ਰਿਹਾਇਸ਼ੀ ਫਲੈਟ ''ਚ ਲੱਗੀ ਅੱਗ; ਇਕ ਔਰਤ ਦੀ ਮੌਤ, 2 ਜ਼ਖ਼ਮੀ
Monday, Jan 13, 2025 - 10:37 AM (IST)
ਨਵੀਂ ਦਿੱਲੀ- ਦਿੱਲੀ ਦੇ ਪੱਛਮੀ ਵਿਹਾਰ ਇਲਾਕੇ 'ਚ ਇਕ ਰਿਹਾਇਸ਼ੀ ਫਲੈਟ 'ਚ ਅੱਗ ਲੱਗਣ ਕਾਰਨ ਇਕ ਔਰਤ ਦੀ ਮੌਤ ਹੋ ਗਈ ਜਦੋਂ ਕਿ ਦੋ ਹੋਰ ਜ਼ਖਮੀ ਹੋ ਗਏ। ਦਿੱਲੀ ਫਾਇਰ ਸਰਵਿਸ (ਡੀਐੱਫਐੱਸ) ਵਿਭਾਗ ਦੇ ਇਕ ਅਧਿਕਾਰੀ ਨੇ ਸੋਮਵਾਰ ਨੂੰ ਇਹ ਜਾਣਕਾਰੀ ਦਿੱਤੀ। ਇਹ ਘਟਨਾ ਪਸ਼ਚਿਮਪੁਰੀ ਇਲਾਕੇ 'ਚ ਨਵੀਂ ਝੁੱਗੀ-ਝੌਂਪੜੀ 'ਚ ਵਾਪਰੀ। ਦਿੱਲੀ ਫਾਇਰ ਸਰਵਿਸਿਜ਼ (ਡੀਐੱਫਐੱਸ) ਦੇ ਮੁਖੀ ਅਤੁਲ ਗਰਗ ਨੇ ਕਿਹਾ,"ਅੱਗ ਬੁਝਾਊ ਵਿਭਾਗ ਨੂੰ ਰਾਤ 10:27 ਵਜੇ ਦੇ ਕਰੀਬ ਫੋਨ ਆਇਆ ਅਤੇ ਤਿੰਨ ਫਾਇਰ ਟੈਂਡਰ ਮੌਕੇ 'ਤੇ ਭੇਜੇ ਗਏ। ਤਿੰਨ ਮੰਜ਼ਿਲਾ ਇਮਾਰਤ ਦੀ ਦੂਜੀ ਮੰਜ਼ਿਲ 'ਤੇ ਇਕ ਫਲੈਟ ਵਿੱਚ ਲੱਗੀ ਅੱਗ 'ਤੇ ਕਾਬੂ ਪਾ ਲਿਆ ਗਿਆ, ਜਿਸ 'ਚ ਹੇਠਲੀ ਮੰਜ਼ਿਲ ਵੀ ਸ਼ਾਮਲ ਹੈ।''
ਡੀਐੱਫਐੱਸ ਮੁਖੀ ਨੇ ਕਿਹਾ ਕਿ ਫਾਇਰ ਫਾਈਟਰਾਂ ਨੂੰ ਫਲੈਟ 'ਚ ਇਕ ਔਰਤ ਦੀ ਸੜੀ ਹੋਈ ਲਾਸ਼ ਮਿਲੀ। ਉਨ੍ਹਾਂ ਕਿਹਾ ਕਿ ਔਰਤ ਦੀ ਅਜੇ ਪਛਾਣ ਨਹੀਂ ਹੋ ਸਕੀ ਹੈ। ਲਾਸ਼ ਨੂੰ ਅਗਲੇਰੀ ਜਾਂਚ ਲਈ ਪੁਲਸ ਦੇ ਹਵਾਲੇ ਕਰ ਦਿੱਤਾ ਗਿਆ ਹੈ। ਡੀਐੱਫਐੱਸ ਟੀਮ ਨੇ 2 ਹੋਰ ਵਿਅਕਤੀਆਂ ਨੂੰ ਸੜੀ ਹੋਈ ਹਾਲਤ 'ਚ ਬਚਾਇਆ ਅਤੇ ਉਨ੍ਹਾਂ ਨੂੰ ਤੁਰੰਤ ਆਚਾਰੀਆ ਭਿਕਸ਼ੂ ਹਸਪਤਾਲ ਲਿਜਾਇਆ ਗਿਆ। ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8