ਰੈਸਟੋਰੈਂਟ ਦੀ ਅੱਗ ਨੇ ਨਿਗਲੀਆਂ 20 ਤੋਂ ਵੱਧ ਜਾਨਾਂ, ਮ੍ਰਿਤਕਾਂ 'ਚ ਵਿਦੇਸ਼ੀ ਨਾਗਰਿਕ ਵੀ ਸ਼ਾਮਲ
Wednesday, Jun 03, 2026 - 01:11 PM (IST)
ਨਵੀਂ ਦਿੱਲੀ- ਦੱਖਣ ਦਿੱਲੀ ਦੇ ਮਾਲਵੀਯ ਨਗਰ ਸਥਿਤ ਇਕ ਬਹੁ-ਮੰਜ਼ਿਲਾ 'ਲੈਮਨ ਗ੍ਰੀਨ' ਰੈਸਟੋਰੈਂਟ 'ਚ ਬੁੱਧਵਾਰ ਨੂੰ ਅੱਗ ਲੱਗਣ ਨਾਲ ਕੁਝ ਵਿਦੇਸ਼ੀ ਨਾਗਰਿਕਾਂ ਸਮੇਤ 21 ਲੋਕਾਂ ਦੀ ਮੌਤ ਹੋ ਗਈ ਅਤੇ ਕਈ ਹੋਰ ਜ਼ਖ਼ਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕਿ 37 ਤੋਂ ਵੱਧ ਲੋਕਾਂ ਨੂੰ ਰੈਸਟੋਰੈਂਟ ਤੋਂ ਕੱਢ ਕੇ ਹਸਪਤਾਲ ਲਿਜਾਇਆ ਗਿਆ, ਜਿੱਥੇ 21 ਲੋਕਾਂ ਨੂੰ ਮ੍ਰਿਤਕ ਐਲਾਨ ਦਿੱਤਾ ਗਿਆ। ਮਾਰੇ ਗਏ ਲੋਕਾਂ 'ਚੋਂ ਕਈ ਮੱਧ ਏਸ਼ੀਆ ਅਤੇ ਅਫਰੀਕਾ ਦੇ ਰਹਿਣ ਵਾਲੇ ਹਨ।
ਉਨ੍ਹਾਂ ਦੱਸਿਆ ਕਿ ਅੱਗ 'ਲੈਮਨ ਗ੍ਰੀਨ ਰੈਸਟੋਰੈਂਟ' 'ਚ ਲੱਗੀ ਅਤੇ ਦੇਖਦੇ ਹੀ ਦੇਖਦੇ ਕੋਲ ਦੇ ਇਕ ਹੋਰ ਰੈਸਟੋਰੈਂਟ 'ਚ ਫੈਲ ਗਈ। ਦਿੱਲੀ ਫਾਇਰ ਸਰਵਿਸ ਦੇ ਇਕ ਅਧਿਕਾਰੀ ਅਨੁਸਾਰ, ਬਚਾਅ ਕਰਮਚਾਰੀ ਭੀੜ ਵਾਲੇ ਇਲਾਕੇ 'ਚ ਸਥਿਤ ਇਕ ਇਮਾਰਤ ਦੇ ਬੇਸਮੈਂਟ 'ਚ ਦਾਖ਼ਲ ਹੋਏ ਅਤੇ ਉੱਥੇ ਫਸੇ 3 ਲੋਕਾਂ ਨੂੰ ਬਾਹਰ ਕੱਢਿਆ। ਖ਼ਦਸ਼ਾ ਜਤਾਇਆ ਜਾ ਰਿਹਾ ਹੈ ਕਿ ਮ੍ਰਿਤਕਾਂ ਦੀ ਗਿਣਤੀ ਹੋਰ ਵਧ ਸਕਦੀ ਹੈ। ਅੱਗ ਲਗਣ ਦੇ ਕਾਰਨਾਂ ਦਾ ਅਜੇ ਪਤਾ ਨਹੀਂ ਲੱਗ ਸਕਿਆ ਹੈ। ਵਿਸਤ੍ਰਿਤ ਵੇਰਵੇ ਦੀ ਉਡੀਕ ਹੈ।
ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਇਮਾਰਤ 'ਚ ਮੌਜੂਦ ਲੋਕਾਂ ਨੂੰ ਬਾਹਰ ਨਿਕਲਣ ਦਾ ਰਸਤਾ ਨਹੀਂ ਮਿਲਿਆ। ਕੁਝ ਲੋਕਾਂ ਨੇ ਆਪਣੀ ਜਾਨ ਬਚਾਉਣ ਲਈ ਇਮਾਰਤ ਦੀਆਂ ਉੱਪਰਲੀਆਂ ਮੰਜ਼ਿਲਾਂ ਤੋਂ ਛਾਲਾਂ ਮਾਰ ਦਿੱਤੀਆਂ। ਜ਼ਖ਼ਮੀਆਂ ਨੂੰ ਤੁਰੰਤ ਨਜ਼ਦੀਕੀ ਹਸਪਤਾਲ 'ਚ ਦਾਖਲ ਕਰਵਾਇਆ ਗਿਆ ਹੈ, ਜਿਨ੍ਹਾਂ 'ਚੋਂ ਕਈਆਂ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
