ਦਿੱਲੀ ਦੰਗੇ : ਅਦਾਲਤ ਨੇ ਤਿੰਨੋਂ ਵਿਦਿਆਰਥੀ ਵਰਕਰਾਂ ਨੂੰ ਤੁਰੰਤ ਰਿਹਾਅ ਕਰਨ ਦਾ ਦਿੱਤਾ ਆਦੇਸ਼

06/17/2021 1:41:39 PM

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ ਉੱਤਰ-ਪੂਰਬੀ ਦਿੱਲੀ ਦੰਗੇ ਨਾਲ ਜੁੜੇ ਇਕ ਮਾਮਲੇ 'ਚ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ ਆਸਿਫ਼ ਇਕਬਾਲ ਤਨਹਾ ਅਤੇ ਜਵਾਹਰ ਲਾਲ ਨਹਿਰੂ ਯੂਨੀਵਰਸਿਟੀ ਦੀ ਵਿਦਿਆਰਥਣ ਦੇਵਾਂਗਨਾ ਕਾਲਿਤਾ ਅਤੇ ਨਤਾਸ਼ਾ ਨਰਵਾਲ ਨੂੰ ਤੁਰੰਤ ਜੇਲ੍ਹ ਤੋਂ ਰਿਹਾਅ ਕਰਨ ਦਾ ਵੀਰਵਾਰ ਨੂੰ ਆਦੇਸ਼ ਦਿੱਤਾ।

ਦਿੱਲੀ ਹਾਈ ਕੋਰਟ ਦੇ ਇਨ੍ਹਾਂ ਵਿਦਿਆਰਥੀ ਵਰਕਰਾਂ ਨੂੰ ਜ਼ਮਾਨਤ ਦੇਣ ਦੇ 2 ਦਿਨਾਂ ਬਾਅਦ ਅਦਾਲਤ ਨੇ ਇਹ ਆਦੇਸ਼ ਦਿੱਤਾ। ਇਨ੍ਹਾਂ ਨੂੰ ਪਿਛਲੇ ਸਾਲ ਫਰਵਰੀ 'ਚ ਦੰਗਿਆਂ ਨਾਲ ਜੁੜੇ ਇਕ ਮਾਮਲੇ 'ਚ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਕਾਨੂੰਨ ਦੇ ਅਧੀਨ ਮਈ 2020 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਇਨ੍ਹਾਂ ਨੂੰ ਉਨ੍ਹਾਂ ਦੇ ਪਤੇ ਅਤੇ ਜ਼ਮਾਨਤਦਾਰਾਂ ਨਾਲ ਜੁੜੀ ਜਾਣਕਾਰੀ ਪੂਰੀ ਨਾ ਹੋਣ ਦਾ ਹਵਾਲਾ ਦਿੰਦੇ ਹੋਏ ਸਮੇਂ 'ਤੇ ਜੇਲ੍ਹ ਤੋਂ ਰਿਹਾਅ ਨਹੀਂ ਕੀਤਾ ਗਿਆ ਸੀ। ਦੱਸਣਯੋਗ ਹੈ ਕਿ 24 ਫਰਵਰੀ 2020 ਨੂੰ ਉੱਤਰ-ਪੂਰਬ ਦਿੱਲੀ 'ਚ ਸੋਧ ਨਾਗਰਿਕਤਾ ਕਾਨੂੰਨ ਦੇ ਸਮਰਥਕਾਂ ਅਤੇ ਵਿਰੋਧੀਆਂ ਵਿਚਾਲੇ ਹਿੰਸਾ ਭੜਕ ਗਈ ਸੀ, ਜਿਸ ਨੇ ਫਿਰਕੂ ਟਕਰਾਅ ਦਾ ਰੂਪ ਲੈ ਲਿਆ ਸੀ। ਹਿੰਸਾ 'ਚ ਘੱਟੋ-ਘੱਟ 53 ਲੋਕਾਂ ਦੀ ਮੌਤ ਹੋ ਗਈ ਸੀ ਅਤੇ ਕਰੀਬ 200 ਲੋਕ ਜ਼ਖਮੀ ਹੋ ਗਏ ਸਨ। ਇਨ੍ਹਾਂ ਤਿੰਨਾਂ 'ਤੇ ਇਨ੍ਹਾਂ ਦਾ ਮੁੱਖ 'ਸਾਜਿਸ਼ਕਰਤਾ' ਹੋਣ ਦਾ ਦੋਸ਼ ਹੈ।

DIsha

This news is Content Editor DIsha