ਦਿੱਲੀ ਦੰਗਿਆਂ ਦਾ ਮਾਮਲਾ : ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਖਾਰਜ
Sunday, Jul 05, 2026 - 02:39 PM (IST)
ਨਵੀਂ ਦਿੱਲੀ (ਏਜੰਸੀ)- ਦਿੱਲੀ ਦੀ ਇਕ ਅਦਾਲਤ ਨੇ ਸ਼ਨੀਵਾਰ ਨੂੰ 2020 ਦੇ ਉੱਤਰ-ਪੂਰਬੀ ਦਿੱਲੀ ਦੰਗਿਆਂ ਨਾਲ ਜੁੜੀ ਵੱਡੀ ਸਾਜ਼ਿਸ਼ ਦੇ ਮਾਮਲੇ ਵਿਚ ਉਮਰ ਖ਼ਾਲਿਦ ਅਤੇ ਸ਼ਰਜੀਲ ਇਮਾਮ ਦੀ ਜ਼ਮਾਨਤ ਅਰਜ਼ੀ ਖਾਰਜ ਕਰ ਦਿੱਤੀ। ਵਧੀਕ ਸੈਸ਼ਨ ਜੱਜ ਸਮੀਰ ਬਾਜਪੇਈ ਨੇ ਦੋਵਾਂ ਧਿਰਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਦੋਵਾਂ ਮੁਲਜ਼ਮਾਂ ਨੂੰ ਰਾਹਤ ਦੇਣ ਤੋਂ ਇਨਕਾਰ ਕਰ ਦਿੱਤਾ।
ਖ਼ਾਲਿਦ ਅਤੇ ਇਮਾਮ ਨੇ ਜ਼ਮਾਨਤ ਅਰਜ਼ੀਆਂ ਦਾਇਰ ਕਰਦਿਆਂ ਦਲੀਲ ਦਿੱਤੀ ਕਿ ਮੁਕੱਦਮਾ ਸ਼ੁਰੂ ਹੋਏ ਬਿਨਾਂ ਉਨ੍ਹਾਂ ਨੂੰ ਲਗਾਤਾਰ ਜੇਲ ਵਿਚ ਰੱਖਣਾ ਉਨ੍ਹਾਂ ਦੀ ਆਜ਼ਾਦੀ ਦੇ ਮੌਲਿਕ ਅਧਿਕਾਰ ਦੀ ਉਲੰਘਣਾ ਹੈ। ਖ਼ਾਲਿਦ ਦੀ ਪਟੀਸ਼ਨ ਵਿਚ ਇਹ ਵੀ ਦਲੀਲ ਦਿੱਤੀ ਗਈ ਕਿ ਇਕ ਅਦਾਲਤੀ ਘਟਨਾਚੱਕਰ ਨਾਲ ‘ਹਾਲਾਤ ਵਿਚ ਬਦਲਾਅ’ ਆਇਆ ਹੈ। ਉਨ੍ਹਾਂ ਨੇ ਇਕ ਹੋਰ ਮਾਮਲੇ ਵਿਚ ਮਈ ਦੌਰਾਨ ਅਦਾਲਤ ਵੱਲੋਂ ਕੀਤੀਆਂ ਗਈਆਂ ਟਿੱਪਣੀਆਂ ਦਾ ਜ਼ਿਕਰ ਕਰਦਿਆਂ ਕਿਹਾ ਕਿ ਗੈਰ-ਕਾਨੂੰਨੀ ਗਤੀਵਿਧੀਆਂ (ਰੋਕਥਾਮ) ਐਕਟ (ਯੂ.ਏ.ਪੀ.ਏ.) ਤਹਿਤ ਵੀ ‘ਜ਼ਮਾਨਤ ਹੀ ਨਿਯਮ ਹੈ।’
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
