ਦਿੱਲੀ ਦੰਗਿਆਂ ਦੇ ਦੋਸ਼ੀ ਤਾਹਿਰ ਹੁਸੈਨ ਭਰਨਗੇ ਨਾਮਜ਼ਦਗੀ, ਤਿਹਾੜ ਜੇਲ੍ਹ ਤੋਂ ਹੋਏ ਰਿਹਾਅ
Thursday, Jan 16, 2025 - 11:50 AM (IST)
ਨਵੀਂ ਦਿੱਲੀ- ਦਿੱਲੀ ਦੰਗਿਆਂ ਦੇ ਦੋਸ਼ੀ ਤਾਹਿਰ ਹੁਸੈਨ ਨੂੰ ਵਿਧਾਨ ਸਭਾ ਚੋਣਾਂ ਲਈ ਨਾਮਜ਼ਦਗੀ ਪੱਤਰ ਦਾਖ਼ਲ ਕਰਨ ਲਈ ਵੀਰਵਾਰ ਸਵੇਰੇ ਤਿਹਾੜ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਜੇਲ੍ਹ ਸੂਤਰਾਂ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਹਾਈ ਕੋਰਟ ਨੇ ਹੁਸੈਨ ਨੂੰ ਹਿਰਾਸਤ ਵਿਚ ਪੈਰੋਲ ਦਿੱਤੀ ਹੈ।
ਇਕ ਸੂਤਰ ਨੇ ਦੱਸਿਆ ਕਿ ਹੁਸੈਨ ਨੂੰ ਦਿੱਲੀ ਪੁਲਸ ਦੀ ਸਖ਼ਤ ਸੁਰੱਖਿਆ ਵਿਚ ਜੇਲ੍ਹ ਤੋਂ ਰਿਹਾਅ ਕੀਤਾ ਗਿਆ। ਉਹ ਸਵੇਰੇ ਕਰੀਵ ਸਵਾ 9 ਵਜੇ ਜੇਲ੍ਹ ਤੋਂ ਬਾਹਰ ਆਏ। ਆਣ ਆਦਮੀ ਪਾਰਟੀ ਦੇ ਸਾਬਕਾ ਕੌਂਸਲਰ ਹੁਸੈਨ ਨੂੰ ਆਲ ਇੰਡੀਆ ਮਜਲਿਸ-ਏ-ਇਤੇਹਾਦੁਲ ਮੁਸਲਮੀਨ (AIMIM) ਨੇ ਦਿੱਲੀ ਵਿਚ 5 ਫਰਵਰੀ ਨੂੰ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਲਈ ਮੁਸਤਫਾਬਾਦ ਚੋਣ ਖੇਤਰ ਤੋਂ ਮੈਦਾਨ ਵਿਚ ਉਤਾਰਿਆ ਗਿਆ ਹੈ। ਦਿੱਲੀ ਹਾਈ ਕੋਰਟ ਨੇ ਹੁਸੈਨ ਨੂੰ ਨਾਮਜ਼ਦਗੀ ਪੱਤਰ ਦਾਖਲ ਕਰਨ ਲਈ ਮੰਗਲਵਾਰ ਨੂੰ ਦੰਗਿਆਂ ਨਾਲ ਸਬੰਧਤ ਕਤਲ ਦੇ ਇਕ ਮਾਮਲੇ ਵਿਚ ਹਿਰਾਸਤ ਵਿਚ ਪੈਰੋਲ ਦਿੱਤੀ। ਦੱਸਣਯੋਗ ਹੈ ਕਿ ਉੱਤਰੀ-ਪੂਰਬੀ ਦਿੱਲੀ ਵਿਚ 24 ਫਰਵਰੀ 2020 ਨੂੰ ਹਿੰਸਾ ਭੜਕੀ ਸੀ, ਜਿਸ ਵਿਚ 53 ਲੋਕ ਮਾਰੇ ਗਏ ਸਨ ਅਤੇ ਕਈ ਜ਼ਖ਼ਮੀ ਹੋ ਗਏ ਸਨ।