ਦਿੱਲੀ ਦੰਗਾ ਮਾਮਲਾ, ਗ੍ਰਿਫਤਾਰੀ ''ਤੇ ਕੋਰਟ ਪਹੁੰਚੇ ਉਲੇਮਾ

04/29/2020 12:14:53 AM

ਨਵੀਂ ਦਿੱਲੀ (ਪ.ਸ.)- ਦਿੱਲੀ ਹਾਈ ਕੋਰਟ ਨੇ ਹੁਕਮ ਦਿੱਤਾ ਹੈ ਕਿ ਰਾਸ਼ਟਰੀ ਰਾਜਧਾਨੀ ਵਿਚ ਹਾਲ ਹੀ ਵਿਚ ਹੋਏ ਦੰਗਿਆਂ ਦੇ ਸਿਲਸਿਲੇ ਵਿਚ ਗ੍ਰਿਫਤਾਰੀਆਂ ਸੁਪਰੀਮ ਕੋਰਟ ਦੀਆਂ ਹਿਦਾਇਤਾਂ ਮੁਤਾਬਕ ਕੀਤੀਆਂ ਜਾਣਗੀਆਂ। ਜਸਟਿਸ ਸਿਧਾਰਥ ਮ੍ਰਿਦੁਲ ਅਤੇ ਜਸਟਿਸ ਤਲਵੰਤ ਸਿੰਘ ਦੀ ਬੈਂਚ ਨੇ ਇਹ ਹੁਕਮ ਦਿੱਤਾ। ਬੈਂਚ ਨੇ ਕੇਂਦਰ, ਦਿੱਲੀ ਸਰਕਾਰ ਅਤੇ ਪੁਲਸ ਨੂੰ ਨੋਟਿਸ ਵੀ ਜਾਰੀ ਕੀਤੇ ਅਤੇ ਉਨ੍ਹਾਂ ਨੂੰ ਆਪਣਾ ਪੱਖ ਰੱਖਣ ਦਾ ਹੁਕਮ ਦਿੱਤਾ ਹੈ। ਜਮੀਅਤ ਉਲਮਾ-ਏ-ਹਿੰਦ ਨਾਮਕ ਸੰਗਠਨ ਦੀ ਪਟੀਸ਼ਨ ਵਿਚ ਦੋਸ਼ ਲਗਾਇਆ ਗਿਆ ਹੈ ਕਿ ਦੰਗਿਆਂ ਨਾਲ ਸਬੰਧਿਤ ਮਾਮਲਿਆਂ ਵਿਚ ਕੋਰੋਨਾ ਦੇ ਕਹਿਰ ਦੌਰਾਨ ਵੀ ਗ੍ਰਿਫਤਾਰੀਆਂ ਕੀਤੀਆਂ ਜਾ ਰਹੀਆਂ ਹਨ। ਪਟੀਸ਼ਨ ਮੁਤਾਬਕ ਸੁਪਰੀਮ ਕੋਰਟ ਨੇ ਕਿਹਾ ਸੀ ਕਿ ਕੋਰੋਨਾ ਵਾਇਰਸ ਦੇ ਮੱਦੇਨਜ਼ਰ ਜੇਲਾਂ ਵਿਚ ਭੀੜ ਘੱਟ ਕਰਨ ਦੀ ਲੋੜ ਹੈ। ਇਸ ਤੋਂ ਬਾਅਦ ਵੀ ਪੁਲਸ ਦਿੱਲੀ ਦੰਗਿਆਂ ਨਾਲ ਸਬੰਧਿਤ ਅਪਰਾਧ ਦੀ ਜਾਂਚ ਦੇ ਬਹਾਨੇ ਲੋਕਾਂ ਨੂੰ ਗ੍ਰਿਫਤਾਰ ਕਰ ਰਹੀ ਹੈ।


Sunny Mehra

Content Editor

Related News