ਦਿੱਲੀ : ਰੋਹਿਣੀ ਜੇਲ ਦਾ ਕੈਦੀ ਨਿਕਲਿਆ ਕੋਰੋਨਾ ਪਾਜ਼ੇਟਿਵ, 25 ਲੋਕਾਂ ਨੂੰ ਕੀਤਾ ਗਿਆ ਕੁਆਰੰਟੀਨ

05/14/2020 11:23:30 AM

ਨਵੀਂ ਦਿੱਲੀ- ਦੇਸ਼ 'ਚ ਕੋਰੋਨਾ ਵਾਇਰਸ ਦਾ ਪ੍ਰਕੋਪ ਖਤਮ ਕਰਨ ਲਈ ਲਾਕਡਾਊਨ ਕੀਤਾ ਗਿਆ ਹੈ। ਇਸ ਦੇ ਬਾਵਜੂਦ ਵੀ ਇਸ ਖਤਰਨਾਕ ਵਾਇਰਸ ਦਾ ਇਨਫੈਕਸ਼ਨ ਰੁਕਣ ਦਾ ਨਾਂ ਨਹੀਂ ਲੈ ਰਿਹਾ ਹੈ। ਰਾਸ਼ਟਰੀ ਰਾਜਧਾਨੀ ਦਿੱਲੀ ਦੀ ਜੇਲ 'ਚ ਇਕ ਕੈਦੀ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ, ਜਿਸ ਤੋਂ ਬਾਅਦ ਜੇਲ ਪ੍ਰਸ਼ਾਸਨ 'ਚ ਹੜਕੰਪ ਮਚ ਗਿਆ। ਕੋਰੋਨਾ ਪਾਜ਼ੇਟਿਵ ਕੇਸ ਸਾਹਮਣੇ ਆਉਣ ਤੋਂ ਬਾਅਦ 5 ਜੇਲ ਕਰਮਚਾਰੀਆਂ ਸਮੇਤ 25 ਲੋਕਾਂ ਨੂੰ ਕੁਆਰੰਟੀਨ ਕੀਤਾ ਗਿਆ ਹੈ।

ਇਕ ਨਿਊਜ਼ ਏਜੰਸੀ ਅਨੁਸਾਰ, ਦਿੱਲੀ ਦੀ ਰੋਹਿਣੀ ਜੇਲ ਦਾ ਇਕ ਕੈਦੀ ਪਾਜ਼ੇਟਿਵ ਪਾਇਆ ਗਿਆ ਹੈ। ਉਸ ਦੀਆਂ ਅੰਤੜੀਆਂ 'ਚ ਕੁਝ ਸਮੱਸਿਆ ਲਈ ਡੀ.ਡੀ.ਯੂ. ਹਸਪਤਾਲ 'ਚ ਭਰਤੀ ਕਰਵਾਇਆ ਗਿਆ ਸੀ, ਜਿੱਥੇ ਉਸ ਦਾ ਆਪਰੇਸ਼ਨ 10 ਮਈ ਨੂੰ ਕੀਤਾ ਗਿਆ। ਨਾਲ ਹੀ ਨਾਲ ਉਸ ਦਾ ਕੋਰੋਨਾ ਵਾਇਰਸ ਦਾ ਵੀ ਟੈਸਟ ਕੀਤਾ ਗਿਆ ਸੀ, ਜਿਸ ਦਾ ਰਿਜਲਟ ਬੀਤੇ ਦਿਨ ਆਇਆ ਹੈ। ਉਹ ਕੋਰੋਨਾ ਪਾਜ਼ੇਟਿਵ ਪਾਇਆ ਗਿਆ ਹੈ। ਮਾਮਲਾ ਸਾਹਮਣੇ ਆਉਣ ਤੋਂ ਬਾਅਦ 20 ਹੋਰ ਕੈਦੀਆਂ ਅਤੇ 5 ਜੇਲ ਕਰਮਚਾਰੀਆਂ ਨੂੰ ਕੁਆਰੰਟੀਨ ਕੀਤਾ ਗਿਆ ਹੈ। ਇਹ ਜਾਣਕਾਰੀ ਇਕ ਜੇਲ ਅਧਿਕਾਰੀ ਨੇ ਦਿੱਤੀ ਹੈ।

ਦੱਸਣਯੋਗ ਹੈ ਕਿ ਰਾਸ਼ਟਰੀ ਰਾਜਧਾਨੀ 'ਚ ਹੁਣ ਤੱਕ 400 ਤੋਂ ਵਧ ਸਿਹਤ ਕਰਮਚਾਰੀ ਕੋਰੋਨਾ ਵਾਇਰਸ ਨਾਲ ਇਨਫੈਕਟਡ ਪਾਏ ਗਏ ਹਨ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ ਹੈ। ਦਿੱਲੀ 'ਚ ਕੋਰੋਨਾ ਨਾਲ ਮਰਨ ਵਾਲਿਆਂ ਦੀ ਗਿਣਤੀ 106 ਤੱਕ ਪਹੁੰਚ ਗਈ ਅਤੇ ਇਨਫੈਕਟਡ ਮਰੀਜ਼ਾਂ ਦੀ ਗਿਣਤੀ 7,998 ਹੋ ਗਈ ਹੈ।


DIsha

Content Editor

Related News