ਮਨੀਸ਼ ਸਿਸੋਦੀਆ ਨੂੰ ਫਿਰ ਝਟਕਾ, ਜ਼ਮਾਨਤ ਅਰਜ਼ੀ ਰੱਦ
Tuesday, Apr 30, 2024 - 08:22 PM (IST)
ਨਵੀਂ ਦਿੱਲੀ, (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਉਪ-ਮੁੱਖ ਮੰਤਰੀ ਅਤੇ ਆਮ ਆਦਮੀ ਪਾਰਟੀ (ਆਪ) ਦੇ ਨੇਤਾ ਮਨੀਸ਼ ਸਿਸੋਦੀਆ ਦੀ ਭ੍ਰਿਸ਼ਟਾਚਾਰ ਅਤੇ ਮਨੀ ਲਾਂਡਰਿੰਗ ਮਾਮਲਿਆਂ ਵਿਚ ਜ਼ਮਾਨਤ ਪਟੀਸ਼ਨ ਮੰਗਲਵਾਰ ਨੂੰ ਰੱਦ ਕਰ ਦਿੱਤੀ। ਕੇਂਦਰੀ ਜਾਂਚ ਬਿਊਰੋ (ਸੀ. ਬੀ. ਆਈ.) ਅਤੇ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਕਥਿਤ ਆਬਕਾਰੀ ਨੀਤੀ ਘਪਲੇ ਸਬੰਧੀ ਵੱਖ-ਵੱਖ ਮਾਮਲੇ ਦਰਜ ਕੀਤੇ ਸਨ।
ਸੀ. ਬੀ. ਆਈ. ਅਤੇ ਈ. ਡੀ. ਦੇ ਮਾਮਲਿਆਂ ਦੀ ਵਿਸ਼ੇਸ਼ ਜੱਜ ਕਾਵੇਰੀ ਬਵੇਜਾ ਨੇ ਸਿਸੋਦੀਆ ਨੂੰ ਰਾਹਤ ਦੇਣ ਤੋਂ ਇਨਕਾਰ ਕਰਦਿਆਂ ਕਿਹਾ ਕਿ ਇਹ ਸਮਾਂ ਜ਼ਮਾਨਤ ਦੇਣ ਲਈ ਸਹੀ ਨਹੀਂ ਹੈ। ਅਦਾਲਤ ਨੇ ਸੀ. ਬੀ. ਆਈ., ਈ. ਡੀ. ਅਤੇ ਸਿਸੋਦੀਆ ਦਾ ਪੱਖ ਰੱਖਣ ਲਈ ਮੌਜੂਦ ਵਕੀਲਾਂ ਦੀਆਂ ਦਲੀਲਾਂ ਸੁਣਨ ਤੋਂ ਬਾਅਦ ਸਾਬਕਾ ਉਪ-ਮੁੱਖ ਮੰਤਰੀ ਦੀ ਜ਼ਮਾਨਤ ਅਰਜ਼ੀ ’ਤੇ ਫੈਸਲਾ ਸੁਰੱਖਿਅਤ ਰੱਖ ਲਿਆ ਸੀ।