ਦਿੱਲੀ ਦੇ ਹੋਟਲ ਰਾਇਲ ਪਲਾਜ਼ਾ ''ਚ ਲੱਗੀ ਅੱਗ

11/12/2018 3:26:58 PM

ਨਵੀਂ ਦਿੱਲੀ— ਦਿੱਲੀ ਦੇ ਅਸ਼ੋਕਾ ਰੋਡ 'ਤੇ ਸਥਿਤ ਪੰਜ ਸਿਤਾਰਾ ਹੋਟਲ ਰਾਇਲ ਪਲਾਜ਼ਾ ਦੀ ਪਹਿਲੀ ਮੰਜ਼ਿਲ 'ਤੇ ਅੱਗ ਲੱਗਣ ਕਾਰਨ ਹਫੜਾ-ਦਫੜੀ ਮਚ ਗਈ। ਇਹ ਘਟਨਾ ਸੋਮਵਾਰ ਦੁਪਹਿਰ ਦੀ ਹੈ।

ਜਾਣਕਾਰੀ ਮੁਤਾਬਕ ਹੋਟਲ 'ਚ ਪੂਜਾ ਵਾਲੀ ਥਾਂ 'ਤੇ ਅੱਗ ਲੱਗੀ ਸੀ। ਅੱਗ ਲੱਗਦੇ ਹੀ ਇਸ ਦੀ ਸੂਚਨਾ ਫਾਇਰ ਬ੍ਰਿਗੇਡ ਅਤੇ ਪੁਲਸ ਨੂੰ ਦਿੱਤੀ ਗਈ। ਜਾਣਕਾਰੀ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਪੰਜ ਗੱਡੀਆਂ ਮੌਕੇ 'ਤੇ ਪਹੁੰਚੀਆਂ ਅਤੇ ਅੱਗ 'ਤੇ ਕਾਬੂ ਪਾ ਲਿਆ ਗਿਆ ਹੈ।

ਹਾਲਾਂਕਿ ਅਜੇ ਇਸ ਗੱਲ ਦਾ ਪਤਾ ਨਹੀਂ ਚੱਲ ਸਕਿਆ ਕਿ ਹੋਟਲ 'ਚ ਅੱਗ ਕਿਵੇਂ ਲੱਗੀ। ਅੱਗ ਕਾਰਨ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਕੋਈ ਖਬਰ ਸਾਹਮਣੇ ਨਹੀਂ ਆਈ ਹੈ।


Neha Meniya

Content Editor

Related News