ਦਿੱਲੀ ਦੀ ਹਵਾ ਗੁਣਵੱਤਾ 'ਗੰਭੀਰ' ਸ਼੍ਰੇਣੀ 'ਚ, ਦੀਵਾਲੀ ਤੋਂ ਪਹਿਲਾਂ ਹੀ ਵੱਧ ਰਿਹੈ ਪ੍ਰਦੂਸ਼ਣ

Thursday, Nov 09, 2023 - 11:51 AM (IST)

ਦਿੱਲੀ ਦੀ ਹਵਾ ਗੁਣਵੱਤਾ 'ਗੰਭੀਰ' ਸ਼੍ਰੇਣੀ 'ਚ, ਦੀਵਾਲੀ ਤੋਂ ਪਹਿਲਾਂ ਹੀ ਵੱਧ ਰਿਹੈ ਪ੍ਰਦੂਸ਼ਣ

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ 'ਚ ਵੀਰਵਾਰ ਸਵੇਰੇ ਹਵਾ ਦੀ ਗੁਣਵੱਤਾ ਗੰਭੀਰ' ਸ਼੍ਰੇਣੀ 'ਚ ਦਰਜ ਕੀਤੀ ਗਈ। ਹਾਲਾਂਕਿ ਮੌਸਮ ਦੇ ਅਨੁਕੂਲ ਹੋਣ ਦੀ ਸੰਭਾਵਨਾ ਦੇ ਮੱਦੇਨਜ਼ਰ ਦੀਵਾਲੀ ਤੋਂ ਠੀਕ ਪਹਿਲਾਂ ਸ਼ਹਿਰ 'ਚ ਪ੍ਰਦੂਸ਼ਣ ਦੇ ਪੱਧਰ 'ਚ ਮਾਮੂਲੀ ਕਮੀ ਆਉਣ ਦੀ ਉਮੀਦ ਹੈ। ਦਿੱਲੀ ਵਿਚ ਹਵਾ ਗੁਣਵੱਤਾ ਸੂਚਕਾਂਕ (AQI) ਵੀਰਵਾਰ ਨੂੰ ਸਵੇਰੇ 8 ਵਜੇ 420 ਦਰਜ ਕੀਤਾ ਗਿਆ, ਜਦੋਂ ਕਿ ਬੁੱਧਵਾਰ ਨੂੰ ਸ਼ਾਮ 4 ਵਜੇ ਇਹ 426 ਸੀ। ਕੇਂਦਰੀ ਪ੍ਰਦੂਸ਼ਣ ਕੰਟਰੋਲ ਬੋਰਡ (CPCB) ਵਲੋਂ ਤਿਆਰ ਕੀਤਾ ਗਿਆ AQI ਨਕਸ਼ਾ ਉੱਤਰੀ ਭਾਰਤ ਦੇ ਮੈਦਾਨੀ ਇਲਾਕਿਆਂ 'ਚ ਕਈ ਥਾਵਾਂ 'ਤੇ ਲਾਲ ਬਿੰਦੂ (ਖਤਰਨਾਕ ਹਵਾ ਦੀ ਗੁਣਵੱਤਾ ਦਾ ਸੰਕੇਤ) ਦਿਖਾਉਂਦਾ ਹੈ।

ਇਹ ਵੀ ਪੜ੍ਹੋ-  ਸਰਕਾਰ ਦਾ ਵੱਡਾ ਫ਼ੈਸਲਾ, ਪ੍ਰਦੂਸ਼ਣ ਕਾਰਨ 9 ਤੋਂ 18 ਨਵੰਬਰ ਤੱਕ ਸਕੂਲਾਂ 'ਚ ਛੁੱਟੀਆਂ ਦਾ ਐਲਾਨ

ਦਿੱਲੀ ਦੇ ਗੁਆਂਢੀ ਸ਼ਹਿਰ ਗਾਜ਼ੀਆਬਾਦ 'ਚ AQI 369, ਗੁਰੂਗ੍ਰਾਮ 'ਚ 396, ਨੋਇਡਾ 'ਚ 394, ਗ੍ਰੇਟਰ ਨੋਇਡਾ 'ਚ 450 ਅਤੇ ਫਰੀਦਾਬਾਦ 'ਚ 413 ਦਰਜ ਕੀਤਾ ਗਿਆ। ਭਾਰਤ ਦੇ ਮੌਸਮ ਵਿਭਾਗ (IMD) ਦੇ ਅਧਿਕਾਰੀਆਂ ਮੁਤਾਬਕ ਇਕ ਤਾਜ਼ਾ ਪੱਛਮੀ ਗੜਬੜ ਦੇ ਪ੍ਰਭਾਵ ਕਾਰਨ ਉੱਤਰ-ਪੱਛਮ ਤੋਂ ਦੱਖਣ-ਪੂਰਬ ਵੱਲ ਹਵਾ ਦੀ ਦਿਸ਼ਾ ਵਿਚ ਤਬਦੀਲੀ ਭਾਰਤ ਦੇ ਉੱਤਰ-ਪੱਛਮੀ ਖੇਤਰ ਵਿਚ ਪਰਾਲੀ ਸਾੜਨ ਦੇ ਧੂੰਏਂ ਵਿਚ ਯੋਗਦਾਨ ਪਾ ਰਹੀ ਹੈ। ਹਾਲਾਂਕਿ ਹਵਾ ਦੀ ਧੀਮੀ ਰਫ਼ਤਾਰ ਇਸ ਪ੍ਰਕਿਰਿਆ 'ਤੇ ਬੁਰਾ ਪ੍ਰਭਾਵ ਪਾਵੇਗੀ।

ਇਹ ਵੀ ਪੜ੍ਹੋ-  ਵਿਧਾਨ ਸਭਾ ’ਚ ਨਿਤੀਸ਼ ਨੇ ਔਰਤਾਂ ਨੂੰ ਲੈ ਕੇ ਕੀਤੀ ਅਸ਼ਲੀਲ ਟਿੱਪਣੀ, ਫਿਰ ਮੰਗੀ ਮੁਆਫ਼ੀ

ਅਧਿਕਾਰੀਆਂ ਨੇ ਦੱਸਿਆ ਕਿ ਪੱਛਮੀ ਗੜਬੜ ਦੇ ਲੰਘਣ ਤੋਂ ਬਾਅਦ 11 ਨਵੰਬਰ ਨੂੰ ਹਵਾ ਦੀ ਰਫ਼ਤਾਰ ਮੌਜੂਦਾ ਸਮੇਂ 'ਚ 5 ਤੋਂ 6 ਕਿਲੋਮੀਟਰ ਪ੍ਰਤੀ ਘੰਟਾ ਤੋਂ ਵੱਧ ਕੇ ਕਰੀਬ 15 ਕਿਲੋਮੀਟਰ ਪ੍ਰਤੀ ਘੰਟਾ ਹੋ ਜਾਵੇਗੀ, ਜਿਸ ਨਾਲ ਦੀਵਾਲੀ ਤੋਂ ਪਹਿਲਾਂ ਪ੍ਰਦੂਸ਼ਕ ਤੱਤਾਂ ਨੂੰ ਦੂਰ ਕਰਨ ਵਿਚ ਮਦਦ ਮਿਲੇਗੀ। ਦਿੱਲੀ ਦੇ 'ਡਿਸੀਜ਼ਨ ਸਪੋਰਟ ਸਿਸਟਮ' ਦੇ ਅੰਕੜਿਆਂ ਮੁਤਾਬਕ ਗੁਆਂਢੀ ਸੂਬਿਆਂ ਖਾਸ ਕਰਕੇ ਪੰਜਾਬ ਅਤੇ ਹਰਿਆਣਾ 'ਚ ਪਰਾਲੀ ਸਾੜਨ ਤੋਂ ਨਿਕਲਣ ਵਾਲਾ ਧੂੰਆਂ ਬੁੱਧਵਾਰ ਨੂੰ ਦਿੱਲੀ 'ਚ 38 ਫੀਸਦੀ ਪ੍ਰਦੂਸ਼ਣ ਲਈ ਜ਼ਿੰਮੇਵਾਰ ਹੈ।

ਇਹ ਵੀ ਪੜ੍ਹੋ- ਗੈਰ-ਕਾਨੂੰਨੀ ਮਾਈਨਿੰਗ ਦਾ ਪਰਦਾਫ਼ਾਸ਼ ਕਰਨ ਵਾਲੀ ਸੀਨੀਅਰ ਮਹਿਲਾ ਅਧਿਕਾਰੀ ਦਾ ਬੇਰਹਿਮੀ ਨਾਲ ਕਤਲ

ਦਿੱਲੀ ਦੇ ਵਾਤਾਵਰਣ ਮੰਤਰੀ ਗੋਪਾਲ ਰਾਏ ਨੇ ਕਿਹਾ ਕਿ ਸੁਪਰੀਮ ਕੋਰਟ ਦੇ ਹੁਕਮਾਂ ਮੁਤਾਬਕ ਦਿੱਲੀ 'ਚ ਐਪ ਆਧਾਰਿਤ ਟੈਕਸੀਆਂ ਦੇ ਦਾਖਲੇ 'ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਉਨ੍ਹਾਂ ਇਹ ਵੀ ਦੱਸਿਆ ਕਿ ਸੁਪਰੀਮ ਕੋਰਟ ਵੱਲੋਂ ਰਾਸ਼ਟਰੀ ਰਾਜਧਾਨੀ ਵਿਚ ਓਡ-ਈਵਨ ਕਾਰ ਯੋਜਨਾ ਦੀ ਪ੍ਰਭਾਵਸ਼ੀਲਤਾ ਦੀ ਸਮੀਖਿਆ ਕਰਨ ਅਤੇ ਇਸ ਸਬੰਧ ਵਿਚ ਆਦੇਸ਼ ਜਾਰੀ ਕਰਨ ਤੋਂ ਬਾਅਦ ਇਹ ਸਕੀਮ ਖੇਤਰ ਵਿਚ ਲਾਗੂ ਕੀਤੀ ਜਾਵੇਗੀ। ਮਾਮਲੇ ਦੀ ਅਗਲੀ ਸੁਣਵਾਈ ਸ਼ੁੱਕਰਵਾਰ ਨੂੰ ਹੋਵੇਗੀ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Tanu

Content Editor

Related News