ਹੁਣ ਦਿੱਲੀ ਦੀ ਤਿਹਾੜ ਜੇਲ੍ਹ ਨੂੰ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
Tuesday, May 14, 2024 - 06:41 PM (IST)

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦੇ ਚਾਰ ਹਸਪਤਾਲਾਂ ਨੂੰ ਬੰਬ ਦੀ ਧਮਕੀ ਮਿਲਣ ਤੋਂ ਕੁਝ ਘੰਟਿਆਂ ਬਾਅਦ ਨਵੀਂ ਦਿੱਲੀ ਦੀ ਤਿਹਾੜ ਜੇਲ੍ਹ ਨੂੰ ਵੀ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ। ਜੇਲ੍ਹ ਅਧਿਕਾਰੀਆਂ ਨੇ ਦੱਸਿਆ ਕਿ ਪ੍ਰਸ਼ਾਸਨ ਨੇ ਦਿੱਲੀ ਪੁਲਸ ਨੂੰ ਚਿਤਾਵਨੀ ਕਾਲ ਦੀ ਸੂਚਨਾ ਦਿੱਤੀ ਸੀ। ਇਕ ਨਿਊਜ਼ ਏਜੰਸੀ ਦੀ ਰਿਪੋਰਟ ਮੁਤਾਬਕ ਜੇਲ੍ਹ ਪ੍ਰਸ਼ਾਸਨ ਨੂੰ ਇਕ ਈਮੇਲ ਵੀ ਮਿਲਿਆ ਹੈ। ਦਿੱਲੀ ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ ਪਰ ਅਜੇ ਤੱਕ ਕੁਝ ਵੀ ਸਾਹਮਣੇ ਨਹੀਂ ਆਇਆ ਹੈ।
ਇਹ ਵੀ ਪੜ੍ਹੋ- ਦਿੱਲੀ 'ਚ ਮੁੜ ਫੈਲੀ ਦਹਿਸ਼ਤ! 4 ਹਸਪਤਾਲਾਂ ਨੂੰ ਈਮੇਲ ਜ਼ਰੀਏ ਮਿਲੀ ਬੰਬ ਨਾਲ ਉਡਾਉਣ ਦੀ ਧਮਕੀ
ਦੱਸ ਦੇਈਏ ਕਿ ਇਸ ਤੋਂ ਪਹਿਲਾਂ ਧਮਕੀ ਭਰੀ ਈਮੇਲ 'ਚ ਰਾਸ਼ਟਰੀ ਰਾਜਧਾਨੀ ਦੇ ਚਾਰ ਹਸਪਤਾਲਾਂ - ਦੀਪ ਚੰਦ ਬੰਧੂ ਹਸਪਤਾਲ, ਜੀਟੀਬੀ ਹਸਪਤਾਲ, ਦਾਦਾ ਦੇਵ ਹਸਪਤਾਲ ਅਤੇ ਹੇਡਗੇਵਾਰ ਹਸਪਤਾਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਸੀ। ਪੁਲਸ ਇਸ ਧਮਕੀ ਭਰੀ ਈਮੇਲ ਮਗਰੋਂ ਹਸਪਤਾਲਾਂ ਦੀ ਜਾਂਚ ਕਰ ਰਹੀ ਹੈ।
ਇਹ ਵੀ ਪੜ੍ਹੋ- ਸਲਮਾਨ ਖਾਨ ਦੇ ਘਰ ਦੇ ਬਾਹਰ ਗੋਲੀਬਾਰੀ ਦਾ ਮਾਮਲਾ : ਲਾਰੈਂਸ ਬਿਸ਼ਨੋਈ ਗੈਂਗ ਦਾ ਇਕ ਹੋਰ ਮੈਂਬਰ ਗ੍ਰਿਫ਼ਤਾਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8