ਸੱਜਣ ਕੁਮਾਰ ਖ਼ਿਲਾਫ਼ ਦਰਜ ਕਤਲ ਮਾਮਲੇ ''ਚ 21 ਜਨਵਰੀ ਨੂੰ ਸੁਣ ਸਕਦੀ ਹੈ ਫ਼ੈਸਲਾ ਕੋਰਟ

Wednesday, Jan 08, 2025 - 11:29 AM (IST)

ਸੱਜਣ ਕੁਮਾਰ ਖ਼ਿਲਾਫ਼ ਦਰਜ ਕਤਲ ਮਾਮਲੇ ''ਚ 21 ਜਨਵਰੀ ਨੂੰ ਸੁਣ ਸਕਦੀ ਹੈ ਫ਼ੈਸਲਾ ਕੋਰਟ

ਨਵੀਂ ਦਿੱਲੀ- ਦਿੱਲੀ ਦੀ ਇਕ ਅਦਾਲਤ ਨੇ 1984 ਦੇ ਸਿੱਖ ਵਿਰੋਧੀ ਦੰਗਿਆਂ 'ਚ ਸਾਬਕਾ ਕਾਂਗਰਸ ਸੰਸਦ ਮੈਂਬਰ ਸੱਜਣ ਕੁਮਾਰ ਖ਼ਿਲਾਫ਼ ਕਤਲ ਦੇ ਮਾਮਲੇ 'ਚ 21 ਜਨਵਰੀ ਨੂੰ ਫ਼ੈਸਲਾ ਸੁਣਾ ਸਕਦੀ ਹੈ। ਇਹ ਮਾਮਲਾ ਦੰਗਿਆਂ ਦੌਰਾਨ ਸਰਸਵਤੀ ਵਿਹਾਰ ਇਲਾਕੇ 'ਚ 2 ਲੋਕਾਂ ਦੇ ਕਤਲ ਨਾਲ ਜੁੜਿਆ ਹੈ। ਵਿਸ਼ੇਸ਼ ਜੱਜ ਕਾਵੇਰੀ ਬਾਵੇਜਾ ਨੇ ਬੁੱਧਵਾਰ ਨੂੰ ਆਦੇਸ਼ ਪਾਸ ਕਰਨਾ ਸੀ ਪਰ ਉਨ੍ਹਾਂ ਨੇ ਫ਼ੈਸਲਾ ਟਾਲ ਦਿੱਤਾ। ਜੱਜ ਨੇ ਕਿਹਾ,''ਅਗਲੀ ਤਾਰੀਖ਼ 21 ਜਨਵਰੀ ਤੈਅ ਕੀਤੀ ਜਾਂਦੀ ਹੈ।'' ਫਿਲਹਾਲ ਤਿਹਾੜ ਕੇਂਦਰੀ ਜੇਲ੍ਹ 'ਚ ਬੰਦ ਸੱਜਣ ਕੁਮਾਰ ਵੀਡੀਓ ਕਾਨਫਰੰਸ ਰਾਹੀਂ ਅਦਾਲਤ 'ਚ ਪੇਸ਼ ਹੋਏ। ਅਦਾਲਤ ਨੇ ਇਕ ਨਵੰਬਰ 1984 ਨੂੰ ਜਸਵੰਤ ਸਿੰਘ ਅਤੇ ਉਨ੍ਹਾਂ ਦੇ ਬੇਟੇ ਤਰੁਣਦੀਪ ਸਿੰਘ ਦੇ ਕਤਲ ਨਾਲ ਸੰਬੰਧਤ ਮਾਮਲੇ 'ਚ ਅੰਤਿਮ ਦਲੀਲਾਂ ਸੁਣਨ ਤੋਂ ਬਾਅਦ ਫ਼ੈਸਲਾ ਸੁਰੱਖਿਅਤ ਰੱਖ ਲਿਆ ਸੀ। 

ਇਹ ਵੀ ਪੜ੍ਹੋ : 11 ਜਨਵਰੀ ਤੱਕ ਵਧੀਆਂ ਸਕੂਲਾਂ ਦੀਆਂ ਛੁੱਟੀਆਂ, ਆਨਲਾਈਨ ਲੱਗਣਗੀਆਂ ਕਲਾਸਾਂ

ਮਾਮਲਾ ਸ਼ੁਰੂ 'ਚ ਪੰਜਾਬੀ ਬਾਗ ਥਾਣੇ 'ਚ ਦਰਜ ਕੀਤਾ ਗਿਆ ਸੀ ਪਰ ਬਾਅਦ 'ਚ ਇਕ ਵਿਸ਼ੇਸ਼ ਜਾਂਚ ਦਲ ਨੇ ਜਾਂਚ ਦੀ ਜ਼ਿੰਮੇਵਾਰੀ ਸੰਭਾਲੀ ਸੀ। 16 ਦਸੰਬਰ 2021 ਨੂੰ ਅਦਾਲਤ ਨੇ ਸੱਜਣ ਕੁਮਾਰ ਵਿਰੁੱਧ ਦੋਸ਼ ਤੈਅ ਕੀਤੇ ਅਤੇ ਉਨ੍ਹਾਂ ਖ਼ਿਲਾਫ਼ ਮਾਮਲਾ 'ਪਹਿਲੀ ਨਜ਼ਰ' ਸਹੀ ਪਾਇਆ। ਇਸਤਗਾਸਾ ਪੱਖ ਅਨੁਸਾਰ, ਖ਼ਤਰਨਾਕ ਹਥਿਆਰਾਂ ਨਾਲ ਲੈੱਸ ਭੀੜ ਨੇ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੇ ਕਤਲ ਦਾ ਬਦਲਾ ਲੈਣ ਲਈ ਵੱਡੇ ਪੈਮਾਨੇ 'ਤੇ ਲੁੱਟਖੋਹ, ਅੱਗ ਸੰਬੰਧੀ ਘਟਨਾਵਾਂ ਕੀਤੀਆਂ ਸਨ ਅਤੇ ਸਿੱਖਾਂ ਦੀਆਂ ਜਾਇਦਾਦਾਂ ਨਸ਼ਟ ਕਰ ਦਿੱਤੀਆਂ ਸਨ। ਇਸਤਗਾਸਾ ਪੱਖ ਨੇ ਦੋਸ਼ ਲਗਾਇਆ ਕਿ ਭੀੜ ਨੇ ਸ਼ਿਕਾਇਤਕਰਤਾ ਜਸਵੰਤ ਸਿੰਘ ਦੀ ਪਤਨੀ ਦੇ ਘਰ ਹਮਲਾ ਕੀਤਾ ਸਿੰਘ ਅਤੇ ਉਨ੍ਹਾਂ ਦੇ ਬੇਟੇ ਦਾ ਕਤਲ ਕਰ ਦਿੱਤਾ, ਨਾਲ ਹੀ ਸਮਾਨ ਲੁੱਟ ਕੇ ਉਨ੍ਹਾਂ ਦੇ ਘਰ ਨੂੰ ਅੱਗ ਲਗਾ ਦਿੱਤੀ। ਕੁਮਾਰ 'ਤੇ ਮੁਕੱਦਮਾ ਚਲਾਉਂਦੇ ਹੋਏ ਅਦਾਲਤ ਨੂੰ 'ਪਹਿਲੀ ਨਜ਼ਰ' ਇਹ ਮੰਨਣ ਲਈ ਪੂਰਾ ਸਬੂਤ ਮਿਲੇ ਕਿ ਉਹ ਨਾ ਸਿਰਫ਼ ਹਮਲੇ 'ਚ ਹਿੱਸੇਦਾਰ ਸਗੋਂ ਉਨ੍ਹਾਂ ਨੇ ਭੀੜ ਦੀ ਅਗਵਾਈ ਵੀ ਕੀਤੀ ਸੀ।''

ਇਹ ਵੀ ਪੜ੍ਹੋ : ਸੋਸ਼ਲ ਮੀਡੀਆ 'ਤੇ ਵਾਇਰਲ ਹੋਇਆ 66 ਸਾਲ ਪੁਰਾਣਾ ਸੋਨੇ ਦਾ ਬਿੱਲ, 1 ਤੋਲੇ ਦੀ ਕੀਮਤ ਸੁਣ ਹੋਵੋਗੇ ਹੈਰਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News