ਦਿੱਲੀ ''ਚ 12 ਲੱਖ ਤੋਂ ਵੱਧ ਲੋਕਾਂ ਦਾ ਹੋਇਆ ਕੋਰੋਨਾ ਟੀਕਾਕਰਨ : ਸਤੇਂਦਰ ਜੈਨ

04/06/2021 4:49:19 PM

ਨਵੀਂ ਦਿੱਲੀ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਕਿਹਾ ਹੈ ਕਿ ਹੁਣ ਤੱਕ ਰਾਜਧਾਨੀ 'ਚ 12 ਲੱਖ ਤੋਂ ਵੱਧ ਲੋਕਾਂ ਦਾ ਟੀਕਾਕਰਨ ਕੀਤਾ ਗਿਆ ਹੈ। ਉੱਥੇ ਹੀ ਇਨਫੈਕਸ਼ਨ ਦੇ ਵਧਦੇ ਖਤਰੇ ਨੂੰ ਦੇਖਦੇ ਹੋਏ ਨਿੱਜੀ ਅਤੇ ਸਰਕਾਰੀ ਹਸਪਤਾਲਾਂ 'ਚ ਬਿਸਤਰਿਆਂ ਦੀ ਗਿਣਤੀ ਵਧਾਉਣ ਲਈ ਆਦੇਸ਼ ਜਾਰੀ ਕੀਤੇ ਗਏ ਹਨ। ਸਤੇਂਦਰ ਜੈਨ ਨੇ ਮੰਗਲਵਾਰ ਨੂੰ ਕਿਹਾ ਕਿ ਦਿੱਲੀ ਸਰਕਾਰ ਕੋਰੋਨਾ ਇਨਫੈਕਸ਼ਨ 'ਤੇ ਪੂਰੀ ਤਰ੍ਹਾਂ ਨਜ਼ਰ ਬਣਾਏ ਹੋਏ ਹੈ। ਹਸਪਤਾਲਾਂ 'ਚ ਲਗਭਗ 5 ਹਜ਼ਾਰ ਬਿਸਤਰ ਕੋਰੋਨਾ ਦੇ ਮਰੀਜ਼ਾਂ ਲਈ ਵਧਾਏ ਜਾ ਰਹੇ ਹਨ। ਇਸ ਤੋਂ ਇਲਾਵਾ ਹੁਣ ਦਿੱਲੀ ਦੇ 33 ਸਰਕਾਰੀ ਹਸਪਤਾਲਾਂ 'ਚ 24 ਘੰਟੇ ਕੋਰੋਨਾ ਵੈਕਸੀਨ ਲਗਵਾਈ ਜਾ ਸਕੇਗੀ। ਉਨ੍ਹਾਂ ਕਿਹਾ ਕਿ ਉਮੀਦ ਹੈ ਕਿ ਕੇਂਦਰ ਸਰਕਾਰ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੇ ਪ੍ਰਸਤਾਵ ਦਾ ਨੋਟਿਸ ਲਵੇਗੀ ਤਾਂਕਿ ਸਾਰਿਆਂ ਨੂੰ ਵੈਕਸੀਨ ਉਪਲੱਬਧ ਕਰਵਾਉਣ ਦੇ ਪ੍ਰਸਤਾਵ ਨੂੰ ਲਾਗੂ ਕੀਤਾ ਜਾ ਸਕੇ। 

ਇਹ ਵੀ ਪੜ੍ਹੋ : ਕੀ ਕੋਰੋਨਾ ਤੋਂ ਬਚਾਅ ਲਈ ਟੀਕਾ ਲਗਵਾਉਣ ਤੋਂ ਪਹਿਲਾਂ ਤੁਹਾਡੇ ਮਨ 'ਚ ਵੀ ਉੱਠ ਰਹੇ ਨੇ ਇਹ ਸਵਾਲ?

ਸਿਹਤ ਮੰਤਰੀ ਨੇ ਦੱਸਿਆ ਕਿ ਦਿੱਲੀ ਸਰਕਾਰ ਵਲੋਂ ਕੋਰੋਨਾ ਟੈਸਟਿੰਗ ਦੀ ਗਿਣਤੀ ਵਧਾਈ ਗਈ ਹੈ ਅਤੇ ਸੋਮਵਾਰ ਨੂੰ ਦਿੱਲੀ ਅੰਦਰ 65 ਹਜ਼ਾਰ ਤੋਂ ਵੱਧ ਕੋਰੋਨਾ ਟੈਸਟ ਕੀਤੇ ਗਏ ਹਨ। ਦਿੱਲੀ ਸਰਕਾਰ ਨੇ ਸੋਮਵਾਰ ਸਾਰੇ ਸਰਕਾਰੀ ਅਤੇ ਨਿੱਜੀ ਹਸਪਤਾਲਾਂ 'ਚ ਬੈੱਡ ਦੀ ਗਿਣਤੀ ਵਧਾਉਣ ਦਾ ਆਦੇਸ਼ ਦਿੱਤਾ ਹੈ। ਜੈਨ ਨੇ ਕਿਹਾ,''ਦਿੱਲੀ 'ਚ ਸੋਮਵਾਰ ਨੂੰ 87,673 ਲੋਕਾਂ ਦਾ ਟੀਕਾਕਰਨ ਕੀਤਾ ਗਿਆ, ਜੋ ਕਿ ਹੁਣ ਤੱਕ ਦਾ ਸਭ ਤੋਂ ਵੱਧ ਅੰਕੜਾ ਹੈ। ਰਾਜਧਾਨੀ ਦੇ ਅੰਦਰ ਚੱਲ ਰਹੇ ਟੀਕਾਕਰਨ ਦੇ ਅਧੀਨ ਸੋਮਵਾਰ ਹੋਏ ਟੀਕਾਕਰਨ ਦਾ ਲਗਭਗ 73 ਫੀਸਦੀ ਯਾਨੀ 63,936 ਲੋਕਾਂ ਨੇ ਆਪਣਾ ਵੈਕਸੀਨੇਸ਼ਨ ਦਿੱਲੀ ਦੇ ਸਰਕਾਰੀ ਹਸਪਤਾਲਾਂ 'ਚ ਕਰਵਾਇਆ ਇਸ ਤੋਂ ਇਲਾਵਾ 23,737 ਲੋਕਾਂ ਨੇ ਦਿੱਲੀ ਦੇ ਨਿੱਜੀ ਹਸਪਤਾਲਾਂ 'ਚ ਟੀਕਾ ਲਗਵਾਇਆ। 

ਇਹ ਵੀ ਪੜ੍ਹੋ : ਕੋਰੋਨਾ ਟੀਕਾ ਲਗਵਾਉਣ 'ਤੇ ਇੱਥੇ ਤੋਹਫ਼ੇ 'ਚ ਮਿਲ ਰਿਹਾ 'ਸੋਨਾ', ਲੋਕਾਂ ਦੀ ਲੱਗੀ ਭੀੜ

DIsha

This news is Content Editor DIsha