ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਪਿਤਾ ਦਾ ਕੋਰੋਨਾ ਨਾਲ ਦਿਹਾਂਤ, CM ਕੇਜਰੀਵਾਲ ਨੇ ਦਿੱਤੀ ਜਾਣਕਾਰੀ

Sunday, May 02, 2021 - 03:36 PM (IST)

ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਪਿਤਾ ਦਾ ਕੋਰੋਨਾ ਨਾਲ ਦਿਹਾਂਤ, CM ਕੇਜਰੀਵਾਲ ਨੇ ਦਿੱਤੀ ਜਾਣਕਾਰੀ

ਨਵੀਂ ਦਿੱਲੀ- ਦੇਸ਼ ਭਰ 'ਚ ਕੋਰੋਨਾ ਦਾ ਕਹਿਰ ਲਗਾਤਾਰ ਜਾਰੀ ਹੈ। ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਦੇ ਪਿਤਾ ਦਾ ਐਤਵਾਰ ਨੂੰ ਕੋਰੋਨਾ ਇਨਫੈਕਸ਼ਨ ਨਾਲ ਦਿਹਾਂਤ ਹੋ ਗਿਆ। ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਟਵੀਟ ਕਰ ਕੇ ਸ਼ਰਧਾਂਜਲੀ ਦਿੱਤੀ ਹੈ। ਕੇਜਰੀਵਾਲ ਨੇ ਟਵੀਟ ਕਰ ਕੇ ਕਿਹਾ,''ਸਾਡੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਅੱਜ ਕੋਰੋਨਾ ਕਾਰਨ ਆਪਣੇ ਪਿਤਾ ਨੂੰ ਗੁਆ ਦਿੱਤਾ। ਬਹੁਤ-ਬਹੁਤ ਦੁਖ਼ਦ। ਸਤੇਂਦਰ ਖ਼ੁਦ ਵੀ ਦਿੱਲੀ ਦੇ ਲੋਕਾਂ ਲਈ 24 ਘੰਟੇ ਕੰਮ ਕਰਦੇ ਰਹੇ ਹਨ। ਈਸ਼ਵਰ ਜੈਨ ਦੇ ਪਿਤਾ ਦੀ ਆਤਮਾ ਨੂੰ ਸ਼ਾਂਤੀ ਦੇਣ ਅਤੇ ਪਰਿਵਾਰ ਨੂੰ ਮੇਰੀ ਹਾਰਦਿਕ ਹਮਦਰਦੀ।''

PunjabKesariਦੱਸਣਯੋਗ ਹੈ ਕਿ ਦਿੱਲੀ 'ਚ ਸ਼ਨੀਵਾਰ ਨੂੰ ਕੋਰੋਨਾ ਵਾਇਰਸ ਇਨਫੈਕਸ਼ਨ ਦੇ 25,219 ਨਵੇਂ ਮਾਮਲੇ ਸਾਹਮਣੇ ਆਏ, ਜਦੋਂ ਕਿ ਇਕ ਹੀ ਦਿਨ 'ਚ ਕੋਰੋਨਾ ਦੇ ਸਭ ਤੋਂ ਵੱਧ 412 ਮਰੀਜ਼ਾਂ ਨੇ ਦਮ ਤੋੜ ਦਿੱਤਾ। ਦਿੱਲੀ 'ਚ ਇਨਫੈਕਸ਼ਨ ਦਰ 31.61 ਫੀਸਦੀ ਹੋ ਗਈ ਹੈ। ਦਿੱਲੀ ਸਿਹਤ ਵਿਭਾਗ ਵਲੋਂ ਜਾਰੀ ਬੁਲੇਟਿਨ 'ਚ ਇਹ ਜਾਣਕਾਰੀ ਦਿੱਤੀ ਗਈ ਹੈ। ਸਰਕਾਰੀ ਅੰਕੜਿਆਂ ਅਨੁਸਾਰ, ਦਿੱਲੀ 'ਚ ਸ਼ੁੱਕਰਵਾਰ ਨੂੰ 375 ਮਰੀਜ਼ਾਂ ਦੀ ਮੌਤ ਹੋਈ ਸੀ, ਜਦੋਂ ਕਿ ਵੀਰਵਾਰ ਨੂੰ 395, ਬੁੱਧਵਾਰ ਨੂੰ 368, ਮੰਗਲਵਾਰ ਨੂੰ 381 ਅਤੇ ਸੋਮਵਾਰ ਨੂੰ 380 ਮਰੀਜ਼ਾਂ ਦੀ ਜਾਨ ਗਈ ਸੀ।

ਇਹ ਵੀ ਪੜ੍ਹੋ : ਪਰਿਵਾਰ 'ਚੋਂ ਉੱਠੀਆਂ 3 ਅਰਥੀਆਂ, ਕੋਰੋਨਾ ਪਾਜ਼ੇਟਿਵ 2 ਭਰਾਵਾਂ ਦੀ ਮੌਤ ਮਗਰੋਂ ਤੀਜੇ ਦੀ ਸਦਮੇ 'ਚ ਮੌਤ


author

DIsha

Content Editor

Related News