ਦਿੱਲੀ ''ਚ ਕੋਰੋਨਾ ਦੇ ਵਧਦੇ ਮਾਮਲਿਆਂ ਦਰਮਿਆਨ ਤਾਲਾਬੰਦੀ ਨੂੰ ਲੈ ਕੇ ਸਤੇਂਦਰ ਜੈਨ ਨੇ ਦਿੱਤਾ ਇਹ ਬਿਆਨ

11/16/2020 3:35:14 PM

ਨਵੀਂ ਦਿੱਲੀ- ਦਿੱਲੀ ਦੇ ਸਿਹਤ ਮੰਤਰੀ ਸਤੇਂਦਰ ਜੈਨ ਨੇ ਸੋਮਵਾਰ ਨੂੰ ਕਿਹਾ ਕਿ ਰਾਸ਼ਟਰੀ ਰਾਜਧਾਨੀ 'ਚ ਮੁੜ ਤਾਲਾਬੰਦੀ ਲਗਾਉਣ ਦਾ ਕੋਈ ਇਰਾਦਾ ਨਹੀਂ ਹੈ, ਕਿਉਂਕਿ ਕੋਵਿਡ-19 ਦੀ ਤੀਜੀ ਲਹਿਰ ਇੱਥੋਂ ਲੰਘ ਚੁਕੀ ਹੈ। ਉਨ੍ਹਾਂ ਨੇ ਪੱਤਰਕਾਰਾਂ ਨੂੰ ਕਿਹਾ ਕਿ ਤਾਲਾਬੰਦੀ ਰਾਹੀਂ ਇਨਫੈਕਸ਼ਨ 'ਤੇ ਕਾਬੂ ਨਹੀਂ ਪਾਇਆ ਜਾ ਸਕਦਾ ਅਤੇ ਲੋਕਾਂ ਨੂੰ ਮਾਸਕ ਪਹਿਨ ਕੇ ਆਪਣਾ ਬਚਾਅ ਕਰਨਾ ਚਾਹੀਦਾ। ਦਿੱਲੀ 'ਚ 28 ਅਕਤੂਬਰ ਦੇ ਬਾਅਦ ਤੋਂ ਕੋਰੋਨਾ ਵਾਇਰਸ ਦੇ ਮਾਮਲਿਆਂ 'ਚ ਕਾਫ਼ੀ ਵਾਧਾ ਦਰਜ ਕੀਤਾ ਗਿਆ ਹੈ, ਜਦੋਂ 5 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਸਨ।

ਇਹ ਵੀ ਪੜ੍ਹੋ : ਨੂੰਹ-ਸਹੁਰੇ ਦੇ ਨਾਜਾਇਜ਼ ਸਬੰਧਾਂ ਦੇ ਸ਼ੱਕ ਨੇ ਉਜਾੜਿਆ ਖ਼ੁਸ਼ਹਾਲ ਪਰਿਵਾਰ, ਪੁੱਤ ਨੇ ਪਿਓ ਨੂੰ ਦਿੱਤੀ ਦਰਦਨਾਕ ਮੌਤ

ਬੁੱਧਵਾਰ ਨੂੰ ਇੱਥੇ 8 ਹਜ਼ਾਰ ਤੋਂ ਵੱਧ ਨਵੇਂ ਮਾਮਲੇ ਸਾਹਮਣੇ ਆਏ ਸਨ। ਉੱਥੇ ਹੀ ਵੀਰਵਾਰ ਨੂੰ ਬੀਤੇ 5 ਮਹੀਨਿਆਂ 'ਚ ਪਹਿਲੀ ਵਾਰ ਸਭ ਤੋਂ ਵੱਧ 104 ਲੋਕਾਂ ਦੀ ਮੌਤ ਹੋਈ ਸੀ। ਤਾਲਾਬੰਦੀ ਫਿਰ ਲਗਾਏ ਜਾਣ ਦੇ ਸਵਾਲ 'ਤੇ ਜੈਨ ਨੇ ਕਿਹਾ,''ਕੋਈ ਸੰਭਾਵਨਾ ਨਹੀਂ ਹੈ।'' ਉਨ੍ਹਾਂ ਨੇ ਕਿਹਾ,''ਮੈਂ ਤੁਹਾਨੂੰ ਦੱਸ ਸਕਦਾ ਹਾਂ ਕਿ ਤੀਜੀ ਲਹਿਰ ਦੀ ਜਾ ਚੁਕੀ ਹੈ।'' ਇਕ ਦਿਨ ਪਹਿਲਾਂ ਹੀ ਕੇਂਦਰ ਨੇ 300 ਵਾਧੂ ਆਈ.ਸੀ.ਯੂ. ਬੈੱਡ (ਬਿਸਤਰ) ਦੀ ਵਿਵਸਥਾ ਕਰਨ, ਹਰ ਦਿਨ ਹੋਣ ਵਾਲੀ ਆਰ.ਟੀ.ਪੀ.ਸੀ.ਆਰ. ਜਾਂਚ ਦੀ ਗਿਣਤੀ ਦੁੱਗਣੀ ਕਰਨ ਅਤੇ ਰਾਸ਼ਟਰੀ ਰਾਜਧਾਨੀ 'ਚ ਘਰ-ਘਰ ਜਾ ਕੇ ਸਰਵੇਖਣ ਕਰਨ ਦਾ ਐਲਾਨ ਕੀਤਾ ਸੀ। ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਇਹ ਵੀ ਕਿਹਾ ਸੀ ਕਿ ਦਿੱਲੀ ਦੇ ਨਗਰ ਨਿਗਮਾਂ ਦੇ ਅਧੀਨ ਆਉਣ ਵਾਲੇ ਕੁਝ ਹਸਪਤਾਲਾਂ ਨੂੰ ਸਮਰਪਿਤ ਕੋਵਿਡ ਹਸਪਤਾਲਾਂ 'ਚ ਤਬਦੀਲ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਸ਼ਰਮਨਾਕ : 6 ਸਾਲਾ ਭੈਣ ਨਾਲ ਜਬਰ ਜ਼ਿਨਾਹ, ਲਾਸ਼ ਦੇ ਟੁਕੜੇ ਕਰ ਖੇਤ ਅਤੇ ਨਦੀ 'ਚ ਸੁੱਟੇ


DIsha

Content Editor

Related News