ਵੱਡੀ ਖ਼ਬਰ : ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ ਨੂੰ ਭੇਜੇ ਵਿਦਿਆਰਥੀ

Friday, Feb 13, 2026 - 11:18 AM (IST)

ਵੱਡੀ ਖ਼ਬਰ : ਦਿੱਲੀ ਦੇ ਕਈ ਸਕੂਲਾਂ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਘਰਾਂ ਨੂੰ ਭੇਜੇ ਵਿਦਿਆਰਥੀ

ਨੈਸ਼ਨਲ ਡੈਸਕ: ਰਾਸ਼ਟਰੀ ਰਾਜਧਾਨੀ ਦਿੱਲੀ ਦੇ ਕਈ ਸਕੂਲਾਂ ਨੂੰ ਅੱਜ ਸਵੇਰੇ ਇੱਕ ਵਾਰ ਫਿਰ ਬੰਬ ਨਾਲ ਉਡਾਉਣ ਦੀ ਧਮਕੀ ਮਿਲੀ ਹੈ। ਇਸ ਧਮਕੀ ਨਾਲ ਪੁਲਸ ਵਿਭਾਗ ਅਤੇ ਸਕੂਲ ਪ੍ਰਸ਼ਾਸਨ ਵਿਚ ਹਫ਼ੜਾ-ਦਫ਼ੜੀ ਮਚ ਗਈ। ਧਮਕੀ ਮਿਲਣ ਤੋਂ ਬਾਅਦ ਪੁਲਸ ਨੇ ਇਸ ਮਾਮਲੇ ਦੀ ਜਾਂਚ ਕਰਨੀ ਸ਼ੁਰੂ ਕਰ ਦਿੱਤੀ। ਇਸ ਮਾਮਲੇ ਦੀ ਜਾਂਚ ਕਰ ਰਹੀ ਪੁਲਸ ਦੇ ਅਨੁਸਾਰ ਵੱਖ-ਵੱਖ ਸਕੂਲਾਂ ਨੂੰ ਸਵੇਰੇ ਧਮਕੀ ਭਰੇ ਈਮੇਲ ਮਿਲਣ ਤੋਂ ਬਾਅਦ ਸੁਰੱਖਿਆ ਏਜੰਸੀਆਂ ਤੁਰੰਤ ਹਰਕਤ ਵਿੱਚ ਆ ਗਈਆਂ। ਫਿਲਹਾਲ ਅਜੇ ਤੱਕ ਕੋਈ ਸ਼ੱਕੀ ਵਸਤੂ ਬਰਾਮਦ ਨਹੀਂ ਹੋਈ ਹੈ।

ਇਹ ਵੀ ਪੜ੍ਹੋ : ਕੀ ਤੁਸੀਂ ਵੀ ਬੈਂਕ ਲਾਕਰ 'ਚ ਰੱਖਦੇ ਹੋ ਸੋਨੇ ਦੇ ਗਹਿਣੇ? ਤਾਂ ਪੜ੍ਹ ਲਓ ਇਹ ਖ਼ਬਰ, ਉੱਡਣਗੇ ਹੋਸ਼

ਇਸ ਘਟਨਾ ਤੋਂ ਬਾਅਦ ਸਕੂਲ ਪ੍ਰਸ਼ਾਸਨ ਅਤੇ ਮਾਪਿਆਂ ਵਿੱਚ ਦਹਿਸ਼ਤ ਦਾ ਮਾਹੌਲ ਬਣ ਗਿਆ ਹੈ। ਸੂਚਨਾ ਮਿਲਦੇ ਹੀ ਪੁਲਸ ਅਤੇ ਫਾਇਰ ਬ੍ਰਿਗੇਡ ਦੀਆਂ ਟੀਮਾਂ ਮੌਕੇ 'ਤੇ ਪਹੁੰਚ ਗਈਆਂ ਹਨ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ ਗਈ ਹੈ। ਦਿੱਲੀ ਫਾਇਰ ਸਰਵਿਸਿਜ਼ (DFS) ਦੇ ਇੱਕ ਅਧਿਕਾਰੀ ਅਨੁਸਾਰ, ਕੇਂਦਰੀ ਦਿੱਲੀ ਦੇ ਝੰਡੇਵਾਲਾਨ ਸਥਿਤ ਬੀ.ਟੀ. ਤਮਿਲ ਸਕੂਲ (BT Tamil School) ਸਣੇ 2 ਹੋਰ ਸਕੂਲਾਂ ਨੂੰ ਸਵੇਰੇ ਕਰੀਬ 9:12 ਵਜੇ ਬੰਬ ਦੀ ਧਮਕੀ ਮਿਲੀ। ਸਕੂਲ ਪ੍ਰਸ਼ਾਸਨ ਨੇ ਤੁਰੰਤ ਇਸ ਦੀ ਜਾਣਕਾਰੀ ਫਾਇਰ ਵਿਭਾਗ ਅਤੇ ਸਥਾਨਕ ਪੁਲਸ ਨੂੰ ਦਿੱਤੀ। ਮੌਕੇ 'ਤੇ ਮੌਜੂਦ ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਬੰਬ ਨਿਰੋਧਕ ਦਸਤੇ (Bomb Disposal Squad) ਅਤੇ ਡੌਗ ਸਕੁਐਡ ਦੀ ਮਦਦ ਨਾਲ ਪੂਰੀ ਇਮਾਰਤ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ : 1 ਮਾਰਚ ਤੋਂ ਸਕੂਲਾਂ 'ਚ ਮੋਬਾਈਲ ਫੋਨ ਬੈਨ, ਫੜੇ ਜਾਣ 'ਤੇ ਲੱਗੇਗਾ 500 ਰੁਪਏ ਜੁਰਮਾਨਾ, CM ਸੁੱਖੂ ਦਾ ਵੱਡਾ ਐਲਾਨ

ਧਮਕੀ ਮਿਲਣ ਤੋਂ ਤੁਰੰਤ ਬਾਅਦ ਸਕੂਲਾਂ ਨੇ ਸੁਰੱਖਿਆ ਦੇ ਮੱਦੇਨਜ਼ਰ ਸਾਵਧਾਨੀ ਵਰਤਦਿਆਂ ਬੱਚਿਆਂ ਨੂੰ ਕਲਾਸਾਂ ਵਿੱਚੋਂ ਬਾਹਰ ਕੱਢ ਲਿਆ। ਇੱਕ ਸਕੂਲ ਨੇ ਮਾਪਿਆਂ ਨੂੰ ਭੇਜੇ ਸੰਦੇਸ਼ ਵਿੱਚ ਕਿਹਾ, "ਪਿਆਰੇ ਮਾਤਾ-ਪਿਤਾ, ਅੱਜ ਸਵੇਰੇ ਸਕੂਲ ਨੂੰ ਬੰਬ ਦੀ ਧਮਕੀ ਮਿਲੀ ਹੈ। ਸਾਵਧਾਨੀ ਵਜੋਂ ਪੁਲਸ ਸਕੂਲ ਵਿੱਚ ਮੌਜੂਦ ਹੈ ਅਤੇ ਲੋੜੀਂਦੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ। ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ। ਸਕੂਲ ਨੂੰ ਸੁਰੱਖਿਅਤ ਘੋਸ਼ਿਤ ਕੀਤੇ ਜਾਣ ਤੋਂ ਬਾਅਦ ਹੀ ਕਲਾਸਾਂ ਦੁਬਾਰਾ ਸ਼ੁਰੂ ਕੀਤੀਆਂ ਜਾਣਗੀਆਂ।"

ਇਹ ਵੀ ਪੜ੍ਹੋ : ਵੀਰਵਾਰ ਨੂੰ 'ਭਾਰਤ ਬੰਦ', ਜਾਣੋ ਕੀ ਖੁੱਲ੍ਹੇਗਾ ਤੇ ਕੀ ਰਹੇਗਾ ਬੰਦ, ਘਰੋਂ ਨਿਕਲਣ ਤੋਂ ਪਹਿਲਾਂ ਪੜ੍ਹੋ ਇਹ ਖ਼ਬਰ

 

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News