ਟਿਕਰੀ ਬਾਰਡਰ 'ਤੇ ਕਿਸਾਨਾਂ ਨੇ ਲਾਏ ਡੇਰੇ, ਬੋਲੇ- ਦਿੱਲੀ ਦੀਆਂ ਸੜਕਾਂ 'ਤੇ ਹੀ ਕਰਾਂਗੇ ਪ੍ਰਦਰਸ਼ਨ

Saturday, Nov 28, 2020 - 11:13 AM (IST)

ਨਵੀਂ ਦਿੱਲੀ— 3 ਖੇਤੀ ਕਾਨੂੰਨਾਂ ਖ਼ਿਲਾਫ਼ ਕਿਸਾਨਾਂ ਦਾ ਪ੍ਰਦਰਸ਼ਨ ਜਾਰੀ ਹੈ। ਕਿਸਾਨਾਂ ਨੇ ਦਿੱਲੀ ਕੂਚ ਕਰ ਲਿਆ ਹੈ। 27 ਨਵੰਬਰ ਯਾਨੀ ਕਿ ਕੱਲ੍ਹ ਦਿੱਲੀ ਪੁਲਸ ਨੇ ਆਖ਼ਰਕਾਰ ਹਜ਼ਾਰਾਂ ਦੀ ਗਿਣਤੀ 'ਚ ਕਿਸਾਨਾਂ ਨੂੰ ਪ੍ਰਦਰਸ਼ਨ ਲਈ ਦਿੱਲੀ 'ਚ ਐਂਟਰੀ ਦੇ ਦਿੱਤੀ। ਹਰਿਆਣਾ ਮਗਰੋਂ ਯੂ. ਪੀ. ਬਾਰਡਰ 'ਤੇ ਵੀ ਕਿਸਾਨਾਂ ਨੇ ਮੋਰਚਾ ਖੋਲ੍ਹ ਦਿੱਤਾ ਹੈ। ਕਿਸਾਨ ਦਿੱਲੀ ਦੇ ਟਿਕਰੀ ਬਾਰਡਰ 'ਤੇ ਇਕੱਠੇ ਹੋਏ ਹਨ ਅਤੇ ਇੱਥੇ ਹੀ ਡੇਰੇ ਲਾਏ ਹਨ। ਦੱਸ ਦੇਈਏ ਕਿ ਦੇਰ ਰਾਤ ਤੋਂ ਹੀ ਕਿਸਾਨ ਇੱਥੇ ਧਰਨਾ ਦੇ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਦਿੱਲੀ ਦੀਆਂ ਸੜਕਾਂ 'ਤੇ ਹੀ ਉਨ੍ਹਾਂ ਨੂੰ ਪ੍ਰਦਰਸ਼ਨ ਕਰਨ ਦੀ ਇਜਾਜ਼ਤ ਦਿੱਤੀ ਜਾਵੇ।

ਇਹ ਵੀ ਪੜ੍ਹੋ: ਨਿਰੰਕਾਰੀ ਗ੍ਰਾਉਂਡ 'ਚ ਕਿਸਾਨਾਂ ਦਾ ਖ਼ਿਆਲ ਰੱਖੇਗੀ ਕੇਜਰੀਵਾਲ ਸਰਕਾਰ, ਖਾਣ-ਪੀਣ ਦਾ ਕੀਤਾ ਪ੍ਰਬੰਧ

PunjabKesari

ਉਨ੍ਹਾਂ ਦਾ ਕਹਿਣਾ ਹੈ ਕਿ ਜਦੋਂ ਤੱਕ ਸਰਕਾਰ ਉਨ੍ਹਾਂ ਦੀਆਂ ਮੰਗਾਂ ਨਹੀਂ ਮੰਨਦੀ, ਉਦੋਂ ਤੱਕ ਉਹ ਉੱਥੇ ਹੀ ਬੈਠੇ ਰਹਿਣਗੇ। ਕਿਸਾਨ ਖੇਤੀ ਬਿੱਲਾਂ ਨੂੰ ਵਾਪਸ ਲੈਣ ਦੀ ਮੰਗ 'ਤੇ ਅੜੇ ਹਨ। ਕਿਸਾਨ ਚਾਹੁੰਦੇ ਹਨ ਕਿ ਕੇਂਦਰ ਸਰਕਾਰ ਤਿੰਨੋਂ ਕਾਨੂੰਨਾਂ ਨੂੰ ਵਾਪਸ ਲਵੇ ਜਾਂ ਨਵਾਂ ਕਾਨੂੰਨ ਲਿਆ ਕੇ ਉਨ੍ਹਾਂ ਦੀਆਂ ਫ਼ਸਲਾਂ ਲਈ ਘੱਟੋਂ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ਦੀ ਗਰੰਟੀ ਦੇਵੇ।

ਇਹ ਵੀ ਪੜ੍ਹੋ: ਆਖ਼ਰਕਾਰ ਕਿਸਾਨਾਂ ਨੂੰ ਮਿਲੀ ਦਿੱਲੀ ਆਉਣ ਦੀ ਮਨਜ਼ੂਰੀ, ਨਾਲ ਰਹੇਗੀ ਪੁਲਸ ਟੀਮ

PunjabKesari

ਦੱਸਣਯੋਗ ਹੈ ਕਿ ਕੇਂਦਰ ਸਰਕਾਰ ਵਲੋਂ ਦਿੱਲੀ ਸਥਿਤ ਬੁਰਾੜੀ ਇਲਾਕੇ 'ਚ ਨਿਰੰਕਾਰੀ ਸਮਾਗਮ ਗਰਾਊਂਡ 'ਚ ਧਰਨਾ ਪ੍ਰਦਰਸ਼ਨ ਦੀ ਆਗਿਆ ਦਿੱਤੀ ਗਈ। ਇਸ ਦੇ ਬਾਵਜੂਦ ਪ੍ਰਦਰਸ਼ਨਕਾਰੀ ਕਿਸਾਨ ਟਿਕਰੀ ਬਾਰਡਰ 'ਤੇ ਹੀ ਡਟੇ। ਇਸ ਦੌਰਾਨ ਬਾਰਡਰ 'ਤੇ ਸਖਤ ਸੁਰੱਖਿਆ ਤਾਇਨਾਤ ਹੈ। ਕਿਸਾਨਾਂ ਨੂੰ ਨਿਰੰਕਾਰੀ ਗਰਾਊਂਡ ਵਿਚ ਆਉਣ ਦੀ ਇਜਾਜ਼ਤ ਮਿਲਣ ਮਗਰੋਂ ਉੱਥੇ ਉਨ੍ਹਾਂ ਲਈ ਖਾਣ-ਪੀਣ ਦੇ ਪ੍ਰਬੰਧ ਵੀ ਕੀਤੇ ਗਏ ਹਨ।

ਇਹ ਵੀ ਪੜ੍ਹੋ: ਲੰਮੇ ਸੰਘਰਸ਼ ਲਈ ਤਿਆਰ ਕਿਸਾਨ, ਮਹੀਨੇ ਭਰ ਦੇ ਰਾਸ਼ਨ ਸਮੇਤ ਦਿੱਲੀ ਵੱਲ ਵਧਣਾ ਜਾਰੀ (ਤਸਵੀਰਾਂ)

ਦਿੱਲੀ ਸਰਕਾਰ ਵਲੋਂ ਇਹ ਪ੍ਰਬੰਧ ਕੀਤੇ ਗਏ ਹਨ। ਦੱਸ ਦੇਈਏ ਕਿ ਖੇਤੀ ਕਾਨੂੰਨਾਂ ਖ਼ਿਲਾਫ਼ ਪੰਜਾਬ ਅਤੇ ਹਰਿਆਣਾ ਤੋਂ ਵੱਡੀ ਗਿਣਤੀ 'ਚ ਕਿਸਾਨਾਂ ਨੇ ਦਿੱਲੀ ਕੂਚ ਕੀਤਾ ਹੈ, ਜਿਸ ਕਾਰਨ ਰਾਹ 'ਚ ਪੁਲਸ ਨਾਲ ਕਈ ਝੜਪਾਂ ਹੋਈਆਂ। ਪੁਲਸ ਨੇ ਉਨ੍ਹਾਂ ਦੇ ਰਾਹ ਰੋਕੇ ਅਤੇ ਇਸ ਲਈ ਪਾਣੀ ਦੀਆਂ ਤੋਪਾਂ ਚਲਾਈਆਂ ਅਤੇ ਹੰਝੂ ਗੈਸ ਦੇ ਗੋਲੇ ਵੀ ਦਾਗੇ ਗਏ।


Tanu

Content Editor

Related News