ਦਿੱਲੀ : ਸ਼ਾਸਤਰੀ ਪਾਰਕ ''ਚ ਕੈਮੀਕਲ ਗੋਦਾਮ ''ਚ ਲੱਗੀ ਭਿਆਨਕ ਅੱਗ

Friday, Oct 11, 2019 - 03:30 PM (IST)

ਦਿੱਲੀ : ਸ਼ਾਸਤਰੀ ਪਾਰਕ ''ਚ ਕੈਮੀਕਲ ਗੋਦਾਮ ''ਚ ਲੱਗੀ ਭਿਆਨਕ ਅੱਗ

ਨਵੀਂ ਦਿੱਲੀ— ਰਾਜਧਾਨੀ ਦਿੱਲੀ ਦੇ ਸ਼ਾਸਤਰੀ ਪਾਰਕ ਇਲਾਕੇ 'ਚ ਸ਼ੁੱਕਰਵਾਰ ਦੁਪਹਿਰ ਵੱਡਾ ਹਾਦਸਾ ਹੋ ਗਿਆ। ਇੱਥੇ ਸਥਿਤ ਇਕ ਕੈਮੀਕਲ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਤੇਜ਼ ਹਵਾਵਾਂ ਕਾਰਨ ਅੱਗ ਦੀਆਂ ਲਪਟਾਂ ਨੇ ਭਿਆਨਕ ਰੂਪ ਲੈ ਲਿਆ। ਅੱਗ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਅਤੇ ਪੁਲਸ ਦੀ ਟੀਮ ਮੌਕੇ 'ਤੇ ਪਹੁੰਚੀ। ਇਕ ਨਿਊਜ਼ ਏਜੰਸੀ ਅਨੁਸਾਰ ਫਾਇਰ ਬ੍ਰਿਗੇਡ ਦੀਆਂ ਕਰੀਬ 12 ਗੱਡੀਆਂ ਅੱਗ 'ਤੇ ਕਾਬੂ ਪਾਉਣ 'ਚ ਜੁਟੀਆਂ ਹਨ।

PunjabKesariਪੁਲਸ ਅਨੁਸਾਰ ਅੱਗ ਨਾਲ ਹਾਲੇ ਤੱਕ ਕਿਸੇ ਵੀ ਤਰ੍ਹਾਂ ਦੇ ਜਾਨੀ ਨੁਕਸਾਨ ਦੀ ਖਬਰ ਨਹੀਂ ਹੈ। ਉੱਥੇ ਹੀ ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਚੱਲ ਰਹੀ ਹੈ ਅਤੇ ਜਲਦ ਹੀ ਇਸ ਨੂੰ ਬੁਝਾਉਣ 'ਚ ਕਾਮਯਾਬੀ ਮਿਲੇਗੀ। ਨਜ਼ਦੀਕੀ ਇਲਾਕਿਆਂ ਨੂੰ ਚੌਕਸੀ ਦੇ ਤੌਰ 'ਤੇ ਖਾਲੀ ਕਰਵਾ ਲਿਆ ਗਿਆ ਹੈ।


author

DIsha

Content Editor

Related News