ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਦੇ ਬਾਹਰ ਅਕਾਲੀ ਦਲ ਦਾ ਪ੍ਰਦਰਸ਼ਨ, ਕਿਹਾ- ‘ਅੰਨਦਾਤਾ ਨਾਲ ਇਨਸਾਫ਼ ਕਰੋ’

Monday, Jul 19, 2021 - 02:02 PM (IST)

ਨਵੀਂ ਦਿੱਲੀ— ਸੰਸਦ ਦਾ ਮਾਨਸੂਨ ਸੈਸ਼ਨ ਅੱਜ ਤੋਂ ਯਾਨੀ ਕਿ 19 ਜੁਲਾਈ ਤੋਂ ਸ਼ੁਰੂ ਹੋ ਗਿਆ ਹੈ, ਜੋ ਕਿ 13 ਅਗਸਤ ਤੱਕ ਚਲੇਗਾ। ਸੈਸ਼ਨ ਦਾ ਪਹਿਲਾ ਦਿਨ ਹੀ ਹੰਗਾਮੇਦਾਰ ਰਿਹਾ। ਵਿਰੋਧੀ ਧਿਰ ਦੇ ਹੰਗਾਮੇ ਕਾਰਨ ਸੰਸਦ ਦੇ ਦੋਹਾਂ ਸਦਨਾਂ- ਲੋਕ ਸਭਾ ਅਤੇ ਰਾਜ ਸਭਾ ਦੀ ਕਾਰਵਾਈ 2 ਵਜੇ ਤੱਕ ਮੁਲਤਵੀ ਕਰਨੀ ਪਈ। 

PunjabKesari

ਇਸ ਦਰਮਿਆਨ ਸ਼੍ਰੋਮਣੀ ਅਕਾਲੀ ਦਲ ਨੇ ਖੇਤੀ ਕਾਨੂੰਨਾਂ ਖ਼ਿਲਾਫ਼ ਸੰਸਦ ਦੇ ਬਾਹਰ ਵਿਰੋਧ ਪ੍ਰਦਰਸ਼ਨ ਕੀਤਾ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਕਿ ਦੇਸ਼ ਦਾ ਕਿਸਾਨ ਇਨਸਾਫ਼ ਚਾਹੁੰਦਾ ਹਾਂ। ਅੰਨਦਾਤਾ ਨਾਲ ਇਨਸਾਫ਼ ਕਰੋ। ਸੁਖਬੀਰ ਬਾਦਲ ਨੇ ਕਿਹਾ ਕਿ ਅਸੀਂ ਚਾਹੁੰਦੇ ਹਾਂ ਕਿ ਸਾਰੀਆਂ ਪਾਰਟੀਆਂ ਇਕਜੁੱਟ ਹੋ ਕੇ ਕੇਂਦਰ ਸਰਕਾਰ ਖ਼ਿਲਾਫ਼ ਖੜ੍ਹੀਆਂ ਹੋਣ ਅਤੇ ਕਾਨੂੰਨ ਵਾਪਸ ਲੈਣ ਦਾ ਦਬਾਅ ਬਣਾਇਆ ਜਾਵੇ।

PunjabKesari

ਓਧਰ ਸ਼੍ਰੋਮਣੀ ਅਕਾਲੀ ਦਲ ਦੀ ਨੇਤਾ ਹਰਸਿਮਰਤ ਕੌਰ ਬਾਦਲ ਨੇ ਕਿਹਾ ਕਿ ਸਰਕਾਰ ਕਿਸਾਨਾਂ ਦੀ ਗੱਲ ਕਿਉਂ ਨਹੀਂ ਸੁਣ ਰਹੀ? ਅੱਜ, ਜੋ ਵੀ ਕਿਸਾਨਾਂ ਦੀ ਹਮਾਇਤ ਕਰਦਾ ਹੈ, ਨੂੰ ਕੇਂਦਰ ਦੇ ਕਿਸਾਨਾਂ ਦੇ ਅਧਿਕਾਰਾਂ ਲਈ ਸੈਸ਼ਨ ਦੌਰਾਨ ਮਜ਼ਬੂਰ ਹੋਣਾ ਪਏਗਾ। 500 ਤੋਂ ਵੱਧ ਕਿਸਾਨ ਖ਼ੁਦਕੁਸ਼ੀਆਂ ਨਾਲ ਮਰ ਚੁੱਕੇ ਹਨ। ਅਸੀਂ ਖੇਤੀ ਕਾਨੂੰਨਾਂ ਨੂੰ ਰੱਦ ਕਰਨ ਦੀ ਮੰਗ ਕਰਾਂਗੇ।

ਦੱਸਣਯੋਗ ਹੈ ਕਿ ਦਿੱਲੀ ਦੀਆਂ ਸਰਹੱਦਾਂ ’ਤੇ ਕਿਸਾਨ ਪਿਛਲੇ 7 ਮਹੀਨਿਆਂ ਤੋਂ ਵਧੇਰੇ ਸਮੇਂ ਤੋਂ ਅੰਦੋਲਨ ਕਰ ਰਹੇ ਹਨ। ਕਿਸਾਨਾਂ ਦੀ ਮੰਗ ਹੈ ਕਿ ਖੇਤੀ ਕਾਨੂੰਨਾਂ ਨੂੰ ਸਰਕਾਰ ਵਾਪਸ ਲਵੇ ਅਤੇ ਘੱਟੋ-ਘੱਟ ਸਮਰਥਨ ਮੁੱਲ (ਐੱਮ. ਐੱਸ. ਪੀ.) ’ਤੇ ਗਰੰਟੀ ਕਾਨੂੰਨ ਬਣਾਇਆ ਜਾਵੇ ਪਰ ਸਰਕਾਰ ਇਨ੍ਹਾਂ ਕਾਨੂੰਨਾਂ ਨੂੰ ਵਾਪਸ ਨਾ ਲੈਣ ’ਤੇ ਅੜੀ ਹੋਈ ਹੈ। ਸਰਕਾਰ ਦਾ ਕਹਿਣਾ ਹੈ ਕਿ ਖੇਤੀ ਕਾਨੂੰਨ ਵਾਪਸ ਨਹੀਂ ਹੋਣਗੇ, ਜੇਕਰ ਕਿਸਾਨ ਹੋਰ ਬਿੰਦੂਆਂ ’ਤੇ ਚਰਚਾ ਕਰਨਾ ਚਾਹੁੰਦੇ ਹਨ ਤਾਂ ਅਸੀਂ ਚਰਚਾ ਲਈ ਤਿਆਰ ਹਾਂ। 


Tanu

Content Editor

Related News