ਦਿੱਲੀ : ਬੂਟ ਬਣਾਉਣ ਵਾਲੀ ਫੈਕਟਰੀ ''ਚ ਲੱਗੀ ਅੱਗ
Tuesday, Jan 14, 2020 - 11:26 AM (IST)

ਨਵੀਂ ਦਿੱਲੀ— ਦਿੱਲੀ 'ਚ ਇਕ ਬੂਟ ਬਣਾਉਣ ਵਾਲੀ ਫੈਕਟਰੀ 'ਚ ਅੱਗ ਲੱਗ ਗਈ ਹੈ। ਇਹ ਫੈਕਟਰੀ ਲਾਰੇਂਸ ਰੋਡ 'ਤੇ ਹੈ। ਅੱਗ ਬੁਝਾਉਣ ਲਈ ਫਾਇਰ ਬ੍ਰਿਗੇਡ ਦੀਆਂ 26 ਗੱਡੀਆਂ ਮੌਕੇ 'ਤੇ ਪਹੁੰਚ ਚੁਕੀਆਂ ਹਨ। ਰਾਹਤ ਅਤੇ ਬਚਾਅ ਕੰਮ ਜਾਰੀ ਹੈ। ਹਾਲੇ ਹੋਰ ਸੂਚਨਾ ਮਿਲਣ ਦੀ ਉਡੀਕ ਹੈ।
ਦੱਸਣਯੋਗ ਹੈ ਕਿ ਦਿੱਲੀ 'ਚ ਅੱਗ ਲੱਗਣ ਦੀਆਂ ਲਗਾਤਾਰ ਘਟਨਾਵਾਂ ਸਾਹਮਣੇ ਆ ਰਹੀਆਂ ਹਨ। ਹਾਲ ਹੀ 'ਚ ਅਨਾਜ ਮੰਡੀ ਇਲਾਕੇ 'ਚ ਇਕ ਬਿਲਡਿੰਗ 'ਚ ਲੱਗੀ ਅੱਗ 'ਚ ਕਰੀਬ 50 ਲੋਕਾਂ ਦੀ ਜਾਨ ਚੱਲੀ ਗਈ ਸੀ। ਉਸ ਤੋਂ ਬਾਅਦ ਵੀ ਕਈ ਥਾਂਵਾਂ 'ਤੇ ਅੱਗ ਲੱਗਣ ਦੀ ਘਟਨਾ ਸਾਹਮਣੇ ਆ ਚੁਕੀ ਹੈ।