ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ, 3 ਲੱਖ ਤੋਂ ਵੱਧ ਵੋਟਰ ਪਾਉਣਗੇ ਵੋਟ
Sunday, Aug 22, 2021 - 09:10 AM (IST)
ਨਵੀਂ ਦਿੱਲੀ (ਬਿਊਰੋ) : ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਅੱਜ ਕਰਵਾਈਆਂ ਜਾ ਰਹੀਆਂ ਹਨ। ਦਿੱਲੀ ਸਰਕਾਰ ਦੇ ਦਿੱਲੀ ਗੁਰਦੁਆਰਾ ਚੋਣ ਬੋਰਡ ਦੀ ਨਿਗਰਾਨੀ ਹੇਠ ਚੋਣ ਅਮਲ ਸਵੇਰੇ 8 ਤੋਂ ਸ਼ਾਮ 5 ਵਜੇ ਤੱਕ ਚੱਲੇਗਾ, ਜਿਸ ’ਚ ਦਿੱਲੀ ਦੇ 3.42 ਲੱਖ ਵੋਟਰ ਉਮੀਦਵਾਰਾਂ ਦੀ ਕਿਸਮਤ ਦਾ ਫ਼ੈਸਲਾ ਕਰਨਗੇ। ਦੱਸ ਦੇਈਏ ਕਿ ਉਹ ਚੋਣਾਂ ਪਹਿਲਾਂ 25 ਅਪ੍ਰੈਲ ਨੂੰ ਕਰਵਾਈਆਂ ਜਾਣੀਆਂ ਸਨ ਪਰ ਕੋਵਿਡ-19 ਦੇ ਮੱਦੇਨਜ਼ਰ ਇਨ੍ਹਾਂ ਨੂੰ ਟਾਲ ਦਿੱਤਾ ਗਿਆ। ਦਿੱਲੀ ਦੇ ਸਾਰੇ 46 ਗੁਰਦੁਆਰਾ ਵਾਰਡ ਲਈ 23 ਰਿਟਰਨਿੰਗ ਅਧਿਕਾਰੀ ਨਿਯੁਕਤ ਕੀਤੇ ਗਏ ਹਨ।
ਪੜ੍ਹੋ ਇਹ ਵੀ ਖ਼ਬਰ - ਟੂਣਾ ਨਾ ਮੰਨਣ ’ਤੇ ਪਿੰਡ ਦੇ ਬਾਇਕਾਟ ਦਾ ਸ਼ਿਕਾਰ ਹੋਏ ਗੁਰਸਿੱਖ ਪਰਿਵਾਰ ਅੱਗੇ ਝੁਕਿਆ ਸਰਪੰਚ, ਮੰਗੀ ਮੁਆਫ਼ੀ (ਵੀਡੀਓ)
ਜਾਣਕਾਰੀ ਅਨੁਸਾਰ ਰਾਸ਼ਟਰੀ ਰਾਜਧਾਨੀ ਦੇ ਸਰਕਾਰੀ ਸਕੂਲਾਂ 'ਚ ਬਣਾਏ ਗਏ 546 ਮਤਦਾਨ ਕੇਂਦਰਾਂ 'ਤੇ ਵੋਟਾਂ ਪਾਈਆਂ ਜਾਣਗੀਆਂ। ਚੋਣ ਮੈਦਾਨ 'ਚ 132 ਨਿਰਦਲ ਉਮੀਦਵਾਰਾਂ ਸਮੇਤ ਕੁੱਲ 312 ਉਮੀਦਵਾਰ ਹਨ। ਵੋਟਾਂ ਦੀ ਗਿਣਤੀ 25 ਅਗਸਤ ਨੂੰ ਹੋਵੇਗੀ। ਚੋਣਾਂ 'ਚ 3.42 ਲੱਖ ਸਿੱਖ ਵੋਟਰ ਆਪਣੇ ਵੋਟ ਅਧਿਕਾਰ ਦਾ ਇਸਤੇਮਾਲ ਕਰਨਗੇ। DSGMC ਚੋਣਾਂ 'ਚ ਜੇਕਰ ਮੁਕਾਬਲੇ ਦੀ ਗੱਲ ਕੀਤੀ ਜਾਵੇ ਤਾਂ ਇਸ ਵਾਰ ਮੁਕਾਬਲਾ ਸ਼੍ਰੋਮਣੀ ਅਕਾਲੀ ਦਲ ਦਿੱਲੀ ਦੇ ਪਰਮਜੀਤ ਸਰਨਾ ਭਰਾਵਾਂ ਤੇ ਸ਼੍ਰੋਮਣੀ ਅਕਾਲੀ ਦਲ ਬਾਦਲ ਦੇ ਮਨਜਿੰਦਰ ਸਿੰਘ ਸਿਰਸਾ ਦੀ ਪਾਰਟੀ ਦੇ ਵਿਚ ਹੈ। ਚੋਣ ਪ੍ਰਚਾਰ ਦੌਰਾਨ ਦੋਵੇਂ ਹੀ ਆਪਣੀ-ਆਪਣੀ ਜਿੱਤਾ ਦਾ ਦਾਅਵਾ ਕਰਦੇ ਰਹੇ ਹਨ।
ਪੜ੍ਹੋ ਇਹ ਵੀ ਖ਼ਬਰ - ਵਿਆਹੁਤਾ ਜਨਾਨੀ ਦੀ ਭੇਤਭਰੇ ਹਾਲਾਤ ’ਚ ਮੌਤ, ਪਿਓ ਨੇ ਰੋਂਦਿਆਂ ਕਿਹਾ-ਧੀ ਦਾ ਹੋਇਆ ਕਤਲ (ਵੀਡੀਓ)
ਚੋਣ ਬੂਥਾਂ ਉੱਪਰ ਸਖ਼ਤ ਸੁਰੱਖਿਆ ਬੰਦੋਬਸਤ ਕੀਤੇ ਹੋਏ ਹਨ। ਦਿੱਲੀ ਪੁਲੀਸ ਦੇ ਸੀਨੀਅਰ ਅਧਿਕਾਰੀਆਂ ਵੱਲੋਂ ਨਾਜ਼ੁਕ ਮੰਨੇ ਜਾਂਦੇ ਚੋਣ ਬੂਥਾਂ ’ਤੇ ਦੌਰੇ ਕਰਨ ਬਾਰੇ ਦੱਸਿਆ ਜਾ ਰਿਹਾ ਹੈ। ਇਤਿਹਾਸਕ ਪੱਖ ਦੀ ਗੱਲ ਕਰੀਏ ਤਾਂ ਦਿੱਲੀ ਸਿੱਖ ਗੁਰਦੁਆਰਾ ਮੈਨੇਜਮੈਂਟ ਕਮੇਟੀ ਇਕ ਖੁਦਮੁਖਤਿਆਰ ਸੰਸਥਾ ਹੈ ਤੇ ਇਸ ਲਈ ਪਹਿਲੀ ਵਾਰ 1974 'ਚ ਵੋਟਾਂ ਪਈਆਂ ਸਨ। ਦਿੱਲੀ ਸਰਕਾਰ ਦੇ ਡਾਇਰੈਕਟੋਰੇਟ ਆਫ ਗੁਰਦੁਆਰਾ ਇਲੈਕਸ਼ਨ ਦੀ ਸਥਾਪਨਾ 1974 'ਚ ਹੋਈ ਸੀ।
ਪੜ੍ਹੋ ਇਹ ਵੀ ਖ਼ਬਰ - ਜਜ਼ਬੇ ਨੂੰ ਸਲਾਮ! ਮਾਂ-ਪਿਓ ਦੀ ਮੌਤ ਮਗਰੋਂ 13 ਸਾਲਾ ਦੀਪਕ ਰੇਹੜੀ ਲਗਾ ਕੇ ਪੂਰੇ ਕਰ ਰਿਹਾ ਆਪਣੇ ਸੁਫ਼ਨੇ (ਵੀਡੀਓ)
ਸ਼੍ਰੋਮਣੀ ਅਕਾਲੀ ਦਲ 2013 ਤੇ 2017 ਦੀਆਂ ਚੋਣਾਂ ਵੱਡੇ ਫ਼ਰਕ ਨਾਲ ਜਿੱਤਦੇ ਆਏ ਸਨ, ਪਰ ਮਨਜੀਤ ਸਿੰਘ ਜੀਕੇ ਵੱਲੋਂ ਦਿੱਲੀ ਕਮੇਟੀ ਤੇ ਦਲ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇਣ ਮਗਰੋਂ ਮਨਜਿੰਦਰ ਸਿੰਘ ਸਿਰਸਾ ਨੇ ਦਿੱਲੀ ਕਮੇਟੀ ਦੀ ਕਮਾਨ ਸਾਂਭੀ ਸੀ। ਦਿੱਲੀ ਕਮੇਟੀ ਨੌਂ ਇਤਿਹਾਸਕ ਸਥਾਨਾਂ ਦੀ ਦੇਖ-ਭਾਲ ਕਰਨ ਤੋਂ ਇਲਾਵਾ ਗੁਰੂ ਹਰਿਕ੍ਰਿਸ਼ਨ ਪਬਲਿਕ ਸਕੂਲ, 4 ਕਾਲਜਾਂ ਤੇ ਉੱਚ ਤਕਨੀਕੀ ਸੰਸਥਾਵਾਂ ਦਾ ਪ੍ਰਬੰਧ ਚਲਾਉਣ ਤੋਂ ਇਲਾਵਾ ਹਸਪਤਾਲ ਤੇ ਡਿਸਪੈਂਸਰੀਆਂ ਵੀ ਚਲਾਉਂਦੀ ਹੈ।
ਨੋਟ - ਦਿੱਲੀ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ ਦੇ ਸਬੰਧ ’ਚ ਕੀ ਹੈ ਤੁਹਾਡੀ ਰਾਏ. ਕੁਮੈਂਟ ਬਾਕਸ ’ਚ ਦਿਓ ਜਵਾਬ