''84 ਸਿੱਖ ਵਿਰੋਧੀ ਦੰਗੇ ਮਾਮਲੇ ''ਚ ਸੱਜਣ ਕੁਮਾਰ ਬਰੀ, ਅਦਾਲਤ ਨੇ ਸੁਣਾਇਆ ਫੈਸਲਾ

Thursday, Jan 22, 2026 - 10:53 AM (IST)

''84 ਸਿੱਖ ਵਿਰੋਧੀ ਦੰਗੇ ਮਾਮਲੇ ''ਚ ਸੱਜਣ ਕੁਮਾਰ ਬਰੀ, ਅਦਾਲਤ ਨੇ ਸੁਣਾਇਆ ਫੈਸਲਾ

ਨਵੀਂ ਦਿੱਲੀ (ਭਾਸ਼ਾ) - ਦਿੱਲੀ ਦੀ ਇਕ ਅਦਾਲਤ ਨੇ ਸਾਬਕਾ ਕਾਂਗਰਸੀ ਸੰਸਦ ਮੈਂਬਰ ਸੱਜਣ ਕੁਮਾਰ ਨੂੰ 1984 ਦੇ ਸਿੱਖ ਵਿਰੋਧੀ ਦੰਗਿਆਂ ਦੌਰਾਨ ਰਾਜਧਾਨੀ ਦੇ ਜਨਕਪੁਰੀ ਅਤੇ ਵਿਕਾਸਪੁਰੀ ਇਲਾਕਿਆਂ ਵਿੱਚ ਹੋਈ ਹਿੰਸਾ ਨਾਲ ਸਬੰਧਤ ਮਾਮਲੇ ਵਿੱਚ ਬਰੀ ਕਰ ਦਿੱਤਾ। ਅਦਾਲਤ ਦਾ ਫੈਸਲਾ ਆਉਣ ਤੋਂ ਬਾਅਦ ਸੱਜਣ ਕੁਮਾਰ ਨੇ ਕੋਰਟ ਦਾ ਧੰਨਵਾਦ ਕੀਤਾ। ਬਰੀ ਹੋਣ ਤੋਂ ਬਾਅਦ ਵੀ ਸੱਜਣ ਕੁਮਾਰ ਬਾਹਰ ਨਹੀਂ ਆਉਣਗੇ ਸਗੋਂ ਜੇਲ੍ਹ ਵਿਚ ਹੀ ਰਹਿਣਗੇ। ਦੱਸ ਦੇਈਏ ਕਿ ਵਿਸ਼ੇਸ਼ ਜੱਜ ਦਿਗਵਿਜੇ ਸਿੰਘ ਨੇ ਪਿਛਲੇ ਸਾਲ ਦਸੰਬਰ ’ਚ ਇਸ ਮਾਮਲੇ ਦੀ ਸੁਣਵਾਈ ਪੂਰੀ ਕਰਨ ਤੋਂ ਬਾਅਦ 22 ਜਨਵਰੀ ਲਈ ਆਪਣਾ ਫੈਸਲਾ ਰਾਖਵਾਂ ਰੱਖ ਲਿਆ ਸੀ। 

ਇਹ ਵੀ ਪੜ੍ਹੋ : ਦਿੱਲੀ ਦਰਬਾਰ ਪੁੱਜਾ ਪੰਜਾਬ ਕਾਂਗਰਸ ਦਾ ਕਾਟੋ ਕਲੇਸ਼, ਅੱਜ ਸ਼ਾਮ 4 ਵਜੇ ਹੋਵੇਗੀ ਹਾਈਕਮਾਨ ਦੀ ਮੀਟਿੰਗ

ਜ਼ਿਕਰਯੋਗ ਹੈ ਕਿ ਫਰਵਰੀ 2015 ’ਚ ਇਕ ਵਿਸ਼ੇਸ਼ ਜਾਂਚ ਟੀਮ ਨੇ ਦੰਗਿਆਂ ਦੌਰਾਨ ਦਿੱਲੀ ਦੇ ਜਨਕਪੁਰੀ ਤੇ ਵਿਕਾਸਪੁਰੀ ਖੇਤਰਾਂ ’ਚ ਹੋਈ ਹਿੰਸਾ ਨਾਲ ਸਬੰਧਤ ਸ਼ਿਕਾਇਤਾਂ ਦੇ ਆਧਾਰ ’ਤੇ ਸੱਜਣ ਕੁਮਾਰ ਵਿਰੁੱਧ 2 ਐੱਫ. ਆਈ. ਆਰਜ਼. ਦਰਜ ਕੀਤੀਆਂ ਸਨ। ਪਹਿਲੀ ਐੱਫ. ਆਈ. ਆਰ. ਜਨਕਪੁਰੀ ’ਚ ਹੋਈ ਹਿੰਸਾ ਨਾਲ ਸਬੰਧਤ ਸੀ, ਜਿੱਥੇ ਸੋਹਣ ਸਿੰਘ ਤੇ ਉਸ ਦੇ ਜਵਾਈ ਅਵਤਾਰ ਸਿੰਘ ਦੀ 1 ਨਵੰਬਰ, 1984 ਨੂੰ ਹੱਤਿਆ ਕਰ ਦਿੱਤੀ ਗਈ ਸੀ। ਦੂਜੀ ਐੱਫ. ਆਈ. ਆਰ. ਗੁਰਬਚਨ ਸਿੰਘ ਦੇ ਮਾਮਲੇ ’ਚ ਦਰਜ ਕੀਤੀ ਗਈ ਸੀ, ਜਿਸ ਨੂੰ ਕਥਿਤ ਤੌਰ ’ਤੇ 2 ਨਵੰਬਰ, 1984 ਨੂੰ ਵਿਕਾਸਪੁਰੀ ’ਚ ਜ਼ਿੰਦਾ ਸਾੜ ਦਿੱਤਾ ਗਿਆ ਸੀ। ਇਸ ਹਿੰਸਾ ਦੀ ਘਟਨਾ ਵਿੱਚ ਦੋ ਲੋਕਾਂ ਦੀ ਮੌਤ ਹੋਈ ਸੀ। 

ਇਹ ਵੀ ਪੜ੍ਹੋ : ਖ਼ੁਸ਼ਖ਼ਬਰੀ! ਹੋਲੀ 'ਤੇ ਔਰਤਾਂ ਨੂੰ ਮਿਲੇਗਾ ਮੁਫ਼ਤ ਗੈਸ ਸਿਲੰਡਰ, ਦਿੱਲੀ ਸਰਕਾਰ ਦਾ ਵੱਡਾ ਐਲਾਨ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News