ਵਿਦਿਆਰਥੀ ਨੇ ਕਾਲਜ ਦੀ 9ਵੀਂ ਮੰਜ਼ਿਲ ਤੋਂ ਮਾਰੀ ਛਾਲ, ਪੁਲਸ ਕਰ ਰਹੀ ਜਾਂਚ
Tuesday, Jan 21, 2025 - 06:07 PM (IST)
ਨਵੀਂ ਦਿੱਲੀ- ਦਿੱਲੀ ਦੇ ਰੋਹਿਣੀ 'ਚ 18 ਸਾਲਾ ਇਕ ਵਿਦਿਆਰਥੀ ਨੇ ਕਾਲਜ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਪੁਲਸ ਨੇ ਮੰਗਲਵਾਰ ਨੂੰ ਇਕ ਬਿਆਨ 'ਚ ਇਹ ਜਾਣਕਾਰੀ ਦਿੱਤੀ। ਪੁਲਸ ਅਨੁਸਾਰ ਵਿਦਿਆਰਥੀ ਦੀ ਪਛਾਣ ਮਹਾਰਾਜਾ ਅਗ੍ਰਸੇਨ ਕਾਲਜ 'ਚ ਬੀ.ਕਾਮ ਪਹਿਲੇ ਸਾਲ 'ਚ ਪੜ੍ਹਨ ਵਾਲੇ ਪਾਰਥ ਰਾਵਤ ਵਜੋਂ ਹੋਈ ਹੈ। ਘਟਨਾ ਸੋਮਵਾਰ ਨੂੰ ਹੋਈ ਜਦੋਂ ਰਾਵਤ ਨੇ ਇਮਾਰਤ ਦੀ 9ਵੀਂ ਮੰਜ਼ਿਲ ਤੋਂ ਛਾਲ ਮਾਰ ਦਿੱਤੀ।
ਬਿਆਨ 'ਚ ਕਿਹਾ ਗਿਆ ਹੈ ਕਿ ਪੁਲਸ ਤੁਰੰਤ ਮੌਕੇ 'ਤੇ ਪਹੁੰਚੀ ਅਤੇ ਉਸ ਨੂੰ ਹਸਪਤਾਲ ਲੈ ਗਈ, ਜਿੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਦਿੱਤਾ। ਬਿਆਨ ਅਨੁਸਾਰ ਸ਼ੁਰੂਆਤੀ ਜਾਂਚ ਤੋਂ ਪਤਾ ਲੱਗਦਾ ਹੈ ਕਿ ਖੁਦਕੁਸ਼ੀ ਦੇ ਮਕਸਦ ਨਾਲ ਛਾਲ ਮਾਰੀ ਗਈ ਪਰ ਸਹੀ-ਸਹੀ ਕਾਰਨ ਅਜੇ ਪਤਾ ਨਹੀਂ ਲੱਗ ਸਕਿਆ ਹੈ। ਪੁਲਸ ਅਧਿਕਾਰੀ ਸੀਸੀਟੀਵੀ ਫੁਟੇਜ ਦੀ ਜਾਂਚ ਕਰ ਰਹੀ ਹੈ ਅਤੇ ਘਟਨਾ ਦੇ ਸਮੇਂ ਮੌਜੂਦਾ ਵਿਦਿਆਰਥੀਆਂ ਅਤੇ ਕਰਮਚਾਰੀਆਂ ਤੋਂ ਪੁੱਛ-ਗਿੱਛ ਕਰ ਰਹੇ ਹਨ। ਇਸ 'ਚ ਕਿਹਾ ਗਿਆ ਹੈ ਕਿ ਮਾਮਲੇ 'ਚ ਅੱਗੇ ਦੀ ਜਾਂਚ ਜਾਰੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8