ਦਿੱਲੀ-ਸਿਡਨੀ ਏਅਰ ਇੰਡੀਆ ਦੀ ਫਲਾਈਟ ਨੂੰ ਅਚਾਨਕ ਹਵਾ 'ਚ ਲੱਗੇ ਝਟਕੇ, ਕਈ ਯਾਤਰੀ ਹੋਏ ਜ਼ਖ਼ਮੀ
Wednesday, May 17, 2023 - 03:34 PM (IST)
ਨੈਸ਼ਨਲ ਡੈਸਕ: ਦਿੱਲੀ-ਸਿਡਨੀ ਏਅਰ ਇੰਡੀਆ ਦੀ ਉਡਾਣ 'ਚ ਅਚਾਨਕ ਹੋਈ ਗੜਬੜੀ ਕਾਰਨ ਹਵਾ ਵਿਚ ਝਟਕੇ ਲੱਗਣ ਦੀ ਸੂਚਨਾ ਮਿਲੀ ਹੈ, ਜਿਸ ਕਾਰਨ ਜ਼ਹਾਜ਼ ਵਿੱਚ ਸਵਾਰ ਕਈ ਯਾਤਰੀ ਜ਼ਖ਼ਮੀ ਹੋ ਗਏ ਹਨ। ਦੱਸ ਦੇਈਏ ਕਿ ਇਹ ਘਟਨਾ ਮੰਗਲਵਾਰ ਦੀ ਦੱਸੀ ਜਾ ਰਹੀ ਹੈ। ਦਿੱਲੀ-ਸਿਡਨੀ ਏਅਰ ਇੰਡੀਆ ਦੀ ਫਲਾਈਟ ਜਦੋਂ ਟੇਕ ਆਫ ਕਰ ਰਹੀ ਸੀ ਤਾਂ ਉਹ ਅਸਮਾਨ 'ਚ ਹੀ ਅਚਾਨਕ ਹਿੱਲ-ਜੁਲ ਕਰਨ ਲੱਗੀ, ਜਿਸ ਕਾਰਨ ਜ਼ਹਾਜ਼ ਵਿੱਚ ਹਫ਼ੜਾ-ਤਫ਼ੜੀ ਮਚ ਗਈ ਅਤੇ ਕਈ ਯਾਤਰੀ ਜ਼ਖ਼ਮੀ ਹੋ ਗਏ।
ਇਹ ਵੀ ਪੜ੍ਹੋ : ਸਰਕਾਰੀ ਬੈਂਕਾਂ ਨੂੰ ਪ੍ਰਾਈਵੇਟ ਹੱਥਾਂ ’ਚ ਸੌਂਪਣ ਦੀ ਰੌਂਅ 'ਚ ਕੇਂਦਰ, ਇਨ੍ਹਾਂ ਬੈਂਕਾਂ ਦਾ ਲੱਗ ਸਕਦੈ ਨੰਬਰ
ਮਿਲੀ ਜਾਣਕਾਰੀ ਅਨੁਸਾਰ ਉਡਾਣ ਵਿੱਚ ਜ਼ਖ਼ਮੀ ਹੋਏ ਯਾਤਰੀਆਂ ਨੂੰ ਸਿਡਨੀ ਹਵਾਈ ਅੱਡੇ 'ਤੇ ਪਹੁੰਚਣ ਤੋਂ ਬਾਅਦ ਡਾਕਟਰੀ ਸਹਾਇਤਾ ਦਿੱਤੀ ਗਈ। ਹਾਲਾਂਕਿ, ਕਿਸੇ ਵੀ ਯਾਤਰੀ ਨੂੰ ਹਸਪਤਾਲ ਵਿੱਚ ਦਾਖਲ ਹੋਣ ਦੀ ਲੋੜ ਨਹੀਂ ਸੀ। ਡਾਇਰੈਕਟੋਰੇਟ ਜਨਰਲ ਆਫ ਸਿਵਲ ਏਵੀਏਸ਼ਨ (ਡੀਜੀਸੀਏ) ਨੇ ਕਿਹਾ ਕਿ ਕਿਸੇ ਵੀ ਯਾਤਰੀ ਨੂੰ ਹਸਪਤਾਲ ਵਿੱਚ ਦਾਖਲ ਨਹੀਂ ਕੀਤਾ ਗਿਆ ਹੈ।
ਇਹ ਵੀ ਪੜ੍ਹੋ - ਹੁਣ ਵਿਦੇਸ਼ਾਂ 'ਚ ਮਹਿਕੇਗੀ ਪੰਜਾਬ ਦੀ ਬਾਸਮਤੀ, ਪਹਿਲੀ ਵਾਰ ਤਾਇਨਾਤ ਹੋਣਗੇ ਕਿਸਾਨ ਮਿੱਤਰ
ਹਵਾਬਾਜ਼ੀ ਕੰਪਨੀ ਏਅਰ ਇੰਡੀਆ ਨੇ ਵੀ ਇਸ ਘਟਨਾ 'ਤੇ ਆਪਣੀ ਪ੍ਰਤੀਕਿਰਿਆ ਦਿੱਤੀ ਹੈ। ਏਅਰ ਇੰਡੀਆ ਨੇ ਦੱਸਿਆ ਕਿ 16 ਮਈ, 2023 ਨੂੰ, ਦਿੱਲੀ ਤੋਂ ਸਿਡਨੀ ਜਾ ਰਹੀ ਫਲਾਈਟ AI302 ਨੂੰ ਉਡਾਣ ਦੌਰਾਨ ਗੜਬੜ ਦਾ ਸਾਹਮਣਾ ਕਰਨਾ ਪਿਆ ਸੀ। ਇਸ ਕਾਰਨ ਯਾਤਰੀਆਂ ਨੂੰ ਵੀ ਪ੍ਰੇਸ਼ਾਨੀ ਹੋਈ ਅਤੇ ਉਨ੍ਹਾਂ ਦੇ ਸੱਟਾਂ ਲੱਗ ਗਈਆਂ। ਇਸ ਘਟਨਾ ਤੋਂ ਬਾਅਦ ਫਲਾਈਟ ਨੇ ਸਿਡਨੀ ਵਿੱਚ ਸੁਰੱਖਿਅਤ ਤਰੀਕੇ ਨਾਲ ਲੈਂਡਿੰਗ ਕਰ ਲਈ।
ਇਹ ਵੀ ਪੜ੍ਹੋ - ਪ੍ਰਚੂਨ ਤੋਂ ਬਾਅਦ ਥੋਕ ਮਹਿੰਗਾਈ ਵੀ ਸਭ ਤੋਂ ਘੱਟ, ਟੁੱਟਾ 34 ਮਹੀਨਿਆਂ ਦਾ ਰਿਕਾਰਡ
ਨੋਟ - ਇਸ ਖ਼ਬਰ ਦ ਸਬੰਧ ਵਿੱਚ ਕੀ ਹੈ ਤੁਹਾਡੀ ਰਾਏ, ਕੁਮੈਂਟ ਕਰਕੇ ਦਿਓ ਆਪਣਾ ਜਵਾਬ