ਦਿੱਲੀ : ਸੁਰੱਖਿਆ ਕਾਰਨਾਂ ਕਾਰਣ ਤਿਲਕ ਨਗਰ ਮੈਟਰੋ ਸਟੇਸ਼ਨ ਬੰਦ

Sunday, Mar 01, 2020 - 08:27 PM (IST)

ਦਿੱਲੀ : ਸੁਰੱਖਿਆ ਕਾਰਨਾਂ ਕਾਰਣ ਤਿਲਕ ਨਗਰ ਮੈਟਰੋ ਸਟੇਸ਼ਨ ਬੰਦ

ਨਵੀਂ ਦਿੱਲੀ — ਦਿੱਲੀ 'ਚ ਤਣਾਅ ਨੂੰ ਦੇਖਦੇ ਹੋਏ ਦਿੱਲੀ ਮੈਟਰੋ ਨੇ ਐਤਵਾਰ ਨੂੰ ਤਿਲਕ ਨਗਰ ਮੈਟਰੋ ਸਟੇਸ਼ਨ 'ਤੇ ਐਂਟਰੀ ਬੰਦ ਕਰ ਦਿੱਤੀ ਹੈ। ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ ਟਵੀਟ ਕਰ ਦੱਸਿਆ ਕਿ ਸੁਰੱਖਿਆ ਕਾਰਨਾਂ ਕਾਰਨ ਤਿਲਕ ਨਗਰ ਮੈਟਰੋ ਸਟੇਸ਼ਨ ਦੇ ਐਂਟਰੀ 'ਤੇ ਐਗਜ਼ਿਟ ਗੇਟ ਬੰਦ ਕਰ ਦਿੱਤੇ ਗਏ ਹਨ।

ਇਸ ਤੋਂ ਪਹਿਲਾਂ ਉੱਤਰੀ-ਪੂਰਬੀ ਦਿੱਲੀ 'ਚ ਹੋਈ ਹਿੰਸਾ ਦੇ ਸਿਲਸਿਲੇ 'ਚ ਦਿੱਲੀ ਪੁਲਸ ਨੇ ਹੁਣ ਤਕ 254 ਐੱਫ.ਆਈ.ਆਰ. ਦਰਜ ਕੀਤੀ ਹੈ ਅਤੇ 903 ਲੋਕਾਂ ਨੂੰ ਗ੍ਰਿਫਤਾਰ ਕੀਤਾ ਹੈ ਜਾਂ ਹਿਰਾਸਤ 'ਚ ਲਿਆ ਹੈ। ਇਸ ਸੀਨੀਅਰ ਪੁਲਸ ਅਧਿਕਾਰੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਉਨ੍ਹਾਂ ਦੱਸਿਆ ਕ ਆਰਮਜ਼ ਐਕਟ ਦੇ ਤਹਿਤ 41 ਮਾਮਲੇ ਦਰਜ ਕੀਤੇ ਗਏ ਹਨ। ਪੁਲਸ ਮੁਤਾਬਕ ਪਿਛਲੇ ਚਾਰ ਦਿਨਾਂ 'ਚ ਉਨ੍ਹਾਂ ਨੂੰ ਦੰਗੇ ਨੂੰ ਲੈ ਕੇ ਕੋਈ ਫੋਨ ਨਹੀਂ ਆਇਆ। ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਦੰਗਾ ਪ੍ਰਭਾਵਿਤ ਇਲਾਕਿਆਂ 'ਚ ਹਾਲਾਤ ਕਾਬੂ 'ਚ ਹਨ।


author

Inder Prajapati

Content Editor

Related News