ਦਿੱਲੀ ਟ੍ਰੈਫਿਕ ਪੁਲਸ ਨੇ ਲਾਂਚ ਕੀਤਾ ਨਵਾਂ ਐਪ, ਅੱਜ ਹੀ ਕਰੋ ਰਜਿਸਟਰ

Wednesday, Sep 04, 2024 - 05:35 PM (IST)

ਨੈਸ਼ਨਲ ਡੈਸਕ : ਦਿੱਲੀ ਦੀਆਂ ਸੜਕਾਂ 'ਤੇ ਅਕਸਰ ਵਾਹਨਾਂ ਦੀ ਭਾਰੀ ਭੀੜ ਦੇਖਣ ਨੂੰ ਮਿਲਦੀ ਹੈ ਅਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਵੀ ਆਮ ਗੱਲ ਹੋ ਗਈ ਹੈ। ਇਸ ਸਮੱਸਿਆ ਨੂੰ ਧਿਆਨ ਵਿਚ ਰੱਖਦੇ ਹੋਏ ਦਿੱਲੀ ਟ੍ਰੈਫਿਕ ਪੁਲਸ ਨੇ ''ਟ੍ਰੈਫਿਕ ਸੈਂਟੀਨੇਲ'' ਨਾਂ ਦੀ ਇਕ ਨਵੀਂ ਐਪ ਲਾਂਚ ਕੀਤੀ ਹੈ। ਇਸ ਐਪ ਦੇ ਜ਼ਰੀਏ ਦਿੱਲੀ ਪੁਲਸ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਬਾਰੇ ਸ਼ਹਿਰ ਵਾਸੀਆਂ ਤੋਂ ਰਿਪੋਰਟ ਲੈ ਕੇ ਸੜਕ ਹਾਦਸਿਆਂ ਨੂੰ ਘਟਾਉਣ ਦੀ ਕੋਸ਼ਿਸ਼ ਕਰ ਰਹੀ ਹੈ। ਦਿੱਲੀ ਵਿੱਚ ਟ੍ਰੈਫਿਕ ਦੀ ਸਮੱਸਿਆ ਗੰਭੀਰ ਹੁੰਦੀ ਜਾ ਰਹੀ ਹੈ, ਜਿਸ ਕਾਰਨ ਕਈ ਸੜਕ ਹਾਦਸੇ ਵਾਪਰਦੇ ਹਨ। ਇਨ੍ਹਾਂ ਹਾਦਸਿਆਂ ਨੂੰ ਘੱਟ ਕਰਨ ਲਈ ਦਿੱਲੀ ਪੁਲਸ ਨੇ ਟਰੈਫਿਕ ਸੈਂਟੀਨੇਲ ਨਾਂ ਦੀ ਨਵੀਂ ਐਪ ਲਾਂਚ ਕੀਤੀ ਹੈ।

ਇਹ ਵੀ ਪੜ੍ਹੋ ਅਯੁੱਧਿਆ 'ਚ ਖ਼ਾਸ ਹੋਵੇਗੀ ਇਸ ਵਾਰ ਦੀ ਦੀਵਾਲੀ, ਜਗਾਏ ਜਾਣਗੇ 25 ਲੱਖ ਤੋਂ ਵੱਧ ਦੀਵੇ

ਇਹ ਐਪ ਲੋਕਾਂ ਨੂੰ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਰਿਪੋਰਟ ਕਰਨ ਦਾ ਮੌਕਾ ਪ੍ਰਦਾਨ ਕਰਦੀ ਹੈ। ਐਪ ਦੀ ਖ਼ਾਸ ਗੱਲ ਇਹ ਹੈ ਕਿ ਉਪਭੋਗਤਾ ਆਪਣੀ ਰਿਪੋਰਟ ਦੇ ਬਦਲੇ 50,000 ਰੁਪਏ ਤੱਕ ਦਾ ਇਨਾਮ ਵੀ ਜਿੱਤ ਸਕਦੇ ਹਨ। ਦਿੱਲੀ ਦੇ ਉਪ ਰਾਜਪਾਲ (ਐਲਜੀ) ਦੁਆਰਾ ਐਲਾਨੀ ਇਨਾਮ ਯੋਜਨਾ ਦੇ ਤਹਿਤ ਉਪਭੋਗਤਾ ਟ੍ਰੈਫਿਕ ਸੈਂਟੀਨੇਲ ਐਪ ਦੀ ਵਰਤੋਂ ਕਰਕੇ ਹਰ ਮਹੀਨੇ 50 ਹਜ਼ਾਰ ਰੁਪਏ ਤੱਕ ਕਮਾ ਸਕਦੇ ਹਨ। ਇਸ ਸਕੀਮ ਦੇ ਸ਼ੁਰੂ ਹੋਣ ਤੋਂ ਬਾਅਦ ਲੋਕਾਂ ਨੇ ਇਸ ਐਪ ਵਿੱਚ ਦਿਲਚਸਪੀ ਦਿਖਾਉਣੀ ਸ਼ੁਰੂ ਕਰ ਦਿੱਤੀ ਹੈ ਅਤੇ ਰਜਿਸਟ੍ਰੇਸ਼ਨਾਂ ਦੀ ਗਿਣਤੀ ਤੇਜ਼ੀ ਨਾਲ ਵੱਧ ਰਹੀ ਹੈ। ਦਿੱਲੀ ਪੁਲਸ ਦੇ ਸਪੈਸ਼ਲ ਕਮਿਸ਼ਨਰ ਅਜੇ ਚੌਧਰੀ ਦੇ ਅਨੁਸਾਰ LG ਦੁਆਰਾ ਇਨਾਮੀ ਯੋਜਨਾ ਦੇ ਐਲਾਨ ਤੋਂ ਬਾਅਦ, ਸਿਰਫ਼ ਤਿੰਨ ਦਿਨਾਂ ਵਿੱਚ 600 ਨਵੇਂ ਰਜਿਸਟ੍ਰੇਸ਼ਨ ਹੋਏ ਹਨ।

ਇਹ ਵੀ ਪੜ੍ਹੋ ਸਰਕਾਰ ਨੇ ਮੁਲਾਜ਼ਮਾਂ ਨੂੰ ਦਿੱਤੀ ਵੱਡੀ ਰਾਹਤ, ਆਇਆ ਨਵਾਂ ਆਰਡਰ

ਕਿਵੇਂ ਮਿਲੇਗਾ ਇਨਾਮ
ਜੇਕਰ ਤੁਸੀਂ ਵੀ ਟ੍ਰੈਫਿਕ ਸੈਂਟੀਨੇਲ ਐਪ ਰਾਹੀਂ ਪੈਸਾ ਕਮਾਉਣਾ ਚਾਹੁੰਦੇ ਹੋ, ਤਾਂ ਤੁਹਾਨੂੰ ਇਸ ਐਪ 'ਤੇ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਬਾਰੇ ਜਾਣਕਾਰੀ ਦੇਣੀ ਪਵੇਗੀ। ਹਰ ਮਹੀਨੇ ਦੀ ਪਹਿਲੀ ਤਰੀਖ਼ ਨੂੰ ਪੁਲਸ ਵੱਲੋਂ ਪ੍ਰਾਪਤ ਰਿਪੋਰਟਾਂ ਦੇ ਆਧਾਰ 'ਤੇ ਇਨਾਮੀ ਰਾਸ਼ੀ ਦਾ ਐਲਾਨ ਕੀਤਾ ਜਾਵੇਗਾ। ਸਤੰਬਰ ਤੋਂ ਇਸ ਐਪ ਲਈ ਮਹੀਨਾਵਾਰ ਇਨਾਮ ਸਕੀਮ ਸ਼ੁਰੂ ਕੀਤੀ ਗਈ ਹੈ, ਜਿਸ ਵਿੱਚ ਉਪਭੋਗਤਾ ਨੂੰ ਉਸ ਦੁਆਰਾ ਪ੍ਰਦਾਨ ਕੀਤੀਆਂ ਗਈਆਂ ਰਿਪੋਰਟਾਂ ਦੇ ਆਧਾਰ 'ਤੇ ਅੰਕ ਪ੍ਰਾਪਤ ਹੋਣਗੇ। ਇਹ ਅੰਕ ਮਹੀਨੇ ਦੇ ਅੰਤ ਵਿੱਚ ਨਕਦ ਇਨਾਮਾਂ ਵਿੱਚ ਬਦਲ ਜਾਣਗੇ। ਇਨਾਮ ਦੀ ਰਕਮ 50 ਹਜ਼ਾਰ ਰੁਪਏ, 25 ਹਜ਼ਾਰ ਰੁਪਏ, 15 ਹਜ਼ਾਰ ਰੁਪਏ ਅਤੇ 10 ਹਜ਼ਾਰ ਰੁਪਏ ਰੱਖੀ ਗਈ ਹੈ। ਦਿੱਲੀ ਟ੍ਰੈਫਿਕ ਪੁਲਸ ਦੀ ਇਹ ਨਵੀਂ ਐਪ ਨਾ ਸਿਰਫ਼ ਟ੍ਰੈਫਿਕ ਨਿਯਮਾਂ ਦੀ ਉਲੰਘਣਾ ਦੀ ਰਿਪੋਰਟ ਕਰਨ ਲਈ ਪਲੇਟਫਾਰਮ ਪ੍ਰਦਾਨ ਕਰਦੀ ਹੈ, ਸਗੋਂ ਇਹ ਲੋਕਾਂ ਨੂੰ ਮੋਟੀ ਰਕਮ ਜਿੱਤਣ ਦਾ ਮੌਕਾ ਵੀ ਦਿੰਦੀ ਹੈ। ਐਪ ਦਾ ਉਦੇਸ਼ ਦਿੱਲੀ ਦੀਆਂ ਸੜਕਾਂ 'ਤੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਨੂੰ ਯਕੀਨੀ ਬਣਾਉਣਾ ਅਤੇ ਸੜਕ ਹਾਦਸਿਆਂ ਦੀ ਗਿਣਤੀ ਨੂੰ ਘਟਾਉਣਾ ਹੈ।

ਇਹ ਵੀ ਪੜ੍ਹੋ ਬੈਰੀਕੇਡ ਤੋੜ ਟਰੱਕ ਨਾਲ ਟਕਰਾਈ ਕਾਰ, 4 ਦੋਸਤਾਂ ਦੀ ਦਰਦਨਾਕ ਮੌਤ, ਉੱਡੇ ਪਰਖੱਚੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News