ਜਿਨਸੀ ਸ਼ੋਸ਼ਣ ਦੇ ਦੋਸ਼ ''ਚ ਦਿੱਲੀ ਯੂਨੀਵਰਸਿਟੀ ਦੇ ਪ੍ਰੋਫੈਸਰ ਨੂੰ ਕੀਤਾ ਗਿਆ ਸੇਵਾਮੁਕਤ
Saturday, Aug 01, 2026 - 11:48 AM (IST)
ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਦੇ ਰਾਜਨੀਤੀ ਵਿਗਿਆਨ ਵਿਭਾਗ ਦੇ ਇਕ ਪ੍ਰੋਫੈਸਰ ਨੂੰ ਜਿਨਸੀ ਸ਼ੋਸ਼ਣ ਦੀ ਸ਼ਿਕਾਇਤ 'ਤੇ ਅੰਦਰੂਨੀ ਸ਼ਿਕਾਇਤ ਕਮੇਟੀ (ਆਈਸੀਸੀ) ਦੀਆਂ ਸਿਫਾਰਿਸ਼ਾਂ ਤੋਂ ਬਾਅਦ ਲਾਜ਼ਮੀ ਸੇਵਾਮੁਕਤੀ ਦੇ ਦਿੱਤੀ ਗਈ ਹੈ। ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਦੱਸਿਆ ਕਿ ਯੂਨੀਵਰਸਿਟੀ ਦੀ ਕਾਰਜਕਾਰੀ ਕੌਂਸਲ (ਈਸੀ) ਨੇ ਵੀਰਵਾਰ ਨੂੰ ਹੋਈ ਆਪਣੀ ਬੈਠਕ 'ਚ ਕਮੇਟੀ ਦੀਆਂ ਸਿਫਾਰਿਸ਼ਾਂ ਨੂੰ ਸਵੀਕਾਰ ਕਰ ਲਿਆ।
ਅਧਿਕਾਰੀ ਨੇ ਦੱਸਿਆ,''ਆਈਸੀਸੀ ਦੀ ਸਿਫਾਰਿਸ਼ ਤੋਂ ਬਾਅਦ ਪ੍ਰੋਫੈਸਰ ਨੂੰ ਸਜ਼ਾ ਦੇ ਤੌਰ 'ਤੇ ਲਾਜ਼ਮੀ ਤੌਰ 'ਤੇ ਸੇਵਾਮੁਕਤ ਕਰ ਦਿੱਤਾ ਗਿਆ। ਮੂਲ ਸ਼ਿਕਾਇਤ ਇਕ ਵਿਦਿਆਰਥਣ ਨਾਲ ਸ਼ੋਸ਼ਣ ਨਾਲ ਸੰਬੰਧਤ ਸੀ।'' ਅਧਿਕਾਰੀ ਅਨੁਸਾਰ, ਇਹ ਸ਼ਿਕਾਇਤ ਘੱਟ ਤੋਂ ਘੱਟ ਇਕ ਸਾਲ ਪੁਰਾਣੀ ਸੀ ਅਤੇ ਆਈਸੀਸੀ ਦੀ ਰਿਪੋਰਟ ਨੂੰ ਵੀਰਵਾਰ ਦੀ ਬੈਠਕ 'ਚ ਕਾਰਜਕਾਰੀ ਕੌਂਸਲ ਨੇ ਮਨਜ਼ੂਰੀ ਦੇ ਕੇ ਸਵੀਕਾਰ ਕਰ ਲਿਆ।
ਅਧਿਕਾਰੀ ਨੇ ਕਿਹਾ,''ਯੂਨੀਵਰਸਿਟੀ ਜਿਨਸੀ ਸ਼ੋਸ਼ਣ ਦੇ ਮਾਮਲੇ ਨੂੰ ਬਿਲਕੁੱਲ ਬਰਦਾਸ਼ਤ ਨਹੀਂ ਕਰਨ ਦੀ ਨੀਤੀ ਅਪਣਾਉਂਦਾ ਹੈ ਅਤੇ ਵਿਦਿਆਰਥੀਆਂ ਤੇ ਕਰਮਚਾਰੀਆਂ ਲਈ ਸੁਰੱਖਿਅਤ ਮਾਹੌਲ ਯਕੀਨੀ ਕਰਨ ਦੇ ਮਕਸਦ ਨਾਲ ਕਦਮ ਚੁੱਕਦਾ ਰਹੇਗਾ।'' ਯੂਨੀਵਰਸਿਟੀ ਗ੍ਰਾਂਟ ਕਮਿਸ਼ਨ (ਯੂਜੀਸੀ) ਦੇ ਨਿਯਮਾਂ ਅਤੇ ਕਾਰਜ ਸਥਾਨਾਂ 'ਤੇ ਔਰਤਾਂ ਦੇ ਜਿਨਸੀ ਸ਼ੋਸ਼ਣ (ਰੋਕਥਾਮ, ਮਨਾਹੀ ਅਤੇ ਨਿਵਾਰਣ) ਐਕਟ ਦੇ ਪ੍ਰਬੰਧਾਂ ਦੇ ਅਧੀਨ ਅੰਦਰੂਨੀ ਸ਼ਿਕਾਇਤ ਕਮੇਟੀਆਂ ਨੂੰ ਜਿਨਸੀ ਸ਼ੋਸ਼ਣ ਨਾਲ ਸੰਬੰਧਤ ਸ਼ਿਕਾਇਤਾਂ ਦੀ ਜਾਂਚ ਕਰਨ ਅਤੇ ਸਮਰੱਥ ਅਧਿਕਾਰੀ ਨੂੰ ਕਾਰਵਾਈ ਦੀ ਸਿਫਾਰਿਸ਼ ਕਰਨ ਦਾ ਅਧਿਕਾਰ ਦਿੱਤਾ ਗਿਆ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
