ਦਿੱਲੀ ਯੂਨੀਵਰਸਿਟੀ ਵਿਦਿਆਰਥੀ ਸੰਘ ਚੋਣਾਂ ਲਈ ਵੋਟਿੰਗ ਸ਼ੁਰੂ, 1000 EVM ਦਾ ਕੀਤਾ ਜਾ ਰਿਹਾ ਇਸਤੇਮਾਲ
Friday, Sep 18, 2026 - 10:12 AM (IST)
ਨਵੀਂ ਦਿੱਲੀ : ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (DUSU) ਵੱਲੋਂ ਚਾਰ ਕੇਂਦਰੀ ਅਹੁਦਿਆਂ ਅਤੇ ਕਾਲਜ ਪ੍ਰਤੀਨਿਧੀਆਂ ਦੀ ਚੋਣ ਲਈ ਸ਼ੁੱਕਰਵਾਰ ਸਵੇਰੇ ਵੋਟਿੰਗ ਸ਼ੁਰੂ ਹੋ ਗਈ। ਇਹ ਚੋਣ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ), ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ (ਐਨਐਸਯੂਆਈ) ਅਤੇ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ (ਏਆਈਐਸਏ)-ਸਟੂਡੈਂਟ ਫੈਡਰੇਸ਼ਨ ਆਫ਼ ਇੰਡੀਆ (ਐਸਐਫਆਈ) ਗੱਠਜੋੜ ਵਿਚਕਾਰ ਇੱਕ ਨਜ਼ਦੀਕੀ ਮੁਕਾਬਲਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਦਿਨ ਵੇਲੇ ਦੀਆਂ ਕਲਾਸਾਂ ਵਾਲੇ ਵਿਦਿਆਰਥੀ ਦੁਪਹਿਰ 1 ਵਜੇ ਤੱਕ ਵੋਟ ਪਾ ਸਕਣਗੇ, ਜਦੋਂ ਕਿ ਸ਼ਾਮ ਦੀਆਂ ਕਲਾਸਾਂ ਵਾਲੇ ਕਾਲਜ ਸ਼ਾਮ 3 ਵਜੇ ਤੋਂ 7:30 ਵਜੇ ਤੱਕ ਵੋਟ ਪਾ ਸਕਣਗੇ।
ਇਹ ਵੀ ਪੜ੍ਹੋ : ਵੱਡੀ ਖ਼ਬਰ : ਹਰਿਆਣਾ ਦੇ ਮਸ਼ਹੂਰ ਗਾਇਕ ਦੀ ਗੱਡੀ 'ਤੇ ਚਲਾ 'ਤੀਆਂ ਗੋਲੀਆਂ, ਵਾਲ-ਵਾਲ ਬਚੀ ਜਾਨ
ਯੂਨੀਵਰਸਿਟੀ ਅਧਿਕਾਰੀਆਂ ਦੇ ਅਨੁਸਾਰ, ਚੋਣਾਂ ਲਈ ਕੁੱਲ 1,000 ਇਲੈਕਟ੍ਰਾਨਿਕ ਵੋਟਿੰਗ ਮਸ਼ੀਨਾਂ (EVM) ਦਾ ਇਸਤੇਮਾਲ ਕੀਤਾ ਜਾ ਰਿਹਾ ਹੈ, ਜਿਨ੍ਹਾਂ ਵਿੱਚੋਂ 960 ਈਵੀਐੱਮ ਦਾ ਇਸਤੇਮਾਲ ਵੋਟਿੰਗ ਲਈ ਕੀਤਾ ਜਾਵੇਗਾ, ਜਦੋਂ ਕਿ 40 ਮਸ਼ੀਨਾਂ ਰਿਜ਼ਰਵ ਵਿੱਚ ਰੱਖੀਆਂ ਗਈਆਂ ਹਨ। ਮੁੱਖ ਚੋਣ ਅਧਿਕਾਰੀ ਰਾਜ ਕਿਸ਼ੋਰ ਸ਼ਰਮਾ ਨੇ ਦੱਸਿਆ ਕਿ ਚੋਣਾਂ ਦੌਰਾਨ 12 ਕੰਟਰੋਲ ਰੂਮ ਕੰਮ ਕਰਨਗੇ ਅਤੇ ਈਵੀਐੱਮ ਵਿਚ ਕਿਸੇ ਤਰ੍ਹਾਂ ਦੀ ਤਕਨੀਕੀ ਖ਼ਰਾਬੀ ਆਉਣ 'ਤੇ ਉਸ ਨੂੰ ਤੁਰੰਤ ਦੂਰ ਕਰਨ ਲਈ ਤਕਨੀਕੀ ਮਾਹਿਰ ਉਪਲਬਧ ਰਹਿਣਗੇ। ਸ਼ਰਨਾ ਨੇ ਕਿਹਾ ਕਿ ਚੋਣਾਂ ਖਤਮ ਹੋਣ ਤੋਂ ਬਾਅਦ ਈਵੀਐਮ ਨੂੰ ਪੁਲਸ ਸੁਰੱਖਿਆ ਹੇਠ ਉੱਤਰੀ ਕੈਂਪਸ ਵਿਖੇ ਯੂਨੀਵਰਸਿਟੀ ਸਪੋਰਟਸ ਸਟੇਡੀਅਲ ਦੇ ਬਹੁ-ਮੰਤਵੀ ਆਡੀਟੋਰੀਅਮ ਵਿਚ ਲਿਜਾਇਆ ਜਾਵੇਗਾ। ਸ਼ਨੀਵਾਰ ਨੂੰ ਵੋਟਾਂ ਦੀ ਗਿਣਤੀ ਦੌਰਾਨ ਮਸ਼ੀਨਾਂ ਖੋਲ੍ਹੀਆਂ ਜਾਣਗੀਆਂ।
ਇਹ ਵੀ ਪੜ੍ਹੋ : ਅੰਮ੍ਰਿਤਸਰ 'ਚ ਵੱਡੀ ਵਾਰਦਾਤ : ਏ.ਐੱਸ.ਆਈ. ਹਰਜੀਤ ਸਿੰਘ ਦਾ ਗੋਲੀਆਂ ਮਾਰ ਕੇ ਕਤਲ
DUSU ਚੋਣ ਮੁਹਿੰਮ ਵਿੱਚ ਵਿਦਿਆਰਥੀ ਭਲਾਈ, ਕੈਂਪਸ ਸਹੂਲਤਾਂ, ਹੋਸਟਲ ਰਿਹਾਇਸ਼ ਅਤੇ ਸੁਰੱਖਿਆ ਮੁੱਖ ਮੁੱਦਿਆਂ ਵਜੋਂ ਉਭਰੇ ਹਨ। ਸੱਤਿਆ ਨਿਕੇਤਨ ਇਮਾਰਤ ਢਹਿਣ ਤੋਂ ਬਾਅਦ, ਵਿਦਿਆਰਥੀਆਂ ਦੀ ਸੁਰੱਖਿਆ ਅਤੇ ਰਿਹਾਇਸ਼ ਇੱਕ ਮੁੱਖ ਚੋਣ ਮੁੱਦਾ ਬਣ ਗਿਆ ਹੈ। ਇਸ ਹਾਦਸੇ ਵਿੱਚ ਵਿਦਿਆਰਥੀਆਂ ਸਮੇਤ ਸੱਤ ਲੋਕਾਂ ਦੀ ਮੌਤ ਹੋ ਗਈ। ਯੂਨੀਵਰਸਿਟੀ ਨੇ ਚੋਣ ਪ੍ਰਕਿਰਿਆ ਦੇ ਮੱਦੇਨਜ਼ਰ ਸਟੂਡੈਂਟ ਰੋਡ, ਪ੍ਰੋਬਿਨ ਰੋਡ ਅਤੇ ਯੂਨੀਵਰਸਿਟੀ ਰੋਡ ਸਮੇਤ ਪ੍ਰਮੁੱਖ ਸੜਕਾਂ 'ਤੇ ਵਾਹਨਾਂ ਦੀ ਆਵਾਜਾਈ 'ਤੇ ਪਾਬੰਦੀ ਲਗਾ ਦਿੱਤੀ ਹੈ। ਯੂਨੀਵਰਸਿਟੀ ਵੱਲੋਂ ਜਾਰੀ ਐਡਵਾਈਜ਼ਰੀ ਅਨੁਸਾਰ, ਇਹ ਪਾਬੰਦੀਆਂ ਸ਼ੁੱਕਰਵਾਰ ਅਤੇ ਸ਼ਨੀਵਾਰ ਨੂੰ ਨਤੀਜਿਆਂ ਦੇ ਐਲਾਨ ਤੱਕ ਲਾਗੂ ਰਹਿਣਗੀਆਂ।
ਇਹ ਵੀ ਪੜ੍ਹੋ : ਵਿਦੇਸ਼ ਘੁੰਮਣ ਜਾਣ ਵਾਲੇ ਭਾਰਤੀਆਂ ਲਈ ਵੱਡੀ ਖ਼ਬਰ! 25 ਦੇਸ਼ਾਂ ’ਚ ਹੁਣ ਬਿਨਾਂ ਵੀਜ਼ਾ ਹੋਵੇਗੀ ਐਂਟਰੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
