DU 31 ਮਈ ਤੱਕ ਰਹੇਗੀ ਬੰਦ, ਕਰਮਚਾਰੀਆਂ ਨੂੰ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਦੀ ਅਪੀਲ

05/18/2020 3:59:35 PM

ਨਵੀਂ ਦਿੱਲੀ- ਦਿੱਲੀ ਯੂਨੀਵਰਸਿਟੀ ਨੇ ਆਪਣੇ ਕਰਮਚਾਰੀਆਂ ਨੂੰ ਅਪੀਲ ਕੀਤੀ ਹੈ ਕਿ ਆਪਣੇ ਫੋਨ 'ਚ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ ਅਤੇ ਐਲਾਨ ਕੀਤਾ ਕਿ ਕੋਵਿਡ-19 ਮਹਾਮਾਰੀ ਕਾਰਨ ਲਾਕਡਾਊਨ 'ਚ ਵਿਸਥਾਰ ਨੂੰ ਦੇਖਦੇ ਹੋਏ ਯੂਨੀਵਰਸਿਟੀ 31 ਮਈ ਤੱਕ ਬੰਦ ਰਹੇਗੀ। ਯੂਨੀਵਰਸਿਟੀ ਨੇ 17 ਮਈ ਨੂੰ ਜਾਰੀ ਆਦੇਸ਼ 'ਚ ਕਿਹਾ ਕਿ ਇਸ ਦੌਰਾਨ ਈ-ਸਿੱਖਿਆ ਪ੍ਰਕਿਰਿਆ ਜਾਰੀ ਰਹੇਗੀ ਅਤੇ ਵਿਭਾਗ ਤੇ ਕਾਲਜ ਆਪਣੇ ਵੈੱਬਸਾਈਟ ਦੇ ਮਾਧਿਅਮ ਨਾਲ ਵਿਦਿਆਰਥੀਆਂ ਨੂੰ ਮੂਲ ਸਿੱਖਿਆ ਸਮੱਗਰੀ ਮੁਹੱਈਆ ਕਰਵਾਉਣਗੇ।

ਆਦੇਸ਼ 'ਚ ਕਿਹਾ ਗਿਆ ਹੈ,''ਕੋਵਿਡ-19 ਮਹਾਮਾਰੀ ਨੂੰ ਦੇਖਦੇ ਹੋਏ ਯੂਨੀਵਰਸਿਟੀ 18 ਮਈ ਤੋਂ 2 ਹੋਰ ਹਫਤੇ ਲਈ ਬੰਦ ਰਹੇਗੀ। ਸਾਰੇ ਕਰਮਚਾਰੀਆਂ ਨੂੰ ਅਪੀਲ ਕੀਤੀ ਜਾਂਦੀ ਹੈ ਕਿ ਆਪਣੇ ਮੋਬਾਇਲ ਫੋਨ 'ਚ ਅਰੋਗਿਆ ਸੇਤੂ ਐਪ ਡਾਊਨਲੋਡ ਕਰਨ।'' ਕੋਰੋਨਾ ਵਾਇਰਸ ਦੇ ਪ੍ਰਸਾਰ 'ਤੇ ਰੋਕ ਲਗਾਉਣ ਖਾਤਰ ਜਾਰੀ ਰਾਸ਼ਟਰਵਿਆਪੀ ਲਾਕਡਾਊਨ ਨੂੰ ਐਤਵਾਰ ਨੂੰ ਰਾਸ਼ਟਰੀ ਆਫਤ ਪ੍ਰਬੰਧਨ ਅਥਾਰਟੀ ਨੇ 31 ਮਈ ਤੱਕ ਵਧਾ ਦਿੱਤਾ ਹੈ।

DIsha

This news is Content Editor DIsha