27 ਸਤੰਬਰ ਨੂੰ ਹੋਣਗੀਆਂ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ ਦੀਆਂ ਚੋਣਾਂ, ਅਗਲੇ ਹੀ ਦਿਨ ਆਉਣਗੇ ਨਤੀਜੇ
Tuesday, Sep 03, 2024 - 01:08 AM (IST)
ਨੈਸ਼ਨਲ ਡੈਸਕ : ਦਿੱਲੀ ਯੂਨੀਵਰਸਿਟੀ ਨੇ ਸੋਮਵਾਰ ਨੂੰ ਐਲਾਨ ਕੀਤਾ ਕਿ ਸਾਲ 2024-25 ਲਈ ਉਸ ਦੀ ਵਿਦਿਆਰਥੀ ਯੂਨੀਅਨ ਦੀਆਂ ਚੋਣਾਂ 27 ਸਤੰਬਰ ਨੂੰ ਹੋਣਗੀਆਂ। ਯੂਨੀਵਰਸਿਟੀ ਦੇ ਇਕ ਅਧਿਕਾਰੀ ਨੇ ਦੱਸਿਆ ਕਿ ਦਿੱਲੀ ਯੂਨੀਵਰਸਿਟੀ ਸਟੂਡੈਂਟਸ ਯੂਨੀਅਨ (ਡੀਯੂਐੱਸਯੂ) ਦੀਆਂ ਚੋਣਾਂ ਲਈ ਨਾਮਜ਼ਦਗੀ ਪੱਤਰ 17 ਸਤੰਬਰ ਨੂੰ ਦਾਖਲ ਕੀਤੇ ਜਾ ਸਕਦੇ ਹਨ ਅਤੇ ਵੋਟਾਂ ਦੀ ਗਿਣਤੀ 28 ਸਤੰਬਰ ਨੂੰ ਹੋਵੇਗੀ। ਅਧਿਕਾਰੀ ਮੁਤਾਬਕ ਡੇਅ ਕਲਾਸਾਂ ਲਈ ਵੋਟਿੰਗ ਸਵੇਰੇ 8.30 ਵਜੇ ਤੋਂ ਦੁਪਹਿਰ 1 ਵਜੇ ਤੱਕ ਅਤੇ ਸ਼ਾਮ ਦੀਆਂ ਕਲਾਸਾਂ ਲਈ ਸ਼ਾਮ 3 ਵਜੇ ਤੋਂ ਸ਼ਾਮ 7.30 ਵਜੇ ਤੱਕ ਵੋਟਿੰਗ ਹੋਵੇਗੀ।
ਇਹ ਵੀ ਪੜ੍ਹੋ : ਕੋਲਕਾਤਾ ਡਾਕਟਰ ਮਰਡਰ ਕੇਸ: ਸੀਬੀਆਈ ਦੀ ACB ਨੇ ਸਾਬਕਾ ਪ੍ਰਿੰਸੀਪਲ ਸੰਦੀਪ ਘੋਸ਼ ਨੂੰ ਕੀਤਾ ਗ੍ਰਿਫ਼ਤਾਰ
ਦਾਖਲ ਨਾਮਜ਼ਦਗੀ ਪੱਤਰਾਂ ਦੀ ਪੜਤਾਲ ਉਪਰੰਤ ਉਮੀਦਵਾਰਾਂ ਦੀ ਸੂਚੀ 17 ਸਤੰਬਰ ਨੂੰ ਸ਼ਾਮ 6 ਵਜੇ ਤੱਕ ਜਾਰੀ ਕਰ ਦਿੱਤੀ ਜਾਵੇਗੀ। ਨਾਮਜ਼ਦਗੀਆਂ ਵਾਪਸ ਲੈਣ ਦੀ ਆਖ਼ਰੀ ਤਰੀਕ 18 ਸਤੰਬਰ ਦੁਪਹਿਰ 12 ਵਜੇ ਰੱਖੀ ਗਈ ਹੈ। ਡੀਯੂਐੱਸਯੂ ਚੋਣਾਂ ਲੜਨ ਵਾਲੇ ਉਮੀਦਵਾਰਾਂ ਦੀ ਅੰਤਿਮ ਸੂਚੀ 18 ਸਤੰਬਰ ਨੂੰ ਸ਼ਾਮ 5 ਵਜੇ ਤੱਕ ਪ੍ਰਕਾਸ਼ਿਤ ਕਰ ਦਿੱਤੀ ਜਾਵੇਗੀ।
ਪਿਛਲੇ ਸਾਲ ਅਖਿਲ ਭਾਰਤੀ ਵਿਦਿਆਰਥੀ ਪ੍ਰੀਸ਼ਦ (ਏਬੀਵੀਪੀ) ਨੇ ਪ੍ਰਧਾਨ ਸਮੇਤ ਤਿੰਨ ਕੇਂਦਰੀ ਪੈਨਲ ਦੇ ਅਹੁਦੇ ਜਿੱਤੇ ਸਨ, ਜਦੋਂਕਿ ਕਾਂਗਰਸ ਦੀ ਵਿਦਿਆਰਥੀ ਵਿੰਗ ਨੈਸ਼ਨਲ ਸਟੂਡੈਂਟਸ ਯੂਨੀਅਨ ਆਫ ਇੰਡੀਆ (ਐੱਨਐੱਸਯੂਆਈ) ਨੇ ਮੀਤ ਪ੍ਰਧਾਨ ਦਾ ਅਹੁਦਾ ਜਿੱਤਿਆ ਸੀ। ਇਹ ਚੋਣਾਂ ਕੋਵਿਡ-19 ਮਹਾਮਾਰੀ ਕਾਰਨ ਤਿੰਨ ਸਾਲਾਂ ਦੇ ਵਕਫ਼ੇ ਮਗਰੋਂ ਕਰਵਾਈਆਂ ਗਈਆਂ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOSs:- https://itune.apple.com/in/app/id53832 3711?mt=8