ਦਿੱਲੀ ਵਿਧਾਨ ਸਭਾ ਦੇ ਸਕੱਤਰ ਅਜੇ ਰਾਵਲ ਦਾ ਹੋਇਆ ਦਿਹਾਂਤ, ਕੱਲ ਹੋਵੇਗਾ ਅੰਤਿਮ ਸੰਸਕਾਰ
Monday, Feb 05, 2024 - 11:44 PM (IST)
ਨਵੀਂ ਦਿੱਲੀ - ਦਿੱਲੀ ਵਿਧਾਨ ਸਭਾ ਦੇ ਸਪੀਕਰ ਰਾਮ ਨਿਵਾਸ ਗੋਇਲ ਦੇ ਸਕੱਤਰ ਅਜੇ ਰਾਵਲ ਦੀ ਸੋਮਵਾਰ ਨੂੰ ਇੱਥੇ ਇੱਕ ਹਸਪਤਾਲ ਵਿੱਚ ਮੌਤ ਹੋ ਗਈ। ਉਹ 57 ਸਾਲ ਦੇ ਸਨ। ਰਾਵਲ ਪਿਛਲੇ ਪੰਜ ਦਿਨਾਂ ਤੋਂ ਬਿਮਾਰ ਸਨ। ਉਨ੍ਹਾਂ ਨੇ ਅੱਜ ਦੁਪਹਿਰ 3 ਵਜੇ ਦਿੱਲੀ ਦੇ ਬੀਐਲਕੇ ਹਸਪਤਾਲ ਵਿੱਚ ਆਖਰੀ ਸਾਹ ਲਿਆ। ਵਿਧਾਨ ਸਭਾ ਦੇ ਸਪੀਕਰ ਰਾਮਨਿਵਾਸ ਗੋਇਲ, ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਅਤੇ ਹੋਰ ਮੰਤਰੀਆਂ ਨੇ ਰਾਵਲ ਦੀ ਮੌਤ 'ਤੇ ਡੂੰਘੇ ਦੁੱਖ ਦਾ ਪ੍ਰਗਟਾਵਾ ਕੀਤਾ ਹੈ। ਅਜੇ ਰਾਵਲ ਦਾ ਮੰਗਲਵਾਰ ਨੂੰ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਇਹ ਵੀ ਪੜ੍ਹੋ - ਜੇਕਰ ਨਵਾਜ਼ ਸ਼ਰੀਫ ਮੁੜ ਸੱਤਾ 'ਚ ਆਏ ਤਾਂ ਮੈਂ ਨਹੀਂ ਬਣਾਂਗਾ ਵਿਦੇਸ਼ ਮੰਤਰੀ: ਬਿਲਾਵਲ ਭੁੱਟੋ
ਰਾਵਲ 23 ਜੁਲਾਈ 2015 ਤੋਂ ਵਿਧਾਨ ਸਭਾ ਸਪੀਕਰ ਦੇ ਸਕੱਤਰ ਵਜੋਂ ਕੰਮ ਕਰ ਰਹੇ ਸਨ। ਉਹ ਇੱਕ ਸੀਨੀਅਰ DANICS (ਦਿੱਲੀ, ਅੰਡੇਮਾਨ ਅਤੇ ਨਿਕੋਬਾਰ ਟਾਪੂ ਸਿਵਲ ਸਰਵਿਸ) ਅਧਿਕਾਰੀ ਸਨ। ਉਨ੍ਹਾਂ ਦੇ ਦੇਹਾਂਤ 'ਤੇ ਵਿਧਾਨ ਸਭਾ ਸਪੀਕਰ ਨੇ ਕਿਹਾ ਕਿ ਰਾਵਲ ਦਾ ਅਚਾਨਕ ਦਿਹਾਂਤ ਇਕ ਨਾ ਪੂਰਾ ਹੋਣ ਵਾਲਾ ਘਾਟਾ ਹੈ। ਉਹ ਅੱਠ ਸਾਲਾਂ ਤੋਂ ਵੱਧ ਸਮੇਂ ਤੋਂ ਮੇਰੇ ਸਕੱਤਰ ਵਜੋਂ ਕੰਮ ਕਰ ਰਹੇ ਸਨ।
ਇਹ ਵੀ ਪੜ੍ਹੋ - ਬੱਚਿਆਂ ਨਾਲ ਮੱਕਾ ਜਾਣ ਵਾਲਿਆਂ ਲਈ ਵੱਡੀ ਖ਼ਬਰ, ਸਾਊਦੀ ਸਰਕਾਰ ਨੇ ਬਦਲਿਆ ਇਹ ਕਾਨੂੰਨ
ਵਿਧਾਨ ਸਭਾ ਤੋਂ ਪ੍ਰਾਪਤ ਜਾਣਕਾਰੀ ਅਨੁਸਾਰ ਰਾਵਲ ਦੇ ਪਰਿਵਾਰ ਵਿੱਚ ਦੋ ਬੱਚੇ ਹਨ, ਇੱਕ ਪੁੱਤਰ ਅਤੇ ਇੱਕ ਧੀ। ਉਨ੍ਹਾਂ ਦੀ ਮ੍ਰਿਤਕ ਦੇਹ ਨੂੰ ਉਨ੍ਹਾਂ ਦੇ ਪੱਛਮ ਵਿਹਾਰ ਸਥਿਤ ਨਿਵਾਸ ਸਥਾਨ 'ਤੇ ਅੰਤਿਮ ਦਰਸ਼ਨਾਂ ਲਈ ਰੱਖਿਆ ਗਿਆ ਹੈ। ਉਨ੍ਹਾਂ ਦੀ ਅੰਤਿਮ ਯਾਤਰਾ ਮੰਗਲਵਾਰ ਸਵੇਰੇ 9 ਵਜੇ ਪੰਜਾਬੀ ਬਾਗ ਸ਼ਮਸ਼ਾਨਘਾਟ ਲਈ ਸ਼ੁਰੂ ਹੋਵੇਗੀ। ਉਥੇ ਹੀ ਅੰਤਿਮ ਸੰਸਕਾਰ ਕੀਤਾ ਜਾਵੇਗਾ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇*Join us on Whatsapp channel*👇
https://whatsapp.com/channel/0029Va94hsaHAdNVur4L170e