ਦਿੱਲੀ ਹਿੰਸਾ: ਸਾਬਕਾ ਕੌਂਸਲਰ ਇਸ਼ਰਤ ਜਹਾਂ ਦੀ ਪਟੀਸ਼ਨ ਖਾਰਿਜ

07/31/2020 8:49:06 PM

ਨਵੀਂ ਦਿੱਲੀ : ਦਿੱਲੀ ਹਾਈ ਕੋਰਟ ਨੇ ਫਰਵਰੀ 'ਚ ਉੱਤਰੀ-ਪੂਰਬੀ ਦਿੱਲੀ 'ਚ ਫਿਰਕੂ ਹਿੰਸਾ ਨਾਲ ਸਬੰਧਤ ਇੱਕ ਮਾਮਲੇ 'ਚ ਕਾਂਗਰਸ ਦੀ ਸਾਬਕਾ ਕੌਂਸਲਰ ਇਸ਼ਰਤ ਜਹਾਂ ਦੀ ਪਟੀਸ਼ਨ ਸ਼ੁੱਕਰਵਾਰ ਨੂੰ ਖਾਰਿਜ ਕਰ ਦਿੱਤੀ।

ਪਟੀਸ਼ਨ 'ਚ ਜਾਂਚ ਪੂਰੀ ਕਰਨ ਲਈ 60 ਦਿਨ ਦਾ ਹੋਰ ਸਮਾਂ ਦੇਣ ਦੇ ਆਦੇਸ਼ ਨੂੰ ਚੁਣੌਤੀ ਦਿੱਤੀ ਗਈ ਸੀ ਜਿਨ੍ਹਾਂ 'ਤੇ ਅੱਤਵਾਦ ਵਿਰੋਧੀ ਕਾਨੂੰਨ ਯੂ.ਏ.ਪੀ.ਏ. ਦੇ ਤਹਿਤ ਮਾਮਲਾ ਦਰਜ ਹੈ। ਜੱਜ ਸੁਰੇਸ਼ ਕੁਮਾਰ ਕੈਤ ਨੇ ਕਿਹਾ ਕਿ ਹੇਠਲੀ ਅਦਾਲਤ ਦੇ ਆਦੇਸ਼ 'ਚ ਕੁੱਛ ਵੀ ਗ਼ੈਰ-ਕਾਨੂੰਨੀ ਨਹੀਂ ਹੈ। ਹਾਈ ਕੋਰਟ ਨੇ ਕਿਹਾ ਕਿ ਮੌਜੂਦਾ ਪਟੀਸ਼ਨ 'ਚ ਕੋਈ ਦਮ ਨਹੀਂ ਹੈ ਇਸ ਲਈ ਇਸ ਨੂੰ ਖਾਰਿਜ ਕੀਤਾ ਜਾਂਦਾ ਹੈ।


Inder Prajapati

Content Editor

Related News