ਦਿੱਲੀ ਹਿੰਸਾ: ਜੇ.ਐੱਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ 14 ਦਿਨਾਂ ਦੀ ਕਾਨੂੰਨੀ ਹਿਰਾਸਤ ''ਚ
Thursday, Sep 03, 2020 - 08:23 PM (IST)
ਨਵੀਂ ਦਿੱਲੀ - ਦਿੱਲੀ ਦੀ ਕੜਕੜਡੂਮਾ ਕੋਰਟ ਨੇ ਇਸ ਸਾਲ ਦੀ ਸ਼ੁਰੁਆਤ 'ਚ ਨਾਰਥ ਈਸਟ ਦਿੱਲੀ ਹਿੰਸਾ ਨਾਲ ਜੁੜੇ ਇੱਕ ਮਾਮਲੇ 'ਚ ਗ੍ਰਿਫਤਾਰ ਜੇ.ਐੱਨ.ਯੂ. ਵਿਦਿਆਰਥੀ ਸ਼ਰਜੀਲ ਇਮਾਮ ਨੂੰ ਪੁੱਛਗਿੱਛ ਤੋਂ ਬਾਅਦ 14 ਦਿਨਾਂ ਦੀ ਕਾਨੂੰਨੀ ਹਿਰਾਸਤ 'ਚ ਭੇਜ ਦਿੱਤਾ ਹੈ।
ਦਿੱਲੀ ਪੁਲਸ ਦੀ ਸਪੈਸ਼ਲ ਸੈਲ ਨੇ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧ ਨੂੰ ਲੈ ਕੇ ਉੱਤਰੀ-ਪੂਰਬੀ ਦਿੱਲੀ 'ਚ ਭੜਕੀ ਹਿੰਸਾ ਨਾਲ ਜੁੜੇ ਮਾਮਲੇ 'ਚ 25 ਅਗਸਤ ਨੂੰ ਸ਼ਰਜੀਲ ਇਮਾਮ ਨੂੰ ਗ੍ਰਿਫਤਾਰ ਕੀਤਾ ਸੀ। ਉਦੋਂ ਤੋਂ ਉਹ ਪੁਲਸ ਹਿਰਾਸਤ 'ਚ ਹੈ।