ਦਿੱਲੀ ਹਿੰਸਾ : ਪੀੜਤਾਂ ਨੂੰ 25-25 ਹਜ਼ਾਰ ਰੁਪਏ ਦੇਵੇਗੀ ਕੇਜਰੀਵਾਲ ਸਰਕਾਰ

Friday, Feb 28, 2020 - 05:57 PM (IST)

ਦਿੱਲੀ ਹਿੰਸਾ : ਪੀੜਤਾਂ ਨੂੰ 25-25 ਹਜ਼ਾਰ ਰੁਪਏ ਦੇਵੇਗੀ ਕੇਜਰੀਵਾਲ ਸਰਕਾਰ

ਨਵੀਂ ਦਿੱਲੀ— ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕਿਹਾ ਕਿ ਹਿੰਸਾ ਪੀੜਤਾਂ ਦੀ ਮਦਦ ਲਈ ਅਸੀਂ ਬਹੁਤ ਵੱਡੇ ਪੱਧਰ 'ਤੇ ਖਾਣਾ ਪਹੁੰਚਾ ਰਹੇ ਹਨ। ਜਿਨ੍ਹਾਂ ਲੋਕਾਂ ਦੇ ਘਰ ਪੂਰੀ ਤਰ੍ਹਾਂ ਨਾਲ ਸੜ ਗਏ ਹਨ, ਉਨ੍ਹਾਂ ਦੇ ਰਹਿਣ ਲਈ 9 ਰੈਣ ਬਸੇਰਿਆਂ ਦੀ ਵਿਵਸਥਾ ਕੀਤੀ ਗਈ ਹੈ। ਕੇਜਰੀਵਾਲ ਨੇ ਕਿਹਾ ਕਿ ਕੱਲ ਯਾਨੀ ਸ਼ਨੀਵਾਰ ਦੁਪਹਿਰ ਤੋਂ ਅਜਿਹੇ ਲੋਕਾਂ ਨੂੰ ਜਿਨ੍ਹਾਂ ਦੇ ਘਰ ਪੂਰੀ ਤਰ੍ਹਾਂ ਸੜ ਗਏ ਹਨ, ਉਨ੍ਹਾਂ ਨੂੰ ਤੁਰੰਤ ਪੈਸੇ ਦੀ ਜ਼ਰੂਰਤ ਹੈ, ਉਨ੍ਹਾਂ ਨੂੰ 25-25 ਹਜ਼ਾਰ ਰੁਪਏ ਦੇਣੇ ਸ਼ੁਰੂ ਕਰ ਦੇਵਾਂਗੇ। ਉਨ੍ਹਾਂ ਦਾ ਬਕਾਇਆ ਪੈਸਾ 2 ਤੋਂ 3 ਦਿਨ 'ਚ ਨਿਰੀਖਣ ਕਰ ਕੇ ਦੇਣ ਦੀ ਕੋਸ਼ਿਸ਼ ਕਰਾਂਗੇ।

ਦੱਸਣਯੋਗ ਹੈ ਕਿ ਦਿੱਲੀ ਹਿੰਸਾ 'ਚ ਹੁਣ ਤੱਕ 39 ਲੋਕਾਂ ਦੀ ਮੌਤ ਹੋ ਚੁਕੀ ਹੈ ਅਤੇ 200 ਤੋਂ ਵਧ ਲੋਕ ਜ਼ਖਮੀ ਹਨ। ਜ਼ਖਮੀਆਂ 'ਚੋਂ ਕਈ ਲੋਕਾਂ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ। ਫਿਲਹਾਲ ਹਾਲਾਤ ਕੰਟਰੋਲ 'ਚ ਹਨ ਅਤੇ ਜਾਂਚ ਲਈ ਕ੍ਰਾਈਮ ਬਰਾਂਚ ਦੇ ਅਧੀਨ ਇਕ ਵਿਸ਼ੇਸ਼ ਜਾਂਚ ਟੀਮ (ਐੱਸ.ਆਈ.ਟੀ.) ਦਾ ਗਠਨ ਕੀਤਾ ਗਿਆ ਹੈ। ਹੁਣ ਤੱਕ 106 ਲੋਕਾਂ ਨੂੰ ਗ੍ਰਿਫਤਾਰ ਕੀਤਾ ਜਾ ਚੁਕਿਆ ਹੈ।


author

DIsha

Content Editor

Related News