ਦਿੱਲੀ ਹਿੰਸਾ : CBSE ਨੇ 10-12ਵੀਂ ਬੋਰਡ ਪ੍ਰੀਖਿਆਵਾਂ ਕੀਤੀਆਂ ਰੱਦ

02/25/2020 11:14:52 PM

ਨਵੀਂ ਦਿੱਲੀ (ਏਜੰਸੀ)- ਨਾਗਰਿਕਤਾ ਕਾਨੂੰਨ (ਸੀ.ਏ.ਏ.) ਨੂੰ ਲੈ ਕੇ ਚੱਲ ਰਹੇ ਹਿੰਸਕ ਵਿਰੋਧ ਪ੍ਰਦਰਸ਼ਨ ਕਾਰਨ ਸੀ.ਬੀ.ਐਸ.ਈ. ਨੇ ਉੱਤਰ ਪੂਰਬੀ ਦਿੱਲੀ ਵਿਚ ਸਥਿਤ ਪ੍ਰੀਖਿਆ ਕੇਂਦਰਾਂ 'ਤੇ ਬੁੱਧਵਾਰ ਨੂੰ ਹੋਣ ਵਾਲੀਆਂ 10ਵੀਂ ਅਤੇ 12ਵੀਂ ਦੀਆਂ ਪ੍ਰੀਖਿਆਵਾਂ ਰੱਦ ਕਰ ਦਿੱਤੀਆਂ ਹਨ। ਦਿੱਲੀ ਸਰਕਾਰ ਦੀ ਅਪੀਲ 'ਤੇ ਸੀ.ਬੀ.ਐਸ.ਈ. ਨੇ ਇਹ ਫੈਸਲਾ ਲਿਆ ਹੈ। ਸੀ.ਬੀ.ਐਸ.ਈ. ਵਲੋਂ ਪ੍ਰੈਸ ਰਿਲੀਜ਼ ਜਾਰੀ ਕਰਕੇ ਇਹ ਜਾਣਕਾਰੀ ਦਿੱਤੀ ਗਈ ਹੈ। ਸੀ.ਬੀ.ਐਸ.ਈ. ਨੇ ਕਿਹਾ ਕਿ ਬਾਕੀ ਸਾਰੇ ਪ੍ਰੀਖਿਆ ਕੇਂਦਰਾਂ 'ਤੇ ਪਹਿਲਾਂ ਤੋਂ ਤੈਅ ਪ੍ਰੋਗਰਾਮਾਂ ਮੁਤਾਬਕ ਪ੍ਰੀਖਿਆਵਾਂ ਆਯੋਜਿਤ ਕੀਤੀਆਂ ਜਾਣਗੀਆਂ। ਪ੍ਰਭਾਵਿਤ ਵਿਦਿਆਰਥੀਆਂ ਨੂੰ ਪ੍ਰੀਖਿਆ ਦੀ ਅਗਲੀ ਤਰੀਕ ਦੀ ਸੂਚਨਾ ਛੇਤੀ ਹੀ ਦੇ ਦਿੱਤੀ ਜਾਵੇਗੀ।

ਇਸ ਤੋਂ ਪਹਿਲਾਂ ਦਿੱਲੀ ਸਰਕਾਰ ਨੇ ਉੱਤਰ ਪੂਰਬੀ ਦਿੱਲੀ ਦੇ ਸਾਰੇ ਸਕੂਲਾਂ ਨੂੰ ਬੁੱਧਵਾਰ ਨੂੰ ਵੀ ਬੰਦ ਰੱਖਣ ਦਾ ਫੈਸਲਾ ਲਿਆ। ਦਿੱਲੀ ਦੇ ਉਪ ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਟਵੀਟ ਕਰਕੇ ਇਹ ਜਾਣਕਾਰੀ ਦਿੱਤੀ। ਡਿਪਟੀ ਸੀ.ਐਮ. ਸਿਸੋਦੀਆ ਨੇ ਟਵੀਟ ਕੀਤਾ। ਦਿੱਲੀ ਵਿਚ ਹਿੰਸਾ ਪ੍ਰਭਾਵਿਤ ਨਾਰਥ ਈਸਟ ਜ਼ਿਲੇ ਵਿਚ ਕਲ ਸਕੂਲਾਂ ਦੀਆਂ ਘਰੇਲੂ ਪ੍ਰੀਖਿਆਵਾਂ ਨਹੀਂ ਹੋਣਗੀਆਂ ਅਤੇ ਸਾਰੇ ਸਰਕਾਰੀ ਅਤੇ ਪ੍ਰਾਈਵੇਟ ਸਕੂਲ ਬੰਦ ਰਹਿਣਗੇ। ਬੋਰਡ ਪ੍ਰੀਖਿਆਵਾਂ ਦੇ ਸਬੰਧ ਵਿਚ ਮੈਂ ਐਚ.ਆਰ.ਡੀ. ਮੰਤਰੀ ਰਮੇਸ਼ ਪੋਖਰਿਆਲ ਨਿਸ਼ੰਕ ਨਾਲ ਗੱਲ ਕੀਤੀ ਹੈ ਕਿ ਇਸ ਜ਼ਿਲੇ ਵਿਚ ਕਲ ਦੀਆਂ ਬੋਰਡ ਪ੍ਰੀਖਿਆਵਾਂ ਵੀ ਮੁਲਤਵੀ ਕਰ ਦਿੱਤੀਆਂ ਜਾਣ।


Sunny Mehra

Content Editor

Related News