ਹਿੰਸਾ ਪ੍ਰਭਾਵਿਤ ਇਲਾਕਿਆਂ ''ਚ 92 ਫੀਸਦੀ ਤੋਂ ਵਧ ਵਿਦਿਆਰਥੀਆਂ ਨੇ ਦਿੱਤੀ ਪ੍ਰੀਖਿਆ : CBSE

03/02/2020 2:42:03 PM

ਨਵੀਂ ਦਿੱਲੀ— ਉੱਤਰ-ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਇਲਾਕਿਆਂ 'ਚ 92 ਫੀਸਦੀ ਤੋਂ ਵਧ ਵਿਦਿਆਰਥੀਆਂ ਨੇ ਸੋਮਵਾਰ ਨੂੰ ਆਪਣੀਆਂ ਬੋਰਡ ਪ੍ਰੀਖਿਆਵਾਂ ਦਿੱਤੀਆਂ। ਕੇਂਦਰੀ ਸੈਕੰਡਰੀ ਸਿੱਖਿਆ ਬੋਰਡ (ਸੀ.ਬੀ.ਐੱਸ.ਈ.) ਨੇ ਕਿਹਾ ਕਿ 12ਵੀਂ ਜਮਾਤ ਦੇ ਵਿਦਿਆਰਥੀਆਂ ਦਾ ਭੌਤਿਕ ਵਿਗਿਆਨ ਦਾ ਅਤੇ 10ਵੀਂ ਜਮਾਤ ਦੇ ਵਿਦਿਆਰਥੀਆਂ ਦਾ ਸੰਗੀਤ ਦਾ ਪੇਪਰ ਸੀ।

ਸੀ.ਬੀ.ਐੱਸ.ਈ. ਨੇ ਐਤਵਾਰ ਨੂੰ ਕਿਹਾ ਸੀ ਕਿ ਉੱਤਰ-ਪੂਰਬੀ ਦਿੱਲੀ ਦੇ ਹਿੰਸਾ ਪ੍ਰਭਾਵਿਤ ਹਿੱਸਿਆਂ 'ਚ ਬੋਰਡ ਪ੍ਰੀਖਿਆਵਾਂ ਨੂੰ ਟਾਲਣ ਨਾਲ ਵਿਦਿਆਰਥੀਆਂ ਦੇ ਮੈਡੀਕਲ ਅਤੇ ਇੰਜੀਨੀਅਰਿੰਗ ਵਰਗੇ ਪੇਸ਼ੇਵਰ ਪਾਠਕ੍ਰਮਾਂ 'ਚ ਦਾਖਲਾ ਸੁਰੱਖਿਅਤ ਕਰਨ ਦੇ ਮੌਕੇ ਰੁਕਣਗੇ। ਫਿਲਹਾਲ ਸੀ.ਬੀ.ਆਈ. ਨੇ ਕਿਹਾ ਕਿ ਉਹ ਉਨ੍ਹਾਂ ਵਿਦਿਆਰਥੀਆਂ ਲਈ ਫਿਰ ਤੋਂ ਪ੍ਰੀਖਿਆ ਲੈਣ ਲਈ ਤਿਆਰ ਹਨ, ਜੋ ਹਿੰਸਾ ਕਾਰਨ ਤੈਅ ਪ੍ਰੋਗਰਾਮ ਅਨੁਸਾਰ ਪ੍ਰੀਖਿਆ ਨਹੀਂ ਦੇ ਸਕੇ ਸਨ।

DIsha

This news is Content Editor DIsha