ਦਿੱਲੀ ਹਿੰਸਾ : ਕੇਜਰੀਵਾਲ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ

Thursday, Feb 27, 2020 - 05:11 PM (IST)

ਦਿੱਲੀ ਹਿੰਸਾ : ਕੇਜਰੀਵਾਲ ਦਾ ਐਲਾਨ, ਮ੍ਰਿਤਕਾਂ ਦੇ ਪਰਿਵਾਰਾਂ ਨੂੰ 10-10 ਲੱਖ ਦਾ ਮੁਆਵਜ਼ਾ

ਨਵੀਂ ਦਿੱਲੀ— ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਵੀਰਵਾਰ ਭਾਵ ਅੱਜ ਪ੍ਰੈੱਸ ਕਾਨਫਰੰਸ ਕੀਤੀ। ਉਨ੍ਹਾਂ ਨੇ ਕਿਹਾ ਕਿ ਪਿਛਲੇ ਦਿਨੀਂ ਦਿੱਲੀ 'ਚ ਹੋਈ ਹਿੰਸਾ 'ਚ ਹਿੰਦੂ ਅਤੇ ਮੁਸਲਮਾਨ ਦੋਹਾਂ ਦਾ ਨੁਕਸਾਨ ਹੋਇਆ ਹੈ। ਉਨ੍ਹਾਂ ਕਿਹਾ ਕਿ ਹਿੰਸਾ 'ਚ ਮਰਨ ਵਾਲਿਆਂ ਦੇ ਪਰਿਵਾਰਾਂ ਨੂੰ 10-10 ਲੱਖ ਰੁਪਏ ਦਾ ਮੁਆਵਜ਼ਾ ਮਿਲੇਗਾ। ਉਨ੍ਹਾਂ ਇਹ ਵੀ ਕਿਹਾ ਕਿ ਹਸਪਤਾਲ 'ਚ ਜ਼ਖਮੀਆਂ ਦਾ ਇਲਾਜ ਮੁਫ਼ਤ 'ਚ ਕੀਤਾ ਜਾ ਰਿਹਾ ਹੈ। 

ਇਸ ਦੇ ਨਾਲ ਹੀ ਉਨ੍ਹਾਂ ਕਿਹਾ ਕਿ ਹਿੰਸਾ ਦੇ ਦੋਸ਼ੀਆਂ ਨੂੰ ਸਖਤ ਸਜ਼ਾ ਦਿਉ, ਦੇਸ਼ ਦੀ ਸੁਰੱਖਿਆ ਨਾਲ ਸਿਆਸਤ ਕਰਨਾ ਬੰਦ ਕਰੋ। ਤਾਹਿਰ ਹੁਸੈਨ 'ਤੇ ਬੋਲਦਿਆਂ ਕੇਜਰੀਵਾਲ ਨੇ ਕਿਹਾ ਕਿ ਜੇਕਰ ਦੰਗਿਆਂ 'ਚ ਕੋਈ ਆਮ ਆਦਮੀ ਪਾਰਟੀ (ਆਪ) ਦਾ ਸ਼ਾਮਲ ਹੋਵੇ, ਤਾਂ ਉਸ ਨੂੰ ਦੋਗੁਣੀ ਸਜ਼ਾ ਮਿਲੇ। ਉਨ੍ਹਾਂ ਕਿਹਾ ਕਿ ਦਿੱਲੀ ਸਰਕਾਰ ਵਲੋਂ ਜੋ ਕਦਮ ਚੁੱਕੇ ਜਾ ਸਕਦੇ ਹਨ, ਅਸੀਂ ਚੁੱਕੇ। ਕੱਲ ਤੋਂ ਹਿੰਸਾ ਦੀ ਵਾਰਦਾਤ ਘੱਟ ਹੋਈ ਹੈ। ਹੈਲਪਲਾਈਨ ਨੰਬਰ ਜਾਰੀ ਕੀਤੇ ਜਾ ਰਹੇ ਹਨ। ਕੇਜਰੀਵਾਲ ਨੇ ਕਿਹਾ ਕਿ ਸਰਕਾਰ ਦੰਗਾ ਪੀੜਤਾਂ ਨੂੰ ਮੁਫ਼ਤ 'ਚ ਖਾਣਾ ਪਹੁੰਚਾਏਗੀ।


author

Tanu

Content Editor

Related News