ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਕੇਜਰੀਵਾਲ ਨੇ ਜਤਾਈ ਚਿੰਤਾ, ਬੁਲਾਈ ਬੈਠਕ

02/25/2020 5:48:38 PM

ਨਵੀਂ ਦਿੱਲੀ—ਦਿੱਲੀ ਹਿੰਸਾ ਨੂੰ ਲੈ ਕੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਚਿੰਤਾ ਜ਼ਾਹਿਰ ਕਰਦੇ ਹੋਏ ਅੱਜ ਭਾਵ ਮੰਗਲਵਾਰ ਨੂੰ ਐਮਰਜੰਸੀ ਬੈਠਕ ਬੁਲਾਈ ਹੈ। ਬੈਠਕ ਤੋਂ ਪਹਿਲਾਂ ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ, ''ਦਿੱਲੀ ਦੇ ਕੁਝ ਹਿੱਸਿਆਂ ਦੇ ਹਾਲਾਤਾਂ ਨੂੰ ਲੈ ਕੇ ਚਿੰਤਿਤ ਹਾਂ, ਸਾਰਿਆਂ ਨੂੰ ਹਿੰਸਾ ਛੱਡਣ ਦੀ ਬੇਨਤੀ ਕਰਦਾ ਹਾਂ।'' ਦੱਸ ਦੇਈਏ ਕਿ ਮੁੱਖ ਮੰਤਰੀ ਕੇਜਰੀਵਾਲ ਨੇ ਇਸ ਬੈਠਕ 'ਚ ਹਿੰਸਾਗ੍ਰਸਤ ਇਲਾਕਿਆਂ ਦੇ ਵਿਧਾਇਕਾਂ, ਮੁੱਖ ਸਕੱਤਰਾਂ, ਗ੍ਰਹਿ ਸਕੱਤਰਾਂ ਸਮੇਤ ਕਈ ਹੋਰ ਵੱਡੇ ਆਧਿਕਾਰੀਆਂ ਨੂੰ ਬੁਲਾਇਆ ਗਿਆ ਹੈ। 

PunjabKesari

ਦੱਸਣਯੋਗ ਹੈ ਕਿ ਉੱਤਰ-ਪੂਰਬੀ ਦਿੱਲੀ 'ਚ ਸੋਮਵਾਰ ਨੂੰ ਹੋਈ ਹਿੰਸਾ 'ਚ 3 ਫਾਇਰ ਬ੍ਰਿਗੇਡ ਅਧਿਕਾਰੀ ਜ਼ਖਮੀ ਹੋ ਗਏ। ਵਿਭਾਗ ਦੇ ਇਕ ਸੀਨੀਅਰ ਅਧਿਕਾਰੀ ਨੇ ਮੰਗਲਵਾਰ ਨੂੰ ਦੱਸਿਆ ਹੈ ਕਿ ਹਿੰਸਾ ਪ੍ਰਭਾਵਿਤ ਉੱਤਰ-ਪੂਰਬੀ ਦਿੱਲੀ ਤੋਂ ਲਗਭਗ 45 ਫੋਨ ਕੀਤੇ ਗਏ ਸੀ। ਉਨ੍ਹਾਂ ਨੇ ਦੱਸਿਆ ਕਿ ਸੋਮਵਾਰ ਨੂੰ ਫੋਨ 'ਤੇ ਅੱਗ ਲੱਗਣ ਦੀ ਜਾਣਕਾਰੀ ਮਿਲਣ ਤੋਂ ਬਾਅਦ ਜਦੋਂ ਕਰਮਚਾਰੀ ਮੌਕੇ 'ਤੇ ਪਹੁੰਚੇ ਸੀ ਤਾਂ ਪ੍ਰਦਰਸ਼ਨਕਾਰੀਆਂ ਨੇ ਫਾਇਰ ਬ੍ਰਿਗੇਡ ਦੀਆਂ ਗੱਡੀਆਂ 'ਤੇ ਪਥਰਾਅ ਕੀਤਾ ਅਤੇ ਹੋਰਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ। ਉਨ੍ਹਾਂ ਨੇ ਦੱਸਿਆ ਕਿ ਤਿੰਨ ਫਾਇਰ ਬ੍ਰਿਗੇਡ ਕਰਮਚਾਰੀ ਜ਼ਖਮੀ ਹੋ ਗਏ।

ਇਹ ਵੀ ਦੱਸਿਆ ਜਾਂਦਾ ਹੈ ਕਿ ਦਿੱਲੀ ਦੇ ਜਾਫਰਾਬਾਦ ਅਤੇ ਮੌਜਪੁਰ 'ਚ ਸੋਮਵਾਰ ਨੂੰ ਨਾਗਰਿਕ ਸੋਧ ਕਾਨੂੰਨ (ਸੀ.ਏ.ਏ) ਦਾ ਸਮਰਥਨ ਕਰਨ ਵਾਲੇ ਅਤੇ ਵਿਰੋਧ ਕਰਨ ਵਾਲੇ ਸਮੂਹਾਂ ਦੇ ਵਿਚਾਲੇ ਸੰਘਰਸ਼ ਹੋ ਗਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਈ ਘਰਾਂ, ਦੁਕਾਨਾਂ ਸਮੇਤ ਵਾਹਨਾਂ ਨੂੰ ਅੱਗ ਦੇ ਹਵਾਲੇ ਕਰ ਦਿੱਤਾ ਅਤੇ ਇੱਕ-ਦੂਜੇ 'ਤੇ ਪਥਰਾਅ ਕੀਤਾ ਸੀ। ਇਸ ਹਿੰਸਾ 'ਚ 5 ਲੋਕਾਂ ਦੀ ਮੌਤ ਹੋ ਚੁੱਕੀ ਹੈ ਜਦਕਿ 105 ਲੋਕ ਜ਼ਖਮੀ ਹੋ ਗਏ ਹਨ।

 

Iqbalkaur

Content Editor

Related News