ਦਿੱਲੀ ਦੰਗੇ: ਪੁਲਸ ਨੇ ਫਿਲਮ ਨਿਰਮਾਤਾ ਰਾਹੁਲ ਰਾਏ ਅਤੇ ਸਬਾ ਦੀਵਾਨ ਨੂੰ ਭੇਜੇ ਸੰਮਨ

09/14/2020 2:48:00 PM

ਨਵੀਂ ਦਿੱਲੀ—  ਦਿੱਲੀ ਪੁਲਸ ਦੀ ਸਪੈਸ਼ਲ ਸੈੱਲ ਨੇ ਲਘੂ ਫਿਲਮ ਨਿਰਮਾਤਾ ਰਾਹੁਲ ਰਾਏ ਅਤੇ ਦਸਤਾਵੇਜ਼ੀ ਫਿਲਮ ਨਿਰਮਾਤਾ ਸਬਾ ਦੀਵਾਨ ਨੂੰ ਦਿੱਲੀ ਦੰਗਿਆਂ ਦੇ ਸੰਬੰਧ 'ਚ ਪੁੱਛ-ਗਿੱਛ ਲਈ ਸੰਮਨ ਭੇਜੇ ਹਨ। ਅਧਿਕਾਰਤ ਸੂਤਰਾਂ ਮੁਤਾਬਕ ਦੀਵਾਨ ਅਤੇ ਰਾਏ ਨੂੰ ਸੋਮਵਾਰ ਨੂੰ ਜਾਂਚ ਵਿਚ ਜਾਂਚ ਹੋਣ ਲਈ ਕਿਹਾ ਗਿਆ ਹੈ। ਦੱਸ ਦੇਈਏ ਕਿ ਇਸ ਤੋਂ ਇਕ ਦਿਨ ਪਹਿਲਾਂ ਜਵਾਹਰਲਾਲ ਨਹਿਰੂ ਯੂਨੀਵਰਸਿਟੀ ਦੇ ਸਾਬਕਾ ਵਿਦਿਆਰਥੀ ਉਮਰ ਖਾਲਿਦ ਨੂੰ ਗੈਰ-ਕਾਨੂੰਨੀ ਗਤੀਵਿਧੀ ਰੋਕਥਾਮ ਕਾਨੂੰਨ ਤਹਿਤ ਗ੍ਰਿਫ਼ਤਾਰ ਕੀਤਾ ਸੀ। ਵਿਸ਼ੇਸ਼ ਸੈੱਲ ਨੇ 11 ਘੰਟੇ ਦੀ ਪੁੱਛ-ਗਿੱਛ ਤੋਂ ਬਾਅਦ ਖਾਲਿਦ ਨੂੰ ਗ੍ਰਿਫ਼ਤਾਰ ਕੀਤਾ ਹੈ। 

ਦੱਸ ਦੇਈਏ ਕਿ ਉੱਤਰੀ-ਪੂਰਬੀ ਦਿੱਲੀ ਵਿਚ ਫਰਵਰੀ 'ਚ ਨਾਗਰਿਕਤਾ ਸੋਧ ਕਾਨੂੰਨ ਦੇ ਵਿਰੋਧੀਆਂ ਅਤੇ ਸਮਰਥਕਾਂ ਵਿਚਾਲੇ ਫਿਰਕੂ ਝੜਪ ਦੇ ਦੰਗਿਆਂ ਦਾ ਰੂਪ ਲੈ ਲਿਆ ਸੀ, ਜਿਸ 'ਚ 53 ਲੋਕਾਂ ਦੀ ਮੌਤ ਹੋ ਗਈ ਸੀ। ਹਿੰਸਾ ਨੂੰ ਰੋਕਣ ਦੀ ਕੋਸ਼ਿਸ਼ 'ਚ 108 ਪੁਲਸ ਮੁਲਾਜ਼ਮਾਂ ਨੂੰ ਸੱਟਾਂ ਲੱਗੀਆਂ ਅਤੇ 2 ਦੀ ਮੌਤ ਹੋ ਗਈ। 

ਦੱਸਣਯੋਗ ਹੈ ਕਿ ਦਿੱਲੀ ਦੰਗਿਆਂ ਦੇ ਮਾਮਲੇ ਵਿਚ ਦਿੱਲੀ ਪੁਲਸ ਨੇ ਚਾਰਜਸ਼ੀਟ ਦਾਇਰ ਕੀਤੀ ਹੈ। ਇਸ ਵਿਚ ਮਾਕਪਾ ਜਨਰਲ ਸਕੱਤਰ ਸੀਤਾਰਾਮ ਯੇਚੁਰੀ, ਸਵਰਾਜ ਅਭਿਆਨ ਦੇ ਨੇਤਾ ਯੋਗੇਂਦਰ ਯਾਦਵ, ਅਰਥਸ਼ਾਸਤਰੀ ਜਯਤੀ ਘੋਸ਼, ਦਿੱਲੀ ਯੂਨੀਵਰਸਿਟੀ ਦੇ ਪ੍ਰੋਫ਼ੈਸਰ ਅਤੇ ਵਰਕਰ ਅਪੂਰਵਾਨੰਦ ਅਤੇ ਦਸਤਾਵੇਜ਼ੀ ਫਿਲਮਕਾਰ ਰਾਹੁਲ ਰਾਏ ਦਾ ਨਾਂ ਸ਼ਾਮਲ ਹਨ।

Tanu

This news is Content Editor Tanu