ਦਿੱਲੀ ਹਿੰਸਾ : ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ਇਕ ਕਰੋੜ ਦੀ ਸਨਮਾਨ ਰਾਸ਼ੀ ਦੇਵੇਗੀ ਦਿੱਲੀ ਸਰਕਾਰ

03/02/2020 3:36:23 PM

ਨਵੀਂ ਦਿੱਲੀ— ਦਿੱਲੀ ਹਿੰਸਾ ’ਚ ਮਾਰੇ ਗਏ ਇੰਟੈਲੀਜੈਂਸ ਬਿਊਰੋ (ਆਈ.ਬੀ.) ਦੇ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਨੂੰ ‘ਆਪ’ ਸਰਕਾਰ ਇਕ ਕਰੋੜ ਰੁਪਏ ਦੇਵੇਗੀ। ਇਸ ਦਾ ਐਲਾਨ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਕੀਤਾ ਹੈ। ਉਨ੍ਹਾਂ ਨੇ ਕਿਹਾ ਕਿ ਅਸੀਂ ਆਈ.ਬੀ. ਦੇ ਅਧਿਕਾਰੀ ਅੰਕਿਤ ਸ਼ਰਮਾ ਦੇ ਪਰਿਵਾਰ ਲਈ ਇਕ ਕਰੋੜ ਰੁਪਏ ਦੇ ਮੁਆਵਜ਼ੇ ਦਾ ਐਲਾਨ ਕਰ ਰਹੇ ਹਾਂ। ਨਾਲ ਹੀ ਉਨ੍ਹਾਂ ਨੇ ਕਿਹਾ ਕਿ ਉਨ੍ਹਾਂ ਦੇ ਪਰਿਵਾਰ ਦੇ ਇਕ ਮੈਂਬਰ ਨੂੰ ਦਿੱਲੀ ਸਰਕਾਰ ਵਲੋਂ ਨੌਕਰੀ ਵੀ ਦਿੱਤੀ ਜਾਵੇਗੀ।

PunjabKesari
ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ
ਦੱਸਣਯੋਗ ਹੈ ਕਿ ਉੱਤਰ-ਪੂਰਬੀ ਦਿੱਲੀ ਦੇ ਚਾਂਦਬਾਗ ਇਲਾਕੇ ’ਚ ਫੈਲੀ ਹਿੰਸਾ ’ਚ ਆਈ.ਬੀ. ਅਧਿਕਾਰੀ ਅੰਕਿਤ ਸ਼ਰਮਾ ਮਾਰੇ ਗਏ ਸਨ। ਉਨ੍ਹਾਂ ਦੀ ਪੋਸਟਮਾਰਟਮ ਰਿਪੋਰਟ ’ਚ ਸਰੀਰ ’ਤੇ ਚਾਕੂ ਦੇ ਕਈ ਨਿਸ਼ਾਨ ਮਿਲੇ ਸਨ। ਅੰਕਿਤ ਸ਼ਰਮਾ ਦੇ ਪੇਟ ਅਤੇ ਛਾਤੀ ’ਤੇ ਤੇਜ਼ਧਾਰ ਹਥਿਆਰ ਨਾਲ ਕਈ ਵਾਰ ਕੀਤੇ ਗਏ ਸਨ। ਪੋਸਟਮਾਰਟਮ ਕਰਨ ਵਾਲੇ ਡਾਕਟਰਾਂ ਦਾ ਕਹਿਣਾ ਸੀ ਕਿ ਉਨ੍ਹਾਂ ਦੀ ਬੇਰਹਿਮੀ ਨਾਲ ਹੱਤਿਆ ਕੀਤੀ ਗਈ ਸੀ।
 

ਤਾਹਿਰ ਹੁਸੈਨ ’ਤੇ ਲੱਗਾ ਹੈ ਕਤਲ ਦਾ ਦੋਸ਼
ਦੱਸਣਯੋਗ ਹੈ ਕਿ ਅੰਕਿਤ ਸ਼ਰਮਾ ਦੇ ਕਤਲ ਦਾ ਦੋਸ਼ ਆਮ ਆਦਮੀ ਪਾਰਟੀ ਦੇ ਕੌਂਸਲਰ ਤਾਹਿਰ ਹੁਸੈਨ ’ਤੇ ਲੱਗਾ ਹੈ। ਵੀਰਵਾਰ ਨੂੰ ਉਨ੍ਹਾਂ ਵਿਰੁੱਧ ਕਤਲ, ਆਗਜਨੀ ਅਤੇ ਹਿੰਸਾ ਫੈਲਾਉਣ ਦਾ ਮਾਮਲਾ ਦਰਜ ਕੀਤਾ ਗਿਆ। ਦਿੱਲੀ ਪੁਲਸ ਨੇ ਤਾਹਿਰ ਹੁਸੈਨ ਦੇ ਚਾਂਦਬਾਗ ਸਥਿਤ ਘਰ ਅਤੇ ਖਜ਼ੂਰੀ ਖਾਸ ਸਥਿਤ ਫੈਕਟਰੀ ਨੂੰ ਸੀਲ ਕਰ ਦਿੱਤਾ ਹੈ। ਅੰਕਿਤ ਸ਼ਰਮਾ ਦੀ ਲਾਸ਼ ਸੋਮਵਾਰ ਨੂੰ ਹਿੰਸਾ ਪ੍ਰਭਾਵਿਤ ਚਾਂਦਬਾਗ ਇਲਾਕੇ ਤੋਂ ਬਰਾਮਦ ਕੀਤੀ ਗਈ ਸੀ। 


DIsha

Content Editor

Related News