ਦਿੱਲੀ ਹਿੰਸਾ ''ਤੇ PM ਮੋਦੀ ਨੇ ਟਵੀਟ ਕਰ ਦਿੱਲੀ ਵਾਸੀਆਂ ਨੂੰ ਕੀਤੀ ਅਪੀਲ- ਸ਼ਾਂਤੀ ਬਣਾ ਕੇ ਰੱਖੋ

02/26/2020 2:19:42 PM

ਨਵੀਂ ਦਿੱਲੀ— ਦਿੱਲੀ 'ਚ ਹਿੰਸਾ ਨੂੰ ਲੈ ਕੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਉਨ੍ਹਾਂ ਨੇ ਦਿੱਲੀ ਵਾਸੀਆਂ ਨੂੰ ਸ਼ਾਂਤੀ ਬਣਾ ਕੇ ਰੱਖਣ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਸ਼ਾਂਤੀ ਅਤੇ ਸਦਭਾਵਨਾ ਬਣਾ ਕੇ ਰੱਖੋ। ਮੈਂ ਆਪਣੀਆਂ ਭੈਣਾਂ ਅਤੇ ਦਿੱਲੀ ਦੇ ਭਰਾਵਾਂ ਨੂੰ ਸ਼ਾਂਤੀ ਅਤੇ ਭਾਈਚਾਰਕ ਸਾਂਝ ਬਣਾਈ ਰੱਖਣ ਦੀ ਅਪੀਲ ਕਰਦਾ ਹਾਂ। ਇਹ ਸਾਡੇ ਸਾਰਿਆਂ ਲਈ ਜ਼ਰੂਰੀ ਅਤੇ ਮਹੱਤਵਪੂਰਨ ਹੈ ਕਿ ਸ਼ਾਂਤੀ ਅਤੇ ਆਮ ਸਥਿਤੀ ਛੇਤੀ ਤੋਂ ਛੇਤੀ ਬਹਾਲ ਹੋਵੇ। ਉਨ੍ਹਾਂ ਇਸ ਦੇ ਨਾਲ ਹੀ ਕਿਹਾ ਕਿ ਦਿੱਲੀ ਪੁਲਸ ਅਤੇ ਹੋਰ ਏਜੰਸੀਆਂ ਸ਼ਾਂਤੀ ਅਤੇ ਆਮ ਸਥਿਤੀ ਯਕੀਨੀ ਕਰਨ ਲਈ ਜ਼ਮੀਨੀ ਪੱਧਰ 'ਤੇ ਕੰਮ ਕਰ ਰਹੀਆਂ ਹਨ। 

PunjabKesari


ਦੱਸਣਯੋਗ ਹੈ ਕਿ ਉੱਤਰੀ-ਪੂਰਬੀ ਦਿੱਲੀ 'ਚ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਨੂੰ ਲੈ ਕੇ ਭੜਕੀ ਹਿੰਸਾ 'ਚ ਮਰਨ ਵਾਲਿਆਂ ਦੀ ਗਿਣਤੀ ਵਧ ਕੇ ਬੁੱਧਵਾਰ ਭਾਵ ਅੱਜ 20 ਤਕ ਪਹੁੰਚ ਗਈ ਹੈ। ਇੱਥੇ ਦੱਸ ਦੇਈਏ ਕਿ ਸੀ. ਏ. ਏ. ਦਾ ਸਮਰਥਨ ਕਰਨ ਵਾਲੇ ਅਤੇ ਵਿਰੋਧ ਕਰਨ ਵਾਲੇ ਸਮੂਹਾਂ ਵਿਚਾਲੇ ਸੰਘਰਸ਼ ਨੇ ਫਿਰਕੂ ਰੰਗ ਲੈ ਲਿਆ ਹੈ। ਪ੍ਰਦਰਸ਼ਨਕਾਰੀਆਂ ਨੇ ਕਈ ਘਰਾਂ, ਦਕਾਨਾਂ ਅਤੇ ਵਾਹਨਾਂ 'ਚ ਅੱਗ ਲਾ ਦਿੱਤੀ ਹੈ ਇਕ-ਦੂਜੇ 'ਤੇ ਪਥਰਾਅ ਕੀਤਾ। ਇਨ੍ਹਾਂ ਘਟਨਾਵਾਂ 'ਚ ਬੁੱਧਵਾਰ ਤਕ 20 ਲੋਕਾਂ ਦੀ ਜਾਨ ਚਲੀ ਗਈ ਅਤੇ ਕਰੀਬ 200 ਲੋਕ ਜ਼ਖਮੀ ਹੋ ਗਏ।


Tanu

Content Editor

Related News