ਅੰਦੋਲਨ ’ਚ ਮਰੇ ਲੋਕਾਂ ਦੇ ਪਰਿਵਾਰਾਂ ਨੂੰ 5.50-5.50 ਲੱਖ ਦੇਵੇਗਾ ਦਿੱਲੀ ਵਕਫ ਬੋਰਡ
Sunday, Dec 22, 2019 - 01:34 AM (IST)

ਨਵੀਂ ਦਿੱਲੀ — ਦਿੱਲੀ ਵਕਫ ਬੋਰਡ ਨੇ ਸ਼ਨੀਵਾਰ ਨੂੰ ਐਲਾਨ ਕੀਤਾ ਕਿ ਉਹ ਨਾਗਰਿਕਤਾ ਸੋਧ ਕਾਨੂੰਨ (ਸੀ. ਏ. ਏ.) ਦੇ ਵਿਰੁੱਧ ਪ੍ਰਦਰਸ਼ਨਾਂ ਦੌਰਾਨ ਮਰੇ ਲੋਕਾਂ ਦੇ ਪਰਿਵਾਰਾਂ ਨੂੰ 5.50-5.50 ਲੱਖ ਰੁਪਏ ਦੀ ਵਿੱਤੀ ਮਦਦ ਦੇਵੇਗਾ। ਬੋਰਡ ਪ੍ਰਧਾਨ ਅਤੇ 'ਆਪ' ਵਿਧਾਇਕ ਅਮਾਨਤੁੱਲਾ ਖਾਨ ਨੇ ਇਕ ਫੇਸਬੁੱਕ ਪੋਸਟ ਵਿਚ ਦਾਅਵਾ ਕੀਤਾ ਕਿ ਪ੍ਰਦਰਸ਼ਨਾਂ ਦੌਰਾਨ ਕਰਨਾਟਕ ਦੇ ਮੇਂਗਲੁਰੂ ਅਤੇ ਉੱਤਰ ਪ੍ਰਦੇਸ਼ ’ਚ ਪੁਲਸ ਦੀਆਂ ਗੋਲੀਆਂ ਨਾਲ ਕਈ ਲੋਕ ਮਾਰੇ ਗਏ। ਉਨ੍ਹਾਂ ਨੇ ਪ੍ਰਦਰਸ਼ਨਾਂ ਵਿਚ ਮਾਰੇ ਗਏ ਲੋਕਾਂ ਦਾ ਵੇਰਵਾ ਮੰਗਿਆ ਤੇ ਕਿਹਾ ਕਿ ਉਨ੍ਹਾਂ ਦਾ ਬਲੀਦਾਨ ਵਿਅਰਥ ਨਹੀਂ ਜਾਵੇਗਾ। ਇਸ ਤੋਂ ਪਹਿਲਾਂ ਖਾਨ ਨੇ ਜਾਮੀਆ ਮਿਲੀਆ ਇਸਲਾਮੀਆ ਦੇ ਵਿਦਿਆਰਥੀ ਮੁਹੰਮਦ ਮਿਨਹਾਜ਼ੂਦੀਨ ਨੂੰ ਵਕਫ ਬੋਰਡ ਵਿਚ ਸਥਾਈ ਨੌਕਰੀ ਤੇ 5 ਲੱਖ ਰੁਪਏ ਦੀ ਮਦਦ ਕੀਤੀ ਸੀ।