ਦਿੱਲੀ ਵਕਫ਼ ਬੋਰਡ ਮਾਮਲਾ : ਅਦਾਲਤ ਨੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਦਿੱਤੀ ਜ਼ਮਾਨਤ
Wednesday, Sep 28, 2022 - 06:03 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਆਮ ਆਦਮੀ ਪਾਰਟੀ ਦੇ ਵਿਧਾਇਕ ਅਮਾਨਤੁੱਲਾ ਖਾਨ ਨੂੰ ਜ਼ਮਾਨਤ ਦੇ ਦਿੱਤੀ, ਜਿਸ ਨੂੰ ਵਕਫ਼ ਬੋਰਡ 'ਚ ਬੇਨਿਯਮੀਆਂ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਗਿਆ ਸੀ। ਵਿਸ਼ੇਸ਼ ਜੱਜ ਵਿਕਾਸ ਢੁੱਲ ਨੇ ਕਿਹਾ,''ਇਸ ਅਰਜ਼ੀ ਨੂੰ ਸਵੀਕਾਰ ਕੀਤਾ ਜਾਂਦਾ ਹੈ। ਇਕ ਲੱਖ ਰੁਪਏ ਦਾ ਨਿੱਜੀ ਬਾਂਡ ( ਓਨੇ ਹੀ ਰਕਮ ਦੇ ਇਕ ਮੁਚਲਕੇ ਨਾਲ) ਭਰਨਾ ਹੋਵੇਗਾ।'' ਅਦਾਲਤ ਦੇ ਪੂਰੇ ਆਦੇਸ਼ ਦੀ ਉਡੀਕ ਹੈ।
ਇਹ ਵੀ ਪੜ੍ਹੋ : ਹਾਮਿਦ ਅਲੀ ਨੇ ACB ਸਾਹਮਣੇ ਕੂਬਿਲਆ- ਅਮਾਨਤੁੱਲਾ ਨੇ ਮੇਰੇ ਘਰ ਰੱਖਿਆ ਸੀ ਕੈਸ਼ ਤੇ ਹਥਿਆਰ
ਇਸ ਤੋਂ ਪਹਿਲਾਂ ਮੰਗਲਵਾਰ ਨੂੰ ਅਦਾਲਤ ਨੇ ਖਾਨ ਦੀ ਜ਼ਮਾਨਤ ਪਟੀਸ਼ਨ 'ਤੇ ਆਦੇਸ਼ ਸੁਰੱਖਿਅਤ ਰੱਖ ਲਿਆ ਸੀ। ਭ੍ਰਿਸ਼ਟਾਚਾਰ ਰੋਕੂ ਬਰਾਂਚ (ਏ.ਸੀ.ਬੀ.) ਨੇ 16 ਸਤੰਬਰ ਨੂੰ ਖਾਨ ਦੇ ਕੰਪਲੈਕਸ 'ਤੇ ਛਾਪੇਮਾਰੀ ਕਰਨ ਤੋਂ ਬਾਅਦ ਉਨ੍ਹਾਂ ਨੂੰ ਗ੍ਰਿਫ਼ਤਾਰ ਕੀਤਾ ਸੀ। ਐੱਫ.ਆਈ.ਆਰ. ਅਨੁਸਾਰ ਖਾਨ ਨੇ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਸਾਰੇ ਨਿਯਮਾਂ ਦੀ ਉਲੰਘਣਾ ਕਰਦੇ ਹੋਏ 32 ਲੋਕਾਂ ਦੀਆਂ ਗੈਰ-ਕਾਨੂੰਨੀ ਨਿਯੁਕਤੀਆਂ ਕੀਤੀਆਂ ਸਨ।
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ