ਦਿੱਲੀ ਵਕਫ਼ ਬੋਰਡ ਘਪਲਾ : ‘ਆਪ’ ਵਿਧਾਇਕ ਅਮਾਨਤੁੱਲਾ ਨੂੰ ਈ.ਡੀ. ਨੇ ਕੀਤਾ ਗ੍ਰਿਫ਼ਤਾਰ
Friday, Apr 19, 2024 - 12:49 PM (IST)
ਨਵੀਂ ਦਿੱਲੀ (ਏਜੰਸੀਆਂ)- ਦਿੱਲੀ ’ਚ ਆਮ ਆਦਮੀ ਪਾਰਟੀ (ਆਪ) ਸਰਕਾਰ ਦੀਆਂ ਮੁਸ਼ਕਲਾਂ ਵਧਦੀਆਂ ਜਾ ਰਹੀਆਂ ਹਨ। ਵਕਫ ਬੋਰਡ ਨਿਯੁਕਤੀ ਘਪਲੇ ’ਚ ‘ਆਪ’ ਵਿਧਾਇਕ ਅਮਾਨਤੁੱਲਾ ਖਾਨ ਨੂੰ ਇਨਫੋਰਸਮੈਂਟ ਡਾਇਰੈਕਟੋਰੇਟ (ਈ. ਡੀ.) ਨੇ ਗ੍ਰਿਫ਼ਤਾਰ ਕਰ ਲਿਆ ਹੈ। ਸੁਪਰੀਮ ਕੋਰਟ ਦੇ ਹੁਕਮਾਂ ’ਤੇ ਵੀਰਵਾਰ ਨੂੰ ਅਮਾਨਤੁੱਲਾ ਖਾਨ ਈ. ਡੀ. ਸਾਹਮਣੇ ਪੇਸ਼ ਹੋਏ ਸਨ। ਈ. ਡੀ. ਦੇ ਦਫ਼ਤਰ ’ਚ ਲੱਗਭਗ ਸਾਡੇ 9 ਘੰਟੇ ਉਨ੍ਹਾਂ ਤੋਂ ਪੁੱਛਗਿੱਛ ਹੋਈ, ਜਿਸ ਤੋਂ ਬਾਅਦ ਏਜੰਸੀ ਦੇ ਅਧਿਕਾਰੀਆਂ ਨੇ ਉਨ੍ਹਾਂ ਨੂੰ ਗ੍ਰਿਫ਼ਤਾਰ ਕਰ ਲਿਆ।
ਅਮਾਨਤੁੱਲਾ ਓਖਲਾ ਤੋਂ ਵਿਧਾਇਕ ਹਨ। ਉਨ੍ਹਾਂ ’ਤੇ ਦੋਸ਼ ਹੈ ਕਿ ਦਿੱਲੀ ਵਕਫ਼ ਬੋਰਡ ਦੇ ਚੇਅਰਮੈਨ ਵਜੋਂ ਉਨ੍ਹਾਂ ਨੇ 32 ਲੋਕਾਂ ਨੂੰ ਗ਼ੈਰ-ਕਾਨੂੰਨੀ ਤੌਰ ’ਤੇ ਭਰਤੀ ਕੀਤਾ। ਇਸ ਦੇ ਨਾਲ ਹੀ ਉਨ੍ਹਾਂ ਨੇ ਗੈਰ-ਕਾਨੂੰਨੀ ਤੌਰ ’ਤੇ ਦਿੱਲੀ ਵਕਫ਼ ਬੋਰਡ ਦੀਆਂ ਕਈ ਜਾਇਦਾਦਾਂ ਨੂੰ ਕਿਰਾਏ ’ਤੇ ਦਿੱਤਾ ਹੈ। ‘ਆਪ’ ਵਿਧਾਇਕ ’ਤੇ ਇਹ ਵੀ ਦੋਸ਼ ਲਾਇਆ ਗਿਆ ਹੈ ਕਿ ਉਨ੍ਹਾਂ ਨੇ ਦਿੱਲੀ ਵਕਫ਼ ਬੋਰਡ ਦੇ ਫੰਡਾਂ ਦੀ ਦੁਰਵਰਤੋਂ ਕੀਤੀ ਹੈ। ਦਿੱਲੀ ਵਕਫ਼ ਬੋਰਡ ਦੇ ਤਤਕਾਲੀ ਸੀ. ਈ. ਓ. ਨੇ ਇਸ ਤਰ੍ਹਾਂ ਦੀ ਗੈਰ-ਕਾਨੂੰਨੀ ਭਰਤੀ ਦੇ ਖਿਲਾਫ ਬਿਆਨ ਜਾਰੀ ਕੀਤਾ ਸੀ। ਜਾਂਚ ਦੌਰਾਨ ਅਮਾਨਤੁੱਲਾ ਦੇ ਕਰੀਬੀ ਸਾਥੀਆਂ ਦੇ ਟਿਕਾਣਿਆਂ ਤੋਂ ਨਕਦੀ ਬਰਾਮਦ ਹੋਈ ਸੀ। ਛਾਪੇਮਾਰੀ ਦੌਰਾਨ ਇਕ ਡਾਇਰੀ ਵੀ ਮਿਲੀ ਸੀ, ਜਿਸ ’ਚ ਅਮਾਨਤੁੱਲਾ ਵੱਲੋਂ ਦੇਸ਼-ਵਿਦੇਸ਼ ’ਚ ਕਰੋੜਾਂ ਰੁਪਏ ਦੇ ਲੈਣ-ਦੇਣ ਦਾ ਜ਼ਿਕਰ ਵੀ ਸੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8