ਦਿੱਲੀ ਦੇ ਗੋਦਾਮ ''ਚ ਲੱਗੀ ਭਿਆਨਕ ਅੱਗ, ਫਾਇਰ ਬ੍ਰਿਗੇਡ ਦੀਆਂ 30 ਗੱਡੀਆਂ ਮੌਕੇ ''ਤੇ ਮੌਜੂਦ

05/06/2020 9:56:43 AM

ਨਵੀਂ ਦਿੱਲੀ- ਉੱਤਰੀ ਦਿੱਲੀ ਦੇ ਟਿਕਰੀ ਬਾਰਡਰ ਖੇਤਰ 'ਚ ਬੁੱਧਵਾਰ ਨੂੰ ਇਕ ਗੋਦਾਮ 'ਚ ਭਿਆਨਕ ਅੱਗ ਲੱਗ ਗਈ। ਅੱਗ ਬੁਝਾਉਣ ਲਈ ਕਰੀਬ 30 ਫਾਇਰ ਬ੍ਰਿਗੇਡ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਫਾਇਰ ਬ੍ਰਿਗੇਡ ਵਿਭਾਗ ਦੇ ਸੂਤਰਾਂ ਅਨੁਸਾਰ ਅੱਗ ਅੱਜ ਯਾਨੀ ਬੁੱਧਵਾਰ ਤੜਕੇ ਕਰੀਬ 2.30 ਵਜੇ ਲੱਗੀ ਅਤੇ ਹਾਲੇ ਤੱਕ ਇਸ 'ਚ ਕਿਸੇ ਦੇ ਹਤਾਹਤ ਹੋਣ ਦੀ ਕੋਈ ਰਿਪੋਰਟ ਨਹੀਂ ਹੈ। ਅੱਗ ਲੱਗਣ ਕਾਰਨ ਹਾਲੇ ਪਤਾ ਨਹੀਂ ਲੱਗ ਸਕਿਆ ਹੈ। ਅੱਗ 'ਤੇ ਕਾਬੂ ਪਾਉਣ ਦੀ ਕੋਸ਼ਿਸ਼ ਜਾਰੀ ਹੈ। ਅੱਗ ਲੱਗਣ ਦੇ ਕਾਰਨ ਦਾ ਹਾਲੇ ਤੱਕ ਖੁਲਾਸਾ ਨਹੀਂ ਹੋ ਸਕਿਆ ਹੈ।

PunjabKesariਦੱਸਣਯੋਗ ਹੈ ਕਿ ਪਿਛਲੇ ਇਕ ਸਾਲ ਦੌਰਾਨ ਦਿੱਲੀ 'ਚ ਅੱਗ ਦੀਆਂ ਕਈ ਵੱਡੀਆਂ ਘਟਨਾਵਾਂ ਹੋਈਆਂ ਹਨ, ਜਿਸ 'ਚ ਕਰੀਬ 100 ਲੋਕਾਂ ਦੀ ਜਾਨ ਜਾ ਚੁਕੀ ਹੈ। ਇਸ 'ਚ ਅਨਾਜ ਮੰਡੀ 'ਚ ਲੱਗੀ ਅੱਗ 'ਚ 45 ਤੋਂ ਵਧ ਲੋਕਾਂ ਦੀ ਜਾਨ ਚੱਲੀ ਗਈ ਸੀ। ਉੱਥੇ ਹੀ ਕਰੋਲ ਬਾਗਲ ਦੇ ਅਰਪਿਤ ਹੋਟਲ 'ਚ ਲੱਗੀ ਅੱਗ 'ਚ ਕਈ ਲੋਕਾਂ ਦੀ ਮੌਤ ਹੋ ਗਈ ਸੀ, ਜਿਸ ਤੋਂ ਬਾਅਦ ਇਸ ਇਲਾਕਿਆਂ 'ਚ ਹੋਟਲਾਂ ਲਈ ਨਵੇਂ ਨਿਯਮ ਬਣਾਏ ਗਏ ਹਨ।

PunjabKesari


DIsha

Content Editor

Related News