ਦਿੱਲੀ ਜਲ ਸੰਕਟ: SC ਨੇ ਸੁਣਾਇਆ ਵੱਡਾ ਫੈਸਲਾ, ਹਿਮਾਚਲ ਨੂੰ ਜਾਰੀ ਕੀਤੇ ਇਹ ਨਿਰਦੇਸ਼

06/06/2024 12:44:56 PM

ਨਵੀਂ ਦਿੱਲੀ - ਦਿੱਲੀ ਨੂੰ ਗਰਮੀ ਤੋਂ ਰਾਹਤ ਦਿਵਾਉਣ ਲਈ ਸੁਪਰੀਮ ਕੋਰਟ ਨੇ ਅਹਿਮ ਕਦਮ ਚੁੱਕਿਆ ਹੈ। ਅਦਾਲਤ ਨੇ ਹਿਮਾਚਲ ਪ੍ਰਦੇਸ਼ ਨੂੰ ਦਿੱਲੀ ਲਈ 137 ਕਿਊਸਿਕ ਪਾਣੀ ਛੱਡਣ ਦਾ ਹੁਕਮ ਦਿੱਤਾ ਹੈ। ਇਸ ਹੁਕਮ ਮੁਤਾਬਕ ਹਿਮਾਚਲ ਪ੍ਰਦੇਸ਼ ਸ਼ੁੱਕਰਵਾਰ ਤੋਂ ਪੂਰੇ ਮਹੀਨੇ ਲਈ ਦਿੱਲੀ ਨੂੰ ਪਾਣੀ ਮੁਹੱਈਆ ਕਰਵਾਏਗਾ। ਸੁਪਰੀਮ ਕੋਰਟ ਨੇ ਇਹ ਵੀ ਸਪੱਸ਼ਟ ਕੀਤਾ ਹੈ ਕਿ ਹਰਿਆਣਾ ਇਸ ਪ੍ਰਕਿਰਿਆ ਵਿੱਚ ਕੋਈ ਰੁਕਾਵਟ ਪੈਦਾ ਨਹੀਂ ਕਰੇਗਾ। ਇਹ ਫੈਸਲਾ ਕਹਿਰ ਦੀ ਗਰਮੀ ਦਾ ਸਾਹਮਣਾ ਕਰ ਰਹੇ ਦਿੱਲੀ ਵਾਸੀਆਂ ਲਈ ਵੱਡੀ ਰਾਹਤ ਸਾਬਤ ਹੋਵੇਗਾ ਜੋ ਕਿ ਅੱਤ ਗਰਮੀ ਵਿਚ ਪਾਣੀ ਦੀ ਘਾਟ ਦਾ ਸਾਹਮਣਾ ਕਰ ਰਹੇ ਹਨ।

ਇਹ ਵੀ ਪੜ੍ਹੋ :     NOTA ਨੇ ਤੋੜਿਆ ਆਪਣਾ ਹੁਣ ਤੱਕ ਦਾ ਰਿਕਾਰਡ , ਇੰਦੌਰ 'ਚ ਮਿਲੀਆਂ 1 ਲੱਖ ਤੋਂ ਵੱਧ ਵੋਟਾਂ

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Harinder Kaur

Content Editor

Related News