ਦਿੱਲੀ ਵਾਸੀਆਂ ਨੂੰ ਕੋਰੋਨਾ ਪਾਬੰਦੀਆਂ ਤੋਂ ਮਿਲੀ ਵੱਡੀ ਰਾਹਤ, ਵੀਕੈਂਡ ਕਰਫ਼ਿਊ ਖ਼ਤਮ
Thursday, Jan 27, 2022 - 03:12 PM (IST)
ਨਵੀਂ ਦਿੱਲੀ- ਕੋਰੋਨਾ ਦੇ ਵਧਦੇ ਮਾਮਲਿਆਂ ਨੂੰ ਦੇਖਦੇ ਹੋਏ ਸਰਕਾਰ ਵੱਲੋਂ ਲਗਾਈਆਂ ਗਈਆਂ ਪਾਬੰਦੀਆਂ ਯਾਨੀ ਕਿ ਆਡ-ਈਵਨ ਅਤੇ ਵੀਕੈਂਡ ਕਰਫਿਊ ਹੁਣ ਖ਼ਤਮ ਕਰ ਦਿੱਤਾ ਗਿਆ ਹੈ। ਇਸ ਨਾਲ ਦਿੱਲੀ ਵਾਸੀਆਂ ਨੂੰ ਥੌੜ੍ਹੀ ਰਾਹਤ ਮਿਲੀ ਹੈ। ਵਿਆਹ ਪ੍ਰੋਗਰਾਮ ’ਚ ਵੀ ਛੋਟ ਦਿੱਤੀ ਜਾਵੇਗੀ।
ਅੱਜ ਕੋਰੋਨਾ ਹਾਲਾਤ ’ਤੇ ਦਿੱਲੀ ਡਿਜਾਸਟਰ ਮੈਨੇਜਮੈਂਟ ਅਥਾਰਿਟੀ ਦੀ ਅਹਿਮ ਬੈਠਕ ਹੋਈ, ਜਿਸ ’ਚ ਆਡ ਈਵਨ, ਵੀਕੈਂਡ ਕਰਫਿਊ ਖਤਮ ਕਰਨ ਦਾ ਫ਼ੈਸਲਾ ਲਿਆ ਗਿਆ। ਦਿੱਲੀ ’ਚ 50 ਫ਼ੀਸਦੀ ਸਮਰੱਥਾ ਨਾਲ ਸਿਨੇਮਾ ਹਾਲ ਖੋਲ੍ਹਣ ਦੀ ਮਨਜ਼ੂਰੀ ਦਿੱਤੀ ਗਈ ਹੈ। ਇਸ ਦੇ ਨਾਲ ਹੀ ਵਿਆਹ ਪ੍ਰੋਗਰਾਮ ’ਚ 200 ਲੋਕਾਂ ਦੇ ਸ਼ਾਮਲ ਹੋਣ ਦੀ ਛੋਟ ਮਿਲੇਗੀ। ਹਾਲਾਂਕਿ ਵਿਦਿਅਕ ਅਦਾਰੇ ਅਤੇ ਸਕੂਲ ਬੰਦ ਰਹਿਣਗੇ ਅਤੇ ਨਾਈਟ ਕਰਫਿਊ ਜਾਰੀ ਰਹੇਗਾ।
ਇਹ ਵੀ ਪੜ੍ਹੋ– ਸ਼ਰਮਨਾਕ! ਗੈਂਗਰੇਪ ਤੋਂ ਬਾਅਦ ਕੱਟੇ ਔਰਤ ਦੇ ਵਾਲ, ਜੁੱਤੀਆਂ ਦਾ ਹਾਰ ਪਾ ਕੇ ਗਲੀ-ਗਲੀ ਘੁਮਾਇਆ
ਇਸ ਤੋਂ ਪਹਿਲਾਂ ਉਪ-ਮੁੱਖ ਮੰਤਰੀ ਮਨੀਸ਼ ਸਿਸੋਦੀਆ ਨੇ ਵੀ ਸਕੂਲ ਖੋਲ੍ਹਣ ਦੀ ਗੱਲ ਕੀਤੀ ਸੀ। ਫ਼ੈਸਲਾ ਡੀ.ਡੀ. ਐੱਮ.ਏ. ਦੀ ਮੀਟਿੰਗ ’ਚ ਹੋਵੇਗਾ। ਮਨੀਸ਼ ਸਿਸੋਦੀਆ ਨੇ ਕਿਹਾ ਸੀ ਕਿ ਆਨ ਲਾਈਨ ਸਿੱਖਿਆ ਕਦੀ ਵੀ ਆਫ ਲਾਈਨ ਸਿੱਖਿਆ ਦੀ ਜਗ੍ਹਾ ਨਹੀਂ ਲੈ ਸਕਦੀ ਹੈ। ਇਸ ਦੇ ਨਾਲ ਹੀ ਉਨ੍ਹਾਂ ਨੇ ਕਿਹਾ ਕਿ ਸਰਕਾਰ ਨੇ ਸਕੂਲਾਂ ਨੂੰ ਉਸ ਸਮੇਂ ਬੰਦ ਕਰ ਦਿੱਤਾ ਸੀ ਜਦੋਂ ਇਹ ਬੱਚਿਆਂ ਲਈ ਸੁਰੱਖਿਅਤ ਨਹੀਂ ਸਨ ਪਰ ਹੁਣ ਜ਼ਿਆਦਾ ਸਾਵਧਾਨੀ ਵਿਦਿਆਰਥੀਆਂ ਨੂੰ ਨੁਕਸਾਨ ਪਹੁੰਚਾ ਰਹੀ ਹੈ।
ਇਹ ਵੀ ਪੜ੍ਹੋ– ਇਸ ਸੂਬੇ ’ਚ 1 ਫਰਵਰੀ ਤੋਂ ਖੁੱਲ੍ਹਣਗੇ 10ਵੀਂ ਤੋਂ 12ਵੀਂ ਤੱਕ ਦੇ ਸਕੂਲ