ਦਿੱਲੀ ''ਚ ਹਵਾ ਦੀ ਗੁਣਵੱਤਾ ਹੋਈ ''ਬਹੁਤ ਖ਼ਰਾਬ''

Saturday, Dec 12, 2020 - 01:11 PM (IST)

ਨਵੀਂ ਦਿੱਲੀ- ਰਾਸ਼ਟਰੀ ਰਾਜਧਾਨੀ ਦਿੱਲੀ 'ਚ ਹਵਾ ਦੀ ਗੁਣਵੱਤਾ ਸ਼ਨੀਵਾਰ ਨੂੰ ਹੋਰ ਖ਼ਰਾਬ ਹੋ ਗਈ ਅਤੇ ਔਸਤ ਹਵਾ ਗੁਣਵੱਤਾ ਸੂਚਕਾਂਕ (ਏ.ਕਿਊ.ਆਈ.) 352 'ਤੇ ਆ ਗਿਆ। ਰਾਸ਼ਟਰੀ ਰਾਜਧਾਨੀ ਖੇਤਰ ਗਾਜ਼ੀਆਬਾਦ, ਨੋਇਡਾ, ਫਰੀਦਾਬਾਦ ਅਤੇ ਗੁਰੂਗ੍ਰਾਮ 'ਚ ਹਵਾ ਦੀ ਗੁਣਵੱਤਾ ਬਹੁਤ ਖ਼ਰਾਬ ਹੋ ਗਈ, ਜਦੋਂ ਕਿ ਗੁਆਂਢੀ ਸ਼ਹਿਰਾਂ 'ਚ ਇਕ-2 ਨਿਗਰਾਨੀ ਕੇਂਦਰਾਂ 'ਚ ਸੂਚਕਾਂਕ ਮੁੱਲ 401 ਤੋਂ ਉੱਪਰ ਰਿਹਾ, ਜੋ 'ਗੰਭੀਰ' ਸ਼੍ਰੇਣੀ 'ਚ ਆਉਂਦਾ ਹੈ। 

ਇਹ ਵੀ ਪੜ੍ਹੋ : ਕਿਸਾਨ ਅੰਦੋਲਨ: ਸਿੰਘੂ ਬਾਰਡਰ 'ਤੇ ਤਾਇਨਾਤ 2 IPS ਨਿਕਲੇ ਕੋਰੋਨਾ ਪਾਜ਼ੇਟਿਵ

ਮੌਸਮ ਵਿਗਿਾਨੀ ਨੇ ਆਮ ਤੌਰ 'ਤੇ ਹਲਕੀ ਬਾਰਸ਼ ਹੋਣ ਜਾਂ ਸ਼ਾਮ ਨੂੰ ਮੀਂਹ ਨਾਲ ਆਸਮਾਨ 'ਚ ਬੱਦਲ ਛਾਏ ਰਹਿਣ ਦਾ ਅਨੁਮਾਨ ਜ਼ਾਹਰ ਕੀਤਾ ਹੈ, ਜੋ ਹਵਾ ਦੀ ਗੁਣਵੱਤਾ ਨੂੰ ਥੋੜ੍ਹਾ ਸੁਧਾਰਨ ਅਤੇ ਬਿਹਤਰ ਬਣਾਉਣ 'ਚ ਮਦਦ ਕਰ ਸਕਦੇ ਹਨ। ਦਿੱਲੀ 'ਚ ਆਨੰਦ ਵਿਹਾਰ, ਗਾਜ਼ੀਪੁਰ, ਚਾਂਦਨੀ ਚੌਕ ਅਤੇ ਦਿੱਲੀ ਸਮੇਤ ਕਈ ਥਾਂਵਾਂ 'ਤੇ ਹਵਾ ਗੁਣਵੱਤਾ ਸੂਚਕਾਂਕ ਉੱਚ ਪੱਧਰ 'ਤੇ ਰਿਹਾ। ਮੌਸਮ ਵਿਭਾਗ ਨੇ ਦਿਨ 'ਚ ਜ਼ਿਆਦਾ ਤਾਪਮਾਨ 26 ਡਿਗਰੀ ਸੈਲਸੀਅਸ ਰਹਿਣ ਦਾ ਅਨੁਮਾਨ ਜਤਾਇਆ ਹੈ, ਜਦੋਂ ਕਿ ਐਤਵਾਰ ਸਵੇਰੇ ਘੱਟੋ-ਘੱਟ ਤਾਪਮਾਨ 10 ਡਿਗਰੀ ਸੈਲਸੀਅਸ ਦੇ ਨੇੜੇ-ਤੇੜੇ ਰਹਿ ਸਕਦਾ ਹੈ। ਐਤਵਾਰ ਨੂੰ ਸੰਘਣੀ ਧੁੰਦ ਅਤੇ ਤਾਪਮਾਨ 'ਚ ਹੋਰ ਗਿਰਾਵਟ ਦੇ ਨਾਲ ਹਵਾ ਦੀ ਗੁਣਵੱਤਾ ਹੋਰ ਵਿਗੜਨ ਦਾ ਅਨੁਮਾਨ ਹੈ।

ਇਹ ਵੀ ਪੜ੍ਹੋ : ਕਿਸਾਨਾਂ ਦੀਆਂ ਮੰਗਾਂ ਨੂੰ ਲੈ ਕੇ ਕੀ ਸੋਚਦੀ ਹੈ ਕੇਂਦਰ ਸਰਕਾਰ, PM ਮੋਦੀ ਨੇ ਸ਼ੇਅਰ ਕੀਤਾ ਵੀਡੀਓ

ਨੋਟ : ਇਸ ਖ਼ਬਰ ਬਾਰੇ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ 'ਚ ਦਿਓ ਜਵਾਬ


DIsha

Content Editor

Related News