543 ਤੋਂ ਵਧਾ ਕੇ 850 ਕੀਤੀਆਂ ਜਾਣਗੀਆਂ ਲੋਕ ਸਭਾ ਦੀਆਂ ਸੀਟਾਂ ! ਹੱਦਬੰਦੀ ਦੇ ਫਰਾਮੂਲੇ ''ਤੇ ਵਿਚਾਰ ਕਰ ਰਹੀ ਸਰਕਾਰ
Monday, Nov 16, 2026 - 11:16 AM (IST)
ਨਵੀਂ ਦਿੱਲੀ- ਸਰਕਾਰ ਹੱਦਬੰਦੀ ਲਈ ਇਕ ਫਾਰਮੂਲੇ 'ਤੇ ਵਿਚਾਰ ਕਰ ਰਹੀ ਹੈ ਜਿਸ ਨਾਲ ਸਾਰੇ ਸੂਬਿਆਂ ਚ ਲੋਕ ਸਭਾ ਦੀਆਂ ਸੀਟਾਂ ਦੀ ਗਿਣਤੀ 50 ਫੀਸਦੀ ਵਧ ਸਕਦੀ ਹੈ। ਇਸ ਦਾ ਮੰਤਵ ਹੱਦਬੰਦੀ ਦੇ ਪ੍ਰਭਾਵ ਬਾਰੇ ਉਠਾਈਆਂ ਗਈਆਂ ਚਿੰਤਾਵਾਂ ਨੂੰ ਦੂਰ ਕਰਨਾ ਹੈ, ਖਾਸ ਕਰ ਕੇ ਦੱਖਣੀ ਸੂਬਿਆਂ ’ਚ। ਇਹ ਮੰਨਿਆ ਜਾਂਦਾ ਹੈ ਕਿ ਪ੍ਰਸਤਾਵਿਤ ਢਾਂਚਾ 1971 ਦੀ ਮਰਦਮਸ਼ੁਮਾਰੀ ਦੇ ਆਧਾਰ ’ਤੇ ਸੂਬਿਆਂ ਚ ਮੌਜੂਦਾ ਸੀਟਾਂ ਦੀ ਵੰਡ ਨੂੰ ਬਰਕਰਾਰ ਰੱਖੇਗਾ, ਹਾਲਾਂਕਿ ਅਜੇ ਤੱਕ ਅੰਤਿਮ ਫੈਸਲਾ ਨਹੀਂ ਲਿਆ ਗਿਆ ਹੈ।
ਸੰਸਦ ਦਾ ਸਰਦ ਰੁੱਤ ਦਾ ਸੈਸ਼ਨ ਦਸੰਬਰ ਦੇ ਪਹਿਲੇ ਹਫ਼ਤੇ ਸ਼ੁਰੂ ਹੋਣ ਦੀ ਸੰਭਾਵਨਾ ਹੈ, ਜਿਸ ਦੌਰਾਨ ਸਰਕਾਰ ਹੱਦਬੰਦੀ ਨਾਲ ਸਬੰਧਤ ਮਹਿਲਾ ਰਾਖਵਾਂਕਰਨ ਸੋਧ ਬਿੱਲ ਨੂੰ ਆਪਣੀ ਪ੍ਰਮੁੱਖ ਵਿਧਾਨਕ ਤਰਜੀਹ ਵਜੋਂ ਪੇਸ਼ ਕਰ ਸਕਦੀ ਹੈ।
ਇਹ ਵੀ ਫੜ੍ਹੋ- 'ਸੁਪਰ' ਪਾਵਰਾਂ ਦੀ ਇਤਿਹਾਸਕ ਮੀਟਿੰਗ ! ਪਰਮਾਣੂ ਹਥਿਆਰਾਂ ਬਾਰੇ ਲਿਆ ਜਾ ਸਕਦੈ ਵੱਡਾ ਫ਼ੈਸਲਾ
ਇਹ ਉਸ ਸਮੇਂ ਹੋਇਆ ਹੈ ਜਦੋਂ ਵੋਟਰ ਸੂਚੀ ਦੇ ਐੱਸ. ਆਈ. ਆਰ. ਨੂੰ ਲੈ ਕੇ ਸਿਆਸੀ ਮਾਹੌਲ ਤਣਾਅਪੂਰਨ ਅਤੇ ਟਕਰਾਅ ਵਾਲਾ ਬਣਿਆ ਹੋਇਆ ਹੈ। ਇਨ੍ਹਾਂ ਬਿੱਲਾਂ ਦਾ ਮੰਤਵ ਹੱਦਬੰਦੀ ਰਾਹੀਂ ਲੋਕ ਸਭਾ ਦੀਆਂ ਸੀਟਾਂ ਦੀ ਗਿਣਤੀ ਮੌਜੂਦਾ 543 ਤੋਂ ਵਧਾ ਕੇ ਵੱਧ ਤੋਂ ਵੱਧ 850 ਕਰਨਾ ਹੈ। ਇਸ ਨਾਲ 2029 ਦੀਆਂ ਆਮ ਚੋਣਾਂ ਤੋਂ ਪਹਿਲਾਂ ਸੰਸਦ ਤੇ ਸੂਬਾਈ ਵਿਧਾਨ ਸਭਾਵਾਂ ’ਚ ਔਰਤਾਂ ਲਈ 33 ਫੀਸਦੀ ਰਾਖਵਾਂਕਰਨ ਲਾਗੂ ਕਰਨ ਦਾ ਰਾਹ ਪੱਧਰਾ ਹੋਵੇਗਾ।
ਸਰਕਾਰ ਨੂੰ ਅੰਕੜਿਆਂ ’ਤੇ ਭਰੋਸਾ
ਸਰਕਾਰ ਗਿਣਤੀ ਦੀ ਰੁਕਾਵਟ ਨੂੰ ਪਾਰ ਕਰਨ ਲਈ ਭਰੋਸੇਮੰਦ ਜਾਪਦੀ ਹੈ। ਇਕ ਸੀਨੀਅਰ ਸਰਕਾਰੀ ਅਧਿਕਾਰੀ ਨੇ ਭਰੋਸਾ ਪ੍ਰਗਟ ਕੀਤਾ ਹੈ ਕਿ ਬਿੱਲ 15 ਤੋਂ 18 ਵੋਟਾਂ ਦੇ ਫਰਕ ਨਾਲ ਪਾਸ ਹੋ ਜਾਵੇਗਾ। ਹਾਲਾਂਕਿ, ਇਸ ਅਹਿਮ ਬਿੱਲ ਨੂੰ ਪਾਸ ਕਰਨ ਲਈ ਲੋੜੀਂਦੇ ਅੰਕੜੇ ਹਾਸਲ ਕਰਨਾ ਚੁਣੌਤੀਪੂਰਨ ਹੋ ਸਕਦਾ ਹੈ।
ਇਹ ਵੀ ਪੜ੍ਹੋ- ਟੇਕਆਫ਼ ਕਰਨ ਲੱਗੇ ਜਹਾਜ਼ 'ਚ ਵੱਜਾ ਦੂਜੇ ਜਹਾਜ਼ ਦਾ Wing ! ਮਿਆਮੀ ਏਅਰਪੋਰਟ 'ਤੇ ਮਚੀ ਹਫੜਾ-ਦਫੜੀ
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e
