ਸੋਨਾਲੀ ਫੋਗਾਟ ਦੇ ਪਰਿਵਾਰ ਨੂੰ ਮਿਲੇ ਕੇਜਰੀਵਾਲ, CBI ਜਾਂਚ ਕਰਵਾਉਣ ਦੀ ਕੀਤੀ ਮੰਗ

Wednesday, Sep 07, 2022 - 09:06 PM (IST)

ਹਿਸਾਰ– ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਨੇ ਬੁੱਧਵਾਰ ਨੂੰ ਸੋਨਾਲੀ ਫੋਗਾਟ ਦੇ ਪਰਿਵਾਰ ਨਾਲ ਮੁਲਾਕਾਤ ਕੀਤੀ। ਇਸ ਦੌਰਾਨ ਉਨ੍ਹਾਂ ਦੇ ਨਾਲ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਵੀ ਮੌਜੂਦ ਸਨ। ਕੇਜਰੀਵਾਲ ਨੇ ਸੋਨਾਲੀ ਫੋਗਾਟ ਦੇ ਕਤਲ ਮਾਮਲੇ ਦੀ ਜਾਂਚ ਸੀ.ਬੀ.ਆਈ. ਤੋਂ ਕਰਵਾਉਣ ਦਾ ਮੁੱਦਾ ਚੁੱਕਿਆ। 

PunjabKesari

ਦੱਸ ਦੇਈਏ ਕਿ ਹਰਿਆਣਾ ’ਚ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਦੋ ਦਿਨਾਂ ਦੌਰੇ ’ਤੇ 7 ਅਤੇ 8 ਸਤੰਬਰ ਨੂੰ ਹਿਸਾਰ ’ਚ ਰਹਿਣਗੇ। ਉਨ੍ਹਾਂ ਕਿਹਾ ਕਿ ਇਸ ਪੂਰੇ ਮਾਮਲੇ ਦੀ ਜਾਂਚ ਸੀ.ਬੀ.ਆਈ. ਵੱਲੋਂ ਹੋਣੀ ਚਾਹੀਦੀ ਹੈ। ਮੁੱਖ ਮੰਤਰੀ ਕੇਜਰੀਵਾਲ ਨੇ ਕਿਹਾ ਕਿ ਸੋਨਾਲੀ ਫੋਗਾਟ ਦੇ ਪਰਿਵਾਰ ਨੂੰ ਇਨਸਾਫ ਮਿਲਣਾ ਚਾਹੀਦਾ ਹੈ। ਸੀ.ਬੀ.ਆਈ. ਜਾਂਚ ’ਚ ਜਿੰਨੀ ਦੇਰੀ ਹੋਵੇਗੀ, ਓਨਾ ਸ਼ੱਕ ਵਧੇਗਾ। 

 

ਸੋਨਾਲੀ ਦੀ ਧੀ ਨੇ ਪ੍ਰਧਾਨ ਮੰਤਰੀ ਨੂੰ ਲਗਾਈ ਸੀ ਗੁਹਾਰ
ਭਾਜਪਾ ਨੇਤਰੀ ਫੋਗਾਟ ਕਤਲ ਮਾਮਲੇ ’ਚ ਗੋਆ ਪੁਲਸ ਹਰਿਆਣਾ ’ਚ ਜਾਂਚ ਕਰ ਰਹੀ ਹੈ। ਇਸ ਵਿਚਕਾਰ ਸੋਨਾਲੀ ਦੀ ਧੀ ਯਸ਼ੋਧਰਾ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਗੁਹਾਰ ਲਗਾਈ ਹੈ ਕਿ ਮੇਰਾ ਮਾਂ ਦੇ ਕਤਲ ਮਾਮਲੇ ਦੀ ਜਾਂਚ ਸੀ.ਬੀ.ਆਈ. ਵੱਲੋਂ ਕਰਵਾ ਦੋ ਜੀ। ਇਸਦੇ ਨਾਲ ਹੀ ਪਰਿਵਾਰ ਨੇ ਯਸ਼ੋਧਰਾ ਲਈ ਪੁਲਸ ਸੁਰੱਖਿਆ ਦੀ ਮੰਗ ਕੀਤੀ ਹੈ। ਦੱਸ ਦੇਈਏ ਕਿ ਇਸਤੋਂ ਪਹਿਲਾਂ ਵੀ ਸੋਨਾਲੀ ਦਾ ਪਰਿਵਾਰ ਕਈ ਵਾਰ ਸੀ.ਬੀ.ਆਈ. ਜਾਂਚ ਦੀ ਮੰਗ ਕਰ ਚੁੱਕਾ ਹੈ। ਸੋਨਾਲੀ ਦੇ ਪਰਿਵਾਰ ਵਾਲੇ ਇਸ ਮਾਮਲੇ ’ਚ ਗੋਆ ਹਾਈ ਕੋਰਟ ਦਾ ਦਰਵਾਜ਼ਾ ਖੜਕਾਉਣ ਦੀ ਮੰਗ ਵੀ ਕਰ ਰਹੇ ਹਨ। ਸੋਨਾਲੀ ਫੋਗਾਟ ਦੇ ਜਾਣ ਤੋਂ ਬਾਅਦ ਉਨ੍ਹਾਂ ਦੀ ਸਾਰੀ ਜਾਇਦਾਦ ਦੀ ਵਾਰਿਸ ਯਸ਼ੋਧਰਾ ਹੈ ਅਜਿਹੇ ’ਚ ਪਰਿਵਾਰ ਦਾ ਕਹਿਣਾ ਹੈ ਕਿ ਯਸ਼ੋਧਰਾ ਦੀ ਜਾਨ ਨੂੰ ਖਤਰਾ ਹੈ। 

PunjabKesari


Rakesh

Content Editor

Related News